ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਛੇਵਾਂ ਦਿਨ ਹੈ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਸੈਸ਼ਨ ਵਿੱਚ ਖਾਣ-ਪੀਣ ਦੀਆਂ ਵਸਤਾਂ ਵਿੱਚ ਹੋ ਰਹੀ ਮਿਲਾਵਟ ਦਾ ਮੁੱਦਾ ਵੀ ਉਠਾਇਆ ਜਾਵੇਗਾ। ਸੈਸ਼ਨ ਦੁਪਹਿਰ 2 ਵਜੇ ਸ਼ੁਰੂ ਹੋਵੇਗਾ।
ਅੱਜ ਸੈਸ਼ਨ ਦੀ ਸ਼ੁਰੂਆਤ ਪ੍ਰਸ਼ਨ ਕਾਲ ਨਾਲ ਹੋਵੇਗੀ। ਇਸ ਤੋਂ ਬਾਅਦ ਦੋ ਪ੍ਰਸਤਾਵ ਧਿਆਨ ਸੈਸ਼ਨ ਵਿੱਚ ਲਿਆਂਦੇ ਜਾਣਗੇ। ਇਸ ‘ਚ ਇਕ ਮੁੱਦਾ ਖਾਣ-ਪੀਣ ਦੀਆਂ ਚੀਜ਼ਾਂ ‘ਚ ਮਿਲਾਵਟ ਨਾਲ ਜੁੜਿਆ ਹੋਵੇਗਾ। ਜਦੋਂ ਕਿ ਦੂਜਾ ਮੁੱਦਾ ਡੇਰਾਬੱਸੀ ਖੇਤਰ ਵਿੱਚ ਪੈਂਦੀ ਬਰਵਾਲਾ ਰੋਡ ਦੀ ਖਸਤਾ ਹਾਲਤ ਦਾ ਹੋਵੇਗਾ। ਇਸ ਤੋਂ ਬਾਅਦ ਸਹਿਕਾਰਤਾ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਸਬੰਧੀ ਹੋਰ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਸਾਲ 2024-25 ਲਈ ਚੁਣੀਆਂ ਜਾਣ ਵਾਲੀਆਂ ਕਮੇਟੀਆਂ ਸਬੰਧੀ ਪ੍ਰਸਤਾਵ ਪਾਸ ਕੀਤਾ ਜਾਵੇਗਾ।
ਇਸ ਵਾਰ ਬਜਟ ਸੈਸ਼ਨ ਕਾਫੀ ਹੰਗਾਮੇਦਾਰ ਦੇਖਣ ਨੂੰ ਮਿਲ ਰਿਹਾ ਹੈ। ਬਜਟ ਸੈਸ਼ਨ ਦੇ ਤੀਜੇ ਦਿਨ ਬਜਟ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਬਜਟ ‘ਤੇ ਬਹਿਸ ਹੋਈ ਪਰ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਕਰ ਦਿੱਤਾ। ਇਸ ਕਾਰਨ ਕਾਂਗਰਸ ਦੇ 9 ਵਿਧਾਇਕਾਂ ਨੂੰ ਇੱਕ ਦਿਨ ਲਈ ਮੁਅੱਤਲ ਕਰ ਦਿੱਤਾ ਗਿਆ। ਜਦਕਿ ਕਾਂਗਰਸ ਨੇ ਪੰਜਵੇਂ ਦਿਨ ਵੀ ਹੰਗਾਮਾ ਕੀਤਾ। ਬਾਅਦ ਦੁਪਹਿਰ ਸੈਸ਼ਨ ਨੂੰ ਮੁਲਤਵੀ ਕਰ ਦਿੱਤਾ ਗਿਆ।
----------- Advertisement -----------
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਛੇਵਾਂ ਦਿਨ: ਅੱਜ ਖਾਧ ਪਦਾਰਥਾਂ ‘ਚ ਮਿਲਾਵਟ ਦਾ ਉਠਾਇਆ ਜਾਵੇਗਾ ਮੁੱਦਾ
Published on
----------- Advertisement -----------
----------- Advertisement -----------












