June 30, 2026, 9:07 pm
----------- Advertisement -----------
HomeNewsLatest Newsਸਮਾਰਟ ਰਾਸ਼ਨ ਡਿਪੂ ਜਲਦ ਸ਼ੁਰੂ ਕੀਤੇ ਜਾਣ: ਲਾਲ ਚੰਦ ਕਟਾਰੂਚੱਕ

ਸਮਾਰਟ ਰਾਸ਼ਨ ਡਿਪੂ ਜਲਦ ਸ਼ੁਰੂ ਕੀਤੇ ਜਾਣ: ਲਾਲ ਚੰਦ ਕਟਾਰੂਚੱਕ

Published on

----------- Advertisement -----------

ਚੰਡੀਗੜ੍ਹ, ਜੂਨ 8: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਸੇ ਤਹਿਤ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਨਾਜ ਭਵਨ, ਚੰਡੀਗੜ੍ਹ ਵਿਖੇ ਇਸ ਪ੍ਰਣਾਲੀ ਦੇ ਕੰਮ ਕਾਜ ਦੀ ਸਮੀਖਿਆ ਕਰਨ ਸਬੰਧੀ ਇੱਕ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਇਹ ਨਿਰਦੇਸ਼ ਦਿੱਤੇ ਗਏ ਕਿ ਸਮਾਰਟ ਰਾਸ਼ਨ ਡਿਪੂ ਛੇਤੀ ਤੋਂ ਛੇਤੀ ਸ਼ੁਰੂ ਕਰ ਦਿੱਤੇ ਜਾਣ ਤਾਂ ਜੋ ਲਾਭਪਾਤਰੀਆਂ ਨੂੰ ਨਿਰਵਿਘਨ ਢੰਗ ਨਾਲ ਬਣਦਾ ਰਾਸ਼ਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਮੰਤਰੀ ਨੇ ਰਾਸ਼ਨ ਦੀ ਵੰਡ ਵਿੱਚ ਪਾਰਦਰਸ਼ਿਤਾ ਯਕੀਨੀ ਬਣਾਉਣ ਲਈ ਸਮਾਰਟ ਤੋਲ ਮਸ਼ੀਨਾਂ ਦੇ ਟੈਂਡਰ ਲਾਉਣ ਦੇ ਹੁਕਮ ਵੀ ਦਿੱਤੇ। ਇਸ ਮੌਕੇ ਉਨ੍ਹਾਂ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਡਿਪੂ ਹੋਲਡਰਾਂ ਦਾ ਲਗਭਗ 9 ਕਰੋੜ ਰੁਪਏ ਦਾ ਬਕਾਇਆ ਕਮਿਸ਼ਨ ਤੁਰੰਤ ਅਦਾ ਕੀਤਾ ਜਾਵੇ ਅਤੇ ਚਾਰ ਹਫਤਿਆਂ ਵਿੱਚ ਇਸ ਦੀ ਸਟੇਟਸ ਰਿਪੋਰਟ ਦਿੱਤੀ ਜਾਵੇ।

ਉਨ੍ਹਾਂ ਭਰੋਸਾ ਦਿਵਾਇਆ ਕਿ ਬਾਕੀ ਰਕਮ ਦੀ ਅਦਾਇਗੀ ਸਬੰਧੀ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਣਕ ਦੀ ਵੰਡ ਵਿੱਚ ਪਾਰਦਰਸ਼ਿਤਾ ਲਿਆਉਣ ਲਈ ਹੁਕਮ ਜਾਰੀ ਕੀਤੇ ਗਏ ਕਿ ਹਰੇਕ ਰਾਸ਼ਨ ਡਿਪੂ ਤੇ ਲਾਭਪਾਤਰੀਆਂ ਦੇ ਬਣਦੇ ਰਾਸ਼ਨ ਦੀ ਮਾਤਰਾ ਪੰਜਾਬੀ ਅਤੇ ਹਿੰਦੀ ਭਾਸ਼ਾ ਵਿੱਚ ਸਮੇਤ ਹੈਲਪਲਾਈਨ ਨੰਬਰ ਸਪੱਸ਼ਟ ਤੌਰ ਉੱਤੇ ਦਰਸਾਈ ਜਾਵੇ ਤਾਂ ਜੋ ਪ੍ਰਵਾਸੀ ਲਾਭਪਾਤਰੀਆਂ ਨੂੰ ਵੀ ਰਾਸ਼ਨ ਮਿਲਣ ਵਿੱਚ ਕੋਈ ਦਿੱਕਤ ਨਾ ਆਏ।

ਇਸ ਮੌਕੇ ਮੰਤਰੀ ਦੇ ਧਿਆਨ ਹਿੱਤ ਇਹ ਲਿਆਂਦਾ ਗਿਆ ਕਿ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਹਰੇਕ ਡਿਪੂ ਉੱਤੇ ਸਮਾਰਟ ਈ ਪੋਜ਼ ਮਸ਼ੀਨ ਉਪਲਬਧ ਕਰਵਾਉਣ ਲਈ ਟੈਂਡਰ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।

ਮੰਤਰੀ ਨੇ ਅਗਾਂਹ ਕਿਹਾ ਕਿ ਸਰਕਾਰ ਖਪਤਕਾਰਾਂ ਦੇ ਨਾਲ ਨਾਲ ਡਿਪੂ ਹੋਲਡਰਾਂ ਦੇ ਵਾਜਬ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਕਿਰਤ ਕਿਰਪਾਲ ਸਿੰਘ ਸਕੱਤਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਘਨਸ਼ਿਆਮ ਥੋਰੀ ਡਾਇਰੈਕਟਰ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਹਾਜ਼ਿਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...