November 13, 2025, 10:54 pm
----------- Advertisement -----------
HomeNewsBreaking NewsPM ਦੀ ਪੰਜਾਬ ਫੇਰੀ ਦੌਰਾਨ ਵਾਪਰੀ ਘਟਨਾ 'ਤੇ ਸੰਯੁਕਤ ਕਿਸਾਨ ਮੋਰਚਾ ਨੇ...

PM ਦੀ ਪੰਜਾਬ ਫੇਰੀ ਦੌਰਾਨ ਵਾਪਰੀ ਘਟਨਾ ‘ਤੇ ਸੰਯੁਕਤ ਕਿਸਾਨ ਮੋਰਚਾ ਨੇ ਕੀ ਕਿਹਾ ਪੜ੍ਹੋ ?

Published on

----------- Advertisement -----------

ਚੰਡੀਗੜ੍ਹ, 7 ਜਨਵਰੀ 2022 – ਪ੍ਰਧਾਨ ਮੰਤਰੀ ਦੀ 5 ਜਨਵਰੀ ਨੂੰ ਪੰਜਾਬ ਫੇਰੀ ਸਬੰਧੀ ਵਾਪਰੀਆਂ ਘਟਨਾਵਾਂ ਬਾਰੇ ਸੰਯੁਕਤ ਕਿਸਾਨ ਮੋਰਚਾ ਦਾ ਬਿਆਨ ਸਾਹਮਣੇ ਆਇਆ ਹੈ। ਪੜ੍ਹੋ ਸੰਯੁਕਤ ਕਿਸਾਨ ਮੋਰਚਾ ਨੇ ਕੀ ਕਿਹਾ ?……

  1. ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 5 ਜਨਵਰੀ ਨੂੰ ਪੰਜਾਬ ਦੇ ਪ੍ਰਸਤਾਵਿਤ ਦੌਰੇ ਦੀ ਖ਼ਬਰ ਮਿਲਦਿਆਂ ਹੀ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ 10 ਕਿਸਾਨ ਜਥੇਬੰਦੀਆਂ ਨੇ ਅਜੈ ਮਿਸ਼ਰਾ ਟੇਨੀ ਦੀ ਗ੍ਰਿਫ਼ਤਾਰੀ ਅਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਇਸ ਮਕਸਦ ਲਈ 2 ਜਨਵਰੀ ਨੂੰ ਪੰਜਾਬ ਭਰ ਦੇ ਪਿੰਡ ਪੱਧਰ ’ਤੇ ਅਤੇ 5 ਜਨਵਰੀ ਨੂੰ ਜ਼ਿਲ੍ਹਾ ਤੇ ਤਹਿਸੀਲ ਹੈੱਡਕੁਆਰਟਰਾਂ ’ਤੇ ਰੋਸ ਧਰਨੇ ਅਤੇ ਪੁਤਲੇ ਫੂਕਣ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਰੋਕਣ ਜਾਂ ਉਨ੍ਹਾਂ ਦੇ ਪ੍ਰੋਗਰਾਮ ਵਿੱਚ ਰੁਕਾਵਟ ਪਾਉਣ ਦਾ ਕੋਈ ਪ੍ਰੋਗਰਾਮ ਨਹੀਂ ਸੀ।
  2. ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ 5 ਜਨਵਰੀ ਨੂੰ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਤਹਿਸੀਲ ਹੈੱਡਕੁਆਰਟਰਾਂ ‘ਤੇ ਸ਼ਾਂਤਮਈ ਰੋਸ ਮੁਜ਼ਾਹਰੇ ਕੀਤੇ ਗਏ। ਪੁਲੀਸ ਪ੍ਰਸ਼ਾਸਨ ਵੱਲੋਂ ਜਦੋਂ ਕੁਝ ਕਿਸਾਨਾਂ ਨੂੰ ਜ਼ਿਲ੍ਹਾ ਹੈੱਡਕੁਆਰਟਰ ਫਿਰੋਜ਼ਪੁਰ ਵੱਲ ਜਾਣ ਤੋਂ ਰੋਕਿਆ ਗਿਆ ਤਾਂ ਉਨ੍ਹਾਂ ਕਈ ਥਾਵਾਂ ’ਤੇ ਸੜਕ ’ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ। ਇਨ੍ਹਾਂ ਵਿੱਚੋਂ ਪਿਆਰੇਆਣਾ ਦਾ ਉਹ ਫਲਾਈਓਵਰ ਵੀ ਸੀ ਜਿੱਥੇ ਪ੍ਰਧਾਨ ਮੰਤਰੀ ਦਾ ਕਾਫ਼ਲਾ ਆਇਆ, ਰੁਕਿਆ ਅਤੇ ਵਾਪਸ ਚਲਾ ਗਿਆ। ਉਥੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੋਈ ਠੋਸ ਸੂਚਨਾ ਨਹੀਂ ਸੀ ਕਿ ਪ੍ਰਧਾਨ ਮੰਤਰੀ ਦਾ ਕਾਫਲਾ ਉਥੋਂ ਲੰਘਣ ਵਾਲਾ ਹੈ। ਉਨ੍ਹਾਂ ਇਹ ਜਾਣਕਾਰੀ ਪ੍ਰਧਾਨ ਮੰਤਰੀ ਦੀ ਵਾਪਸੀ ਤੋਂ ਬਾਅਦ ਮੀਡੀਆ ਤੋਂ ਮਿਲੀ।
  3. ਮੌਕੇ ਦੀ ਵੀਡੀਓ ਤੋਂ ਸਾਫ਼ ਹੈ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਵੱਲ ਜਾਣ ਦੀ ਵੀ ਕੋਈ ਕੋਸ਼ਿਸ਼ ਨਹੀਂ ਕੀਤੀ। ਉਸ ਕਾਫਲੇ ਦੇ ਨੇੜੇ ਭਾਜਪਾ ਦਾ ਝੰਡਾ ਬੁਲੰਦ ਕਰਨ ਵਾਲਾ ‘ਨਰਿੰਦਰ ਮੋਦੀ ਜ਼ਿੰਦਾਬਾਦ’ ਕਹਿ ਰਿਹਾ ਇੱਕ ਗਰੁੱਪ ਹੀ ਪਹੁੰਚਿਆ ਸੀ। ਇਸ ਲਈ ਪ੍ਰਧਾਨ ਮੰਤਰੀ ਦੀ ਜਾਨ ਨੂੰ ਖਤਰਾ ਪੂਰੀ ਤਰ੍ਹਾਂ ਮਨਘੜਤ ਜਾਪਦਾ ਹੈ।
  4. ਬੜੇ ਅਫਸੋਸ ਦੀ ਗੱਲ ਹੈ ਕਿ ਆਪਣੀ ਰੈਲੀ ਦੀ ਅਸਫਲਤਾ ਨੂੰ ਲੁਕਾਉਣ ਲਈ ਪ੍ਰਧਾਨ ਮੰਤਰੀ ਨੇ “ਕਿਸੇ ਤਰ੍ਹਾਂ ਆਪਣੀ ਜਾਨ ਬਚਾਈ” ਦਾ ਬਹਾਨਾ ਲਾ ਕੇ ਪੰਜਾਬ ਅਤੇ ਕਿਸਾਨ ਅੰਦੋਲਨ ਦੋਵਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਾਰਾ ਦੇਸ਼ ਜਾਣਦਾ ਹੈ ਕਿ ਜੇਕਰ ਜਾਨ ਦਾ ਖਤਰਾ ਹੈ ਤਾਂ ਉਹ ਅਜੇ ਮਿਸ਼ਰਾ ਟੇਨੀ ਵਰਗੇ ਅਪਰਾਧੀਆਂ ਦਾ ਮੰਤਰੀ ਬਣ ਕੇ ਆਜ਼ਾਦ ਘੁੰਮਣਾ ਹੈ। ਸੰਯੁਕਤ ਕਿਸਾਨ ਮੋਰਚਾ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਉਮੀਦ ਕਰਦਾ ਹੈ ਕਿ ਉਹ ਆਪਣੇ ਅਹੁਦੇ ਦੀ ਮਾਣ-ਮਰਿਆਦਾ ਨੂੰ ਧਿਆਨ ਵਿੱਚ ਰੱਖਦੇ ਹੋਏ ਅਜਿਹੇ ਗੈਰ-ਜ਼ਿੰਮੇਵਾਰਾਨਾ ਬਿਆਨ ਨਾ ਦੇਣ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿੱਚ ਪਰਾਲੀ ਸਾੜਨ ਦੇ 312 ਨਵੇਂ ਮਾਮਲੇ, ਮੁਕਤਸਰ ਸਭ ਤੋਂ ਵੱਧ ਪ੍ਰਭਾਵਿਤ

ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੀਆਂ ਵਾਰ-ਵਾਰ ਚਿਤਾਵਨੀਆਂ ਦੇ ਬਾਵਜੂਦ ਪੰਜਾਬ ਵਿੱਚ ਪਰਾਲੀ...

ਤਰਨ ਤਾਰਨ ਜ਼ਿਮਨੀ ਚੋਣ: ਵੋਟਿੰਗ ਫੀਸਦ ‘ਆਪ’ ਦੇ ਪੱਖ ਵਿੱਚ, ਪਾਰਟੀ ਕਰ ਸਕਦੀ ਉਲਟਫੇਰ

ਤਰਨਤਾਰਨ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣਾਂ ਲਈ ਮੰਗਲਵਾਰ ਨੂੰ ਵੋਟਿੰਗ ਹੋਈ। ਚੋਣ ਕਮਿਸ਼ਨ...

ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ, ਰੁਕਿਆ ਹੋਇਆ ਹਲਵਾਰਾ ਪ੍ਰੋਜੈਕਟ ਵੀ ਮੁੜ ਸੁਰਜੀਤ !

ਚੰਡੀਗੜ੍ਹ, 11 ਨਵੰਬਰ, 202:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ)...

ਧਰਮਿੰਦਰ ਦੀ ਧੀ ਈਸ਼ਾ ਦਿਓਲ ਨੇ ਪਿਤਾ ਦੀ ਮੌ.ਤ ਦੀ ਖ਼ਬਰ ਨੂੰ ਦੱਸਿਆ ਝੂਠ, ਕਿਹਾ-“ਮੇਰੇ ਪਾਪਾ ਠੀਕ ਹਨ’

ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਮੌਤ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।...

ਦਿੱਲੀ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ‘ਤੇ ਵੱਡਾ ਫੈਸਲਾ, GRAP-3 ਲਾਗੂ

ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਸ਼ਹਿਰ ਦਾ ਔਸਤ AQI...

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...