September 19, 2026, 5:41 am
----------- Advertisement -----------
HomeNewsLatest Newsਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ:...

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

Published on

----------- Advertisement -----------

ਚੰਡੀਗੜ੍ਹ, 29 ਮਈ (ਬਲਜੀਤ ਮਰਵਾਹਾ): ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ ‘ਤੇ ਸਖ਼ਤ ਪਾਬੰਦੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਗਈ ਇਸ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਹਰੇਕ ਪੋਲਿੰਗ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਕਦਮ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੋਟਰਾਂ ਲਈ ਸੁਰੱਖਿਅਤ ਅਤੇ ਉਸਾਰੂ ਮਾਹੌਲ ਯਕੀਨੀ ਬਣਾਉਣ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਖੇਤਰ ਘੋਸ਼ਿਤ ਕਰਨ ਦਾ ਮੰਤਵ ਤੰਬਾਕੂ ਦਾ ਸੇਵਨ ਨਾ ਕਰਨ ਵਾਲਿਆਂ ਨੂੰ ਇਸਦੇ ਧੂੰਏਂ ਦੇ ਸੰਪਰਕ ਤੋਂ ਬਚਾਉਣਾ ਅਤੇ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਤੀ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਤੰਬਾਕੂ ਦੀ ਵਰਤੋਂ ਨੂੰ ਘਟਾਉਣ ਅਤੇ ਇਸ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੇ ਗੰਭੀਰ ਰੋਗ ਅਤੇ ਅੰਨ੍ਹੇਪਣ ਆਦਿ ‘ਤੇ ਕਾਬੂ ਪਾਉਣ ਲਈ ਚਲਾਈਆਂ ਜਾ ਰਹੀਆਂ ਵਿਆਪਕ ਜਨਤਕ ਸਿਹਤ ਮੁਹਿੰਮਾਂ ਅਤੇ ਕਾਨੂੰਨੀ ਤੇ ਹੋਰ ਪੱਧਰਾਂ ‘ਤੇ ਕੀਤੇ ਜਾ ਰਹੇ ਯਤਨਾਂ ਦਾ ਵੀ ਹਿੱਸਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...