October 29, 2026, 6:27 pm
----------- Advertisement -----------
HomePunjabbusinessਸਮਾਜਿਕ ਨਿਆਂ ਵਿਭਾਗ ਜਾਅਲੀ ਐਸ.ਸੀ ਸਰਟੀਫਿਕੇਟ ਸਬੰਧੀ 93 ਸ਼ਕਾਇਤਾਂ ਨੂੰ 15 ਦਿਨਾਂ...

ਸਮਾਜਿਕ ਨਿਆਂ ਵਿਭਾਗ ਜਾਅਲੀ ਐਸ.ਸੀ ਸਰਟੀਫਿਕੇਟ ਸਬੰਧੀ 93 ਸ਼ਕਾਇਤਾਂ ਨੂੰ 15 ਦਿਨਾਂ ਅੰਦਰ ਨਿਬੇੜੇ: ਹਰਪਾਲ ਚੀਮਾ

Published on

----------- Advertisement -----------

ਚੰਡੀਗੜ੍ਹ, 13 ਜੂਨ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦੇ ਆਧਾਰ ‘ਤੇ ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਵਿਅਕਤੀਆਂ ਵਿਰੁੱਧ ਪ੍ਰਾਪਤ ਹੋਈਆਂ 93 ਸ਼ਿਕਾਇਤਾਂ ਦਾ 15 ਦਿਨਾਂ ਦੇ ਅੰਦਰ ਨਿਪਟਾਰਾ ਕਰਨ ਲਈ ਕਿਹਾ ਹੈ।

ਇਥੇ ਪੰਜਾਬ ਭਵਨ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੇਸ਼ਨ ਚੋਰ ਫੜੋ ਮੋਰਚਾ’ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਮੋਰਚੇ ਦੇ ਆਗੂਆਂ ਵੱਲੋਂ ਇਸ ਸਬੰਧੀ ਹੋਰ ਮਾਮਲਿਆਂ ਦੀ ਸੌਂਪੀ ਗਈ ਸੂਚੀ ਬਾਰੇ ਵੀ ਸਮਾਜਿਕ ਨਿਆਂ ਵਿਭਾਗ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜੋ ਮਾਮਲੇ ਅਦਾਲਤ ਵਿੱਚ ਹਨ ਉਨ੍ਹਾਂ ਬਾਰੇ ਵਿਭਾਗ ਐਡਵੋਕੇਟ ਜਨਰਲ ਦੇ ਦਫਤਰ ਨਾਲ ਤਾਲਮੇਲ ਕਰਕੇ ਠੋਸ ਕਾਰਵਾਈ ਨੂੰ ਯਕੀਨੀ ਬਣਾਵੇ।

ਜਾਅਲੀ ਸਰਟੀਫਿਕੇਟਾਂ ਰਾਹੀਂ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਹਾਸਲ ਕਰਨ ਦੀ ਪ੍ਰਥਾ ‘ਤੇ ਮੁਕੰਮਲ ਰੋਕ ਲਾਉਣ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਕਿਹਾ ਕਿ ਉਹ ਸਾਰੇ ਸਰਕਾਰੀ ਵਿਭਾਗਾਂ ਨੂੰ ਪੱਤਰ ਲਿਖ ਕੇ ਇਹ ਯਕੀਨੀ ਬਣਾਉਣ ਕਿ ਰਾਖਵੇਂਕਰਨ ਦੇ ਦਾਅਵੇ ਨਾਲ ਸਬੰਧਤ ਦਸਤਾਵੇਜ਼ ਦੀ ਸਬੰਧਤ ਵਿਅਕਤੀ ਦੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਡੁਘਾਈ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਵਿਭਾਗ ਨੂੰ ਜਾਤੀ ਆਧਾਰਤ ਸਰਟੀਫਿਕੇਟ ਬਣਾਉਣ ਦੀ ਪ੍ਰਕਿਰਿਆ ਵਿੱਚ ਲੋੜੀਂਦੇ ਸੁਧਾਰਾਂ ਸਬੰਧੀ ਪ੍ਰਸਤਾਵ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਇਸ ਸਮੱਸਿਆ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

ਮੀਟਿੰਗ ਦੌਰਾਨ ‘ਰਾਖਵਾਂਕਰਨ ਚੋਰ ਫੜ੍ਹੋ ਮੋਰਚਾ’ ਦੇ ਨੁਮਾਇੰਦਿਆਂ ਨੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦੇ ਆਧਾਰ ‘ਤੇ ਸਰਕਾਰੀ ਨੌਕਰੀ ਲੈਣ ਦੇ ਮਾਮਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਇਸ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਮੇਸ਼ ਕੁਮਾਰ ਗੰਟਾ ਨੇ ਦੱਸਿਆ ਕਿ ਵਿਭਾਗ ਨੂੰ ਹੁਣ ਤੱਕ ਕੁੱਲ 93 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, 26 ਕੇਸਾਂ ਦੀ ਸੁਣਵਾਈ ਕਰ ਕੇ ਅੱਗੇ ਪੜਤਾਲ ਕਮੇਟੀ ਨੂੰ ਭੇਜੇ ਗਏ ਜਿੰਨਾਂ ਵਿੱਚੋਂ 23 ਮਾਮਲਿਆਂ ਵਿੱਚ ਜਾਤੀ ਸਰਟੀਫਿਕੇਟ ਨੂੰ ਰੱਦ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਵਿਭਾਗ ਦੇ ਡਾਇਰੈਕਟਰ ਜਸਪ੍ਰੀਤ ਸਿੰਘ ਨੇ ਮੰਤਰੀਆਂ ਨੂੰ ਜਾਣੂ ਕਰਵਾਇਆ ਕਿ ਬਾਕੀ ਰਹਿੰਦੇ 67 ਕੇਸਾਂ ਦੀ ਵੀ ਜਲਦੀ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਇਹ ਸਾਰੇ ਮਾਮਲੇ ਇੱਕ ਮਹੀਨੇ ਵਿੱਚ ਹੱਲ ਕਰ ਲਏ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...