August 11, 2026, 5:23 pm
----------- Advertisement -----------
HomeNewsBreaking Newsਪੰਜਾਬ ਦੇ ਹਾਲਾਤ ਠੀਕ, ਕੋਈ ਟਕਰਾਅ ਨਹੀਂ, ਲੋਕ ਨਿਡਰ ਹੋ ਕੇ ਸੂਬੇ...

ਪੰਜਾਬ ਦੇ ਹਾਲਾਤ ਠੀਕ, ਕੋਈ ਟਕਰਾਅ ਨਹੀਂ, ਲੋਕ ਨਿਡਰ ਹੋ ਕੇ ਸੂਬੇ ਵਿੱਚ ਆਉਣ – ਜਥੇਦਾਰ ਅਕਾਲ ਤਖ਼ਤ ਸਾਹਿਬ

Published on

----------- Advertisement -----------

ਤਲਵੰਡੀ ਸਾਬੋ, 14 ਅਪ੍ਰੈਲ 2023 – ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪੁਲਿਸ ਦੀ ਸਖ਼ਤੀ ਅਤੇ ਚੌਕਸੀ ਦੇ ਬਾਵਜੂਦ ਲੱਖਾਂ ਸੰਗਤਾਂ ਸ੍ਰੀ ਦਮਦਮਾ ਸਾਹਿਬ ਪਹੁੰਚ ਰਹੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ।

ਸੰਗਤਾਂ ਨੂੰ ਸੰਦੇਸ਼ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਠੀਕ ਹਨ। ਰਾਜ ਵਿੱਚ ਨਾ ਤਾਂ ਕੋਈ ਟਕਰਾਅ ਹੈ ਅਤੇ ਨਾ ਹੀ ਦੋ ਭਾਈਚਾਰਿਆਂ ਵਿੱਚ ਤਲਵਾਰਾਂ ਚੱਲੀਆਂ ਹਨ। ਇੱਥੇ ਸਰਕਾਰ ਨਾਲ ਕੋਈ ਟਕਰਾਅ ਨਹੀਂ ਹੋਇਆ, ਕੋਈ ਗੋਲੀ ਨਹੀਂ ਚਲਾਈ ਗਈ ਪਰ ਫਿਰ ਵੀ ਪੰਜਾਬ ਨੂੰ ਅਸ਼ਾਂਤ ਸੂਬਾ ਕਿਹਾ ਜਾ ਰਿਹਾ ਹੈ।

ਜਿੱਥੇ ਜਿੱਥੇ ਦੰਗੇ ਹੋਏ ਹਨ, ਉੱਥੇ ਅਮਨ-ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ, ਉਨ੍ਹਾਂ ਨੂੰ ਛੱਡ ਕੇ ਪੰਜਾਬ ਨੂੰ ਗੜਬੜੀ ਵਾਲਾ ਸੂਬਾ ਕਿਹਾ ਜਾ ਰਿਹਾ ਹੈ। ਪੰਜਾਬ ਸ਼ਾਂਤਮਈ ਹੈ ਅਤੇ ਲੋਕ ਸੂਬੇ ਵਿੱਚ ਸ਼ਾਂਤੀ ਲਈ ਅਰਦਾਸ ਕਰਦੇ ਹਨ। ਕਈ ਵਾਰ ਸ਼ਰਾਰਤੀ ਅਨਸਰ ਪਹਿਲਾਂ ਸ਼ਾਂਤ ਪਾਣੀ ਵਿੱਚ ਪੱਥਰ ਸੁੱਟ ਦਿੰਦੇ ਹਨ। ਬਾਅਦ ਵਿੱਚ ਕਿਹਾ ਜਾਂਦਾ ਹੈ, ਦੇਖੋ, ਪਾਣੀ ਹਿੱਲ ਰਿਹਾ ਹੈ, ਇਹ ਗੰਧਲਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਪੰਜਾਬ ਆਉਣ ਦਾ ਸੱਦਾ ਦਿੰਦਿਆਂ ਕਿਹਾ- ਬਿਨਾਂ ਕਿਸੇ ਭੈਅ ਤੇ ਨਿਡਰ ਹੋ ਕੇ ਸੂਬੇ ਵਿੱਚ ਆਓ।

ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਿੱਖ ਪਰੰਪਰਾ ਵਿੱਚ ਇਹ ਪਵਿੱਤਰ ਤਿਉਹਾਰ ਸ੍ਰੀ ਗੁਰੂ ਅਮਰਦਾਸ ਜੀ ਦੇ ਸਮੇਂ ਤੋਂ ਮਨਾਇਆ ਜਾ ਰਿਹਾ ਹੈ। ਸਿੱਖ ਭਾਈ ਤਾਰੋ ਜੀ ਨੇ ਸ਼੍ਰੀ ਗੁਰੂ ਅਮਰਦਾਸ ਜੀ ਦੇ ਸਾਹਮਣੇ ਆਪਣੇ ਵਿਚਾਰ ਰੱਖੇ ਸਨ ਕਿ ਇੱਕ ਸਾਂਝਾ ਦਿਹਾੜਾ ਮਨਾਇਆ ਜਾਣਾ ਚਾਹੀਦਾ ਹੈ, ਜਿਸ ‘ਤੇ ਦੁਨੀਆ ਭਰ ਦੇ ਸਿੱਖ ਇਕੱਠੇ ਹੋਣ, ਤਾਂ ਜੋ ਉਹ ਇੱਕ ਦੂਜੇ ਨੂੰ ਜਾਣ ਸਕਣ।

ਗੁਰੂਆਂ ਨੇ ਦੋ ਦਿਨਾਂ ਦਾ ਐਲਾਨ ਕੀਤਾ। ਜਿਸ ਵਿਚ ਵਿਸਾਖੀ ਮਨਾਉਣ ਲਈ ਗੋਇੰਦਵਾਲ ਸਾਹਿਬ ਅਤੇ ਦੀਵਾਲੀ ਵਾਲੇ ਦਿਨ ਸ੍ਰੀ ਅੰਮ੍ਰਿਤਸਰ ਸਾਹਿਬ ਸੰਗਤ ਨੂੰ ਪਹੁੰਚਣ ਲਈ ਕਿਹਾ ਗਿਆ। ਇਸ ਤੋਂ ਬਾਅਦ 1706 ਵਿਚ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਰਫੋਂ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ।

ਸ੍ਰੀ ਦਮਦਮਾ ਸਾਹਿਬ ਵਿਖੇ ਗਿਆਨੀ ਹਰਪ੍ਰੀਤ ਸਿੰਘ ਨੇ ਸਭ ਤੋਂ ਪਹਿਲਾਂ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਸਤਰ ਦਿਖਾਏ। ਜਿਸ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ੍ਰੀ ਸਾਹਿਬ, ਉਨ੍ਹਾਂ ਵੱਲੋਂ ਚਲਾਈ ਗਈ ਬੰਦੂਕ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ੍ਰੀ ਸਾਹਿਬ ਵੀ ਸੰਗਤਾਂ ਨੂੰ ਦਿਖਾਏ ਗਏ। ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਹਥਿਆਰਾਂ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਦਿੱਤੀ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਥਿਆਰਾਂ ਤੋਂ ਬਿਨਾਂ ਰਾਜ ਸੰਭਵ ਨਹੀਂ ਹੈ। ਅੱਜ ਵੀ ਉਹੀ ਦੇਸ਼ ਸਭ ਤੋਂ ਖੁਸ਼ਹਾਲ ਹੈ, ਜਿਸ ਕੋਲ ਸਭ ਤੋਂ ਵੱਡੀ ਤਾਕਤ ਹੈ, ਫੌਜ। ਸਿਆਸੀ ਤਾਕਤਾਂ ਸਿੱਖਾਂ ਨੂੰ ਹਥਿਆਰਾਂ ਤੋਂ ਵੱਖ ਕਰਨਾ ਚਾਹੁੰਦੀਆਂ ਹਨ, ਜੋ ਸੰਭਵ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...