February 11, 2026, 9:23 pm
----------- Advertisement -----------
HomeNewsBreaking Newsਫ਼ਿਰੋਜ਼ਪੁਰ ਵਿੱਚ DRM ਦਫ਼ਤਰ ਦੀ ਕੰਧ 'ਤੇ ਲਿਖੇ ਗਏ ਖਾਲਿਸਤਾਨ ਜ਼ਿੰਦਾਬਾਦ ਦੇ...

ਫ਼ਿਰੋਜ਼ਪੁਰ ਵਿੱਚ DRM ਦਫ਼ਤਰ ਦੀ ਕੰਧ ‘ਤੇ ਲਿਖੇ ਗਏ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

Published on

----------- Advertisement -----------

ਫਿਰੋਜ਼ਪੁਰ, 13 ਜੂਨ 2022 – ਪੰਜਾਬ ਵਿੱਚ ਫਿਰ ਤੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਸ ਵਾਰ ਫ਼ਿਰੋਜ਼ਪੁਰ ਸਥਿਤ ਡਿਵੀਜ਼ਨਲ ਰੇਲਵੇ ਮੈਨੇਜਰ (ਡੀਆਰਐਮ) ਦਫ਼ਤਰ ਦੀ ਕੰਧ ‘ਤੇ ਇਹ ਨਾਅਰੇ ਲਿਖੇ ਗਏ ਹਨ। ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਖੁਦ ਇਸ ਨੂੰ ਵਾਇਰਲ ਕੀਤਾ ਸੀ। ਹਾਲਾਂਕਿ ਇਸ ਬਾਰੇ ਪਤਾ ਲੱਗਣ ‘ਤੇ ਪੁਲਿਸ ਨੇ ਤੁਰੰਤ ਇਨ੍ਹਾਂ ਨਾਅਰਿਆਂ ਨੂੰ ਮਿਟਾਇਆ। ਇਸ ਕਾਰਵਾਈ ਤੋਂ ਬਾਅਦ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ ਹਨ।

ਸਵੇਰੇ 8.42 ਵਜੇ ਦੇ ਕਰੀਬ SFJ ਦੇ ਗੈਂਗਸਟਰ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਟਸਐਪ ਗਰੁੱਪ ਬਣਾਇਆ। ਜਿਸ ਵਿੱਚ ਮੀਡੀਆ ਨਾਲ ਜੁੜੇ ਲੋਕਾਂ ਨੂੰ ਜੋੜ ਕੇ ਇਹ ਵੀਡੀਓ ਪਾ ਦਿੱਤੀ। ਹਾਲਾਂਕਿ ਪੰਨੂ ਨੇ ਇਹ ਗੱਲ ਡਿਪਟੀ ਕਮਿਸ਼ਨਰ ਦੇ ਘਰ ਜਾਂ ਦਫ਼ਤਰ ਦੇ ਬਾਹਰ ਦੱਸੀ। ਹਾਲਾਂਕਿ ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਇਹ ਡੀਆਰਐਮ ਦਫ਼ਤਰ ਦੇ ਬਾਹਰ ਲਿਖਿਆ ਹੋਇਆ ਪਾਇਆ ਗਿਆ। ਪੁਲੀਸ ਨੇ ਡੀਸੀ ਦਫ਼ਤਰ ਦੇ ਬਾਹਰ ਵੀ ਜਾਂਚ ਕੀਤੀ ਗਈ।

ਖਾਲਿਸਤਾਨ ਦੇ ਨਾਅਰੇ ਲਿਖੇ ਹੋਣ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਤੁਰੰਤ ਚਾਰੇ ਪਾਸੇ ਨਾਕਾਬੰਦੀ ਕਰ ਦਿੱਤੀ। ਇਸ ਤੋਂ ਇਲਾਵਾ ਡੀਆਰਐਮ ਦਫ਼ਤਰ ਨੂੰ ਜਾਣ ਵਾਲੀਆਂ ਸੜਕਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਪੁਲਿਸ ਨੂੰ ਕੋਈ ਵੱਡਾ ਸਬੂਤ ਨਹੀਂ ਮਿਲਿਆ ਹੈ।

