July 29, 2026, 5:21 pm
----------- Advertisement -----------
HomePunjabbusinessਪ੍ਰਿੰਸੀਪਲ ਸ਼ਾਂਤਾ ਧਬਲਾਨੀਆ ਦੀ ਯਾਦ 'ਚ ਤਾਨਿਆ ਗੋਇਲ ਵੱਲੋਂ ਲਗਵਾਏ ਸੋਲਰ ਰੁੱਖ...

ਪ੍ਰਿੰਸੀਪਲ ਸ਼ਾਂਤਾ ਧਬਲਾਨੀਆ ਦੀ ਯਾਦ ‘ਚ ਤਾਨਿਆ ਗੋਇਲ ਵੱਲੋਂ ਲਗਵਾਏ ਸੋਲਰ ਰੁੱਖ ਦਾ ਉਦਘਾਟਨ

Published on

----------- Advertisement -----------

ਪਟਿਆਲਾ, 29 ਅਪ੍ਰੈਲ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕਰਨ ਦੇ ਉਪਰਾਲੇ ਤਹਿਤ ਇੱਥੇ ਸੇਵਾ ਸਿੰਘ ਠੀਕਰੀਵਾਲਾ ਚੌਂਕ ਵਿਖੇ ਉੱਘੇ ਸਿੱਖਿਆ ਸ਼ਾਸਤਰੀ ਪ੍ਰਿੰਸੀਪਲ ਸ਼ਾਂਤਾ ਧਬਲਾਨੀਆ ਦੀ ਯਾਦ ‘ਚ ਉਨ੍ਹਾਂ ਦੀ ਪੁੱਤਰੀ ਤਾਨਿਆ ਗੋਇਲ ਤੇ ਕੈਰੋਲ ਗੋਇਲ ਵੱਲੋਂ ਲਗਵਾਏ ਗਏ ਸੋਲਰ ਰੁੱਖ ਦਾ ਉਦਘਾਟਨ ਕੀਤਾ। ਸੋਲਰ ਪੈਨਲਾਂ ਨਾਲ ਬਣੇ ਇਸ ਵਿਸ਼ੇਸ ਤਰ੍ਹਾਂ ਦਾ ਇਹ ਸੋਲਰ ਟ੍ਰੀ ਰੋਜ਼ਾਨਾ 4.5 ਕਿਲੋਵਾਟ ਬਿਜਲੀ ਪੈਦਾ ਕਰੇਗਾ ਅਤੇ ਇਹ ਹਰ ਸ਼ਾਮ ਨੂੰ ਖੂਬਸੂਰਤ ਰੌਸ਼ਨੀਆਂ ਨਾਲ ਜਗਮਗਾਏਗਾ। ਇਸ ਨੂੰ ਪ੍ਰਿੰਸੀਪਲ ਸ਼ਾਂਤਾ ਧਬਲਾਨੀਆਂ ਦੀ ਯਾਦ ਵਿੱਚ ਉਨ੍ਹਾਂ ਦੀ ਮੁੰਬਈ ਤੋਂ ਸਪੁੱਤਰੀ ਮੋਗਏ ਗਰੁਪ ਦੇ ਤਾਨਿਆ ਗੋਇਲ ਅਤੇ ਕੈਰੋਲ ਗੋਇਲ ਵੱਲੋਂ ਪਟਿਆਲਾ ਸ਼ਹਿਰ ਨੂੰ ਤੋਹਫ਼ੇ ਵਜੋਂ ਦਿੱਤਾ ਗਿਆ ਹੈ।
ਤਾਨਿਆ ਗੋਇਲ ਪਟਿਆਲਾ ਨਾਲ ਸਬੰਧਤ ਹਨ ਤੇ ਇੱਥੇ ਲੇਡੀ ਫਾਤਿਮਾ ਸਕੂਲ ਵਿੱਚ ਪੜ ਪੰਜਾਬੀ ਯੂਨੀਵਰਸਿਟੀ ਤੋਂ ਐਮ.ਬੀ.ਏ. ਕਰਕੇ ਅੱਗੇ ਵੱਧੇ ਹਨ। ਉਨ੍ਹਾਂ ਦੱਸਿਆ ਕਿ ਇਹ ਸੋਲਰ ਟ੍ਰੀ ਮੋਗਏ ਗਰੁੱਪ ਦੁਆਰਾ ਟਾਟਾ ਪਾਵਰ ਰਾਹੀਂ ਚਾਲੂ ਕਰਵਾਇਆ ਗਿਆ ਹੈ। ਮੋਗਏ ਗਰੁੱਪ ਨੇ ਚੰਡੀਗੜ ਦੇ ਮਟਕਾ ਚੌਂਕ