September 9, 2026, 1:04 pm
----------- Advertisement -----------
HomeNewsBreaking Newsਖਨੌਰੀ ਸਰਹੱਦ 'ਤੇ ਸਥਿਤੀ ਤਣਾਅਪੂਰਨ, 50 ਜ਼ਖ.ਮੀ

ਖਨੌਰੀ ਸਰਹੱਦ ‘ਤੇ ਸਥਿਤੀ ਤਣਾਅਪੂਰਨ, 50 ਜ਼ਖ.ਮੀ

Published on

----------- Advertisement -----------

ਹਰਿਆਣਾ-ਪੰਜਾਬ ਦੇ ਦਾਤਾ ਸਿੰਘਵਾਲਾ-ਖਨੌਰੀ ਸਰਹੱਦ ‘ਤੇ ਹੰਗਾਮਾ ਹੋਇਆ ਹੈ। ਕਰੀਬ ਇੱਕ ਘੰਟੇ ਤੱਕ ਇੱਥੇ ਸਥਿਤੀ ਤਣਾਅਪੂਰਨ ਬਣੀ ਰਹੀ। ਪੁਲਿਸ ਨੇ ਕਿਸਾਨਾਂ ਨੂੰ ਭਜਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਉਥੇ ਪਲਾਸਟਿਕ ਦੀਆਂ ਗੋਲੀਆਂ ਚਲਾਈਆਂ ਗਈਆਂ ਹਨ। ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਨ ਪੰਧੇਰ ਨੇ ਕਿਹਾ ਹੈ ਕਿ ਖਨੌਰੀ ਸਰਹੱਦ ‘ਤੇ ਇੱਕ ਕਿਸਾਨ ਦੀ ਮੌਤ ਹੋ ਗਈ ਹੈ।

ਪ੍ਰਸ਼ਾਸਨ ਵੱਲੋਂ ਅਜੇ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਖਨੌਰੀ ਸਰਹੱਦ ’ਤੇ ਹੋਈ ਝੜਪ ਵਿੱਚ ਬਟਾਲਾ ਦੇ ਇੱਕ ਕਿਸਾਨ ਦੇ ਮੱਥੇ ਵਿੱਚ ਗੋਲੀ ਲੱਗੀ ਹੈ। ਖਨੌਰੀ ਸਰਹੱਦ ‘ਤੇ 50 ਤੋਂ ਵੱਧ ਕਿਸਾਨਾਂ ਤੇ ਗੰਭੀਰ ਸੱਟਾਂ  ਲੱਗੀਆਂ ਹਨ। ਇੱਕ ਕਿਸਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀ ਕਿਸਾਨਾਂ ਨੂੰ ਐਂਬੂਲੈਂਸਾਂ ਦੀ ਮਦਦ ਨਾਲ ਖਨੌਰੀ ਅਤੇ ਪੰਜਾਬ ਦੇ ਹੋਰ ਹਸਪਤਾਲਾਂ ਵਿੱਚ ਲਿਜਾਇਆ ਜਾ ਰਿਹਾ ਹੈ।

ਬੈਰੀਕੇਡਿੰਗ ਦੇ ਇਸ ਪਾਸੇ ਦੇ ਜ਼ਖਮੀ ਕਿਸਾਨਾਂ ਨੂੰ ਨਰਵਾਣਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਹੈ।

ਇਸਤੋਂ ਪਹਿਲਾਂ ਕਿਸਾਨਾਂ ਨੇ ਸਵੇਰੇ 11.15 ਵਜੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ। ਖਨੌਰੀ ਸਰਹੱਦ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਕਿਸਾਨ ਟਰੈਕਟਰਾਂ ਤੋਂ ਇਲਾਵਾ ਜੇਸੀਬੀ-ਪੋਕਲੇਨ ਮਸ਼ੀਨਾਂ ਵੀ ਲੈ ਕੇ ਪਹੁੰਚੇ ਹਨ। ਇਸ ਸਮੇਂ ਕਿਸਾਨਾਂ ਅਤੇ ਪੁਲਿਸ ਵਿਚਾਲੇ ਤਣਾਅ ਦਾ ਮਾਹੌਲ ਹੈ। ਪੰਜਾਬ ਬਾਰਡਰ ’ਤੇ ਮੌਜੂਦ ਕਿਸਾਨ ਆਗੂ ਤੇ ਯੂਥ ਵਿਧਾਨ ਸਭਾ ਮੈਂਬਰ ਬਬਲੂ ਮਿਰਚਪੁਰ ਨੇ ਦੱਸਿਆ ਕਿ 10 ਹਜ਼ਾਰ ਤੋਂ ਵੱਧ ਟਰੈਕਟਰਾਂ ਦਾ ਕਾਫਲਾ ਆ ਚੁੱਕਿਆ ਹੈ।