ਫਰੀਦਕੋਟ ਜ਼ਿਲ੍ਹੇ ਵਿੱਚ ਅਜਿਹੀਆਂ ਦੋ ਘਟਨਾਵਾਂ ਵਾਪਰੀਆਂ ਹਨ। ਪਹਿਲਾਂ ਇਹ ਨਾਅਰੇ ਇੱਕ ਪਾਰਕ ਦੀ ਕੰਧ ‘ਤੇ ਲਿਖੇ ਹੋਏ ਸਨ। ਇਸ ਤੋਂ ਬਾਅਦ ਸੈਸ਼ਨ ਜੱਜ ਦੇ ਘਰ ਦੀ ਕੰਧ ‘ਤੇ ਖਾਲਿਸਤਾਨ ਜ਼ਿੰਦਾਬਾਦ ਲਿਖਿਆ ਗਿਆ। ਪੁਲੀਸ ਨੇ ਇਨ੍ਹਾਂ ਨੂੰ ਰੰਗ ਕੇ ਮਿਟਾ ਦਿੱਤਾ ਪਰ ਅਜੇ ਤੱਕ ਨਾਅਰੇ ਲਿਖਣ ਵਾਲਿਆਂ ਨੂੰ ਫੜ ਨਹੀਂ ਸਕੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

*ਚੰਡੀਗੜ੍ਹ, 10 ਫਰਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ...

ਪੰਜਾਬੀ ਗਾਇਕਾ ਤੇ ਉਸਦਾ ਭਰਾ ਹੈਰੋਇਨ ਸਣੇ ਗ੍ਰਿਫ਼ਤਾਰ…

ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਨ ਲਈ ਬੀਤੇ ਕੱਲ੍ਹ ਤੋਂ ਹੀ...

ਬਠਿੰਡਾ ਕੋਰਟ ਨੇ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਨੂੰ ਐਲਾਨਿਆ ਭਗੌੜਾ

ਬਠਿੰਡਾ ਵਿੱਚ ਵਾਪਰੇ ਭਾਬੀ ਕਮਲ ਕੌਰ ਉਰਫ ਕੰਚਨ ਕੁਮਾਰੀ ਦੇ ਕਤਲਕਾਂਡ ਮਾਮਲੇ ਵਿੱਚ ਵੱਡੀ...

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

*ਪੰਜ ਸਾਲ ਤੁਸੀਂ ਲੁੱਟੋ, ਪੰਜ ਸਾਲ ਅਸੀਂ: ਰਵਨੀਤ ਬਿੱਟੂ ਦੀ ਵੀਡੀਓ ਨੇ ਪੰਜਾਬ ਵਿੱਚ...

ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

*ਚੰਡੀਗੜ੍ਹ, 9 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਅਤੇ...

’19 ਤੋਂ 25 ਸਾਲ ‘ਚ ਵਿਆਹ, ਤਿੰਨ ਬੱਚੇ ਜਰੂਰੀ’, RSS ਮੁਖੀ ਮੋਹਨ ਭਾਗਵਤ ਦੀ ਪਰਿਵਾਰਾਂ ਨੂੰ ਸਲਾਹ

ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਡਾਕਟਰਾਂ ਅਤੇ ਅਬਾਦੀ ਵਿਗਿਆਨੀਆਂ...

ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 8 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀ...

ਸਿੱਖਿਆ ਮੰਤਰੀ ਸਮੇਤ ਪੰਜ ਕੈਬਨਿਟ ਮੰਤਰੀ ਅਤੇ 40 ਤੋਂ ਵੱਧ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਵਰਕਸ਼ਾਪ ‘ਚ ਹੋਏ ਸ਼ਾਮਲ

*ਚੰਡੀਗੜ੍ਹ, 7 ਫਰਵਰੀ 2026*ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ...

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

*ਚੰਡੀਗੜ੍ਹ, 7 ਫਰਵਰੀ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...