ਜੇਸੀਬੀ ਸਭ ਤੋਂ ਅੱਗੇ ਹੈ। 30 ਤੋਂ ਵੱਧ ਜੇਸੀਬੀ ਅਤੇ ਹਾਈਡ੍ਰੌਲਿਕ ਮਸ਼ੀਨਾਂ ਅੱਗੇ ਵਧਣਗੀਆਂ। ਉਸ ਤੋਂ ਬਾਅਦ ਨੌਜਵਾਨ ਹੋਣਗੇ ਅਤੇ ਉਸ ਤੋਂ ਬਾਅਦ ਬਜ਼ੁਰਗ ਆਉਣਗੇ। ਅੰਦੋਲਨ ਦੀ ਅਗਵਾਈ ਨੌਜਵਾਨ ਕਰਨਗੇ। ਫਿਲਹਾਲ ਉਹ ਆਗੂਆਂ ਦੇ ਹੁਕਮਾਂ ਦੀ ਉਡੀਕ ਕਰ ਰਹੇ ਹਨ। ਹਦਾਇਤਾਂ ਮਿਲਦੇ ਹੀ ਬੈਰੀਕੇਡਿੰਗ ਤੋੜ ਦਿੱਤੀ ਜਾਵੇਗੀ। 

ਬਬਲੂ ਮਿਰਚਪੁਰ ਨੇ ਦੱਸਿਆ ਕਿ ਹਿਸਾਰ ਦੇ ਖੇੜੀ ਚੌਪਾਟਾ ‘ਚ ਕਿਸਾਨ ਮੋਰਚਾ ਲਗਾਇਆ ਗਿਆ ਹੈ। ਕਿਸਾਨ 11:30 ਵਜੇ ਉਥੋਂ ਮਾਰਚ ਵੀ ਕਰਨਗੇ। ਇਹ ਕਿਸਾਨ ਉਚਾਨਾ ਰਾਹੀਂ ਸਰਹੱਦ ’ਤੇ ਆਉਣਗੇ। ਅੱਥਰੂ ਗੈਸ ਦੇ ਗੋਲਿਆਂ ਤੋਂ ਬਚਣ ਲਈ ਬੋਰੀਆਂ ਨੂੰ ਪਾਣੀ ਨਾਲ ਗਿੱਲਾ ਕਰ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਕੀਮਤ ‘ਤੇ ਪਿੱਛੇ ਨਹੀਂ ਹਟਣਗੇ।

ਹਾਈਵੇਅ ਰਾਹੀਂ ਹੀ ਦਿੱਲੀ ਜਾਵੇਗੀ। ਦੂਜੇ ਪਾਸੇ ਕਿਸਾਨਾਂ ਨੇ ਜੀਂਦ-ਪਟਿਆਲਾ ਮੁੱਖ ਮਾਰਗ ’ਤੇ ਉਚਾਨਾ ਵਿਖੇ ਵੀ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਕਿਸਾਨਾਂ ਦੀ ਹਰ ਮਦਦ ਦਾ ਐਲਾਨ ਕੀਤਾ ਗਿਆ ਹੈ। ਖਟਕੜ ਟੋਲ ਪਲਾਜ਼ਾ ਵੀ ਵਾਹਨਾਂ ਲਈ ਮੁਫਤ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਕਿਸਾਨ ਬੁੱਧਵਾਰ ਨੂੰ ਸਵੇਰੇ 11 ਵਜੇ ਦਿੱਲੀ ਵੱਲ ਮਾਰਚ ਕਰਨਗੇ।

 ਪੰਜਾਬ ਦੀ ਖਨੌਰੀ-ਦਾਤਾਸਿੰਘਵਾਲਾ ਸਰਹੱਦ ‘ਤੇ ਮੰਗਲਵਾਰ ਤੋਂ ਹੀ ਕਿਸਾਨਾਂ ਦਾ ਇਕੱਠ ਸ਼ੁਰੂ ਹੋ ਗਿਆ ਸੀ। ਇੱਥੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਕਈ ਵਾਰ ਝੜਪਾਂ ਵੀ ਹੋਈਆਂ ਹਨ। ਇਸ ਮੌਕੇ ਪੰਜਾਬ ਦੇ ਕਿਸਾਨਾਂ ਦੇ ਨਾਲ-ਨਾਲ ਹਰਿਆਣਾ ਦੇ ਕਿਸਾਨ ਵੀ ਵੱਡੀ ਗਿਣਤੀ ‘ਚ ਮੌਜੂਦ ਹਨ।

 ਕਿਸਾਨ ਆਗੂਆਂ ਵੱਲੋਂ ਬੁੱਧਵਾਰ ਨੂੰ ਦਿੱਲੀ ਕੂਚ ਕਰਨ ਦੇ ਸੱਦੇ ਦੇ ਮੱਦੇਨਜ਼ਰ ਦਾਤਾਸਿੰਘਵਾਲਾ ਬਾਰਡਰ ‘ਤੇ ਇੱਕ ਵਾਰ ਫਿਰ ਕਿਸਾਨ ਅਤੇ ਪੁਲਿਸ ਪ੍ਰਸ਼ਾਸਨ ਆਹਮੋ-ਸਾਹਮਣੇ ਹੋਣਗੇ। ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸਰਹੱਦ ਤੋਂ ਪਾਰ ਜਾਣ ਤੋਂ ਰੋਕਣ ਲਈ ਕੰਕਰੀਟ ਦੀਆਂ ਕਈ ਪਰਤਾਂ ਨਾਲ ਬਾਰਡਰ ‘ਤੇ ਬੈਰੀਕੇਡ ਲਗਾ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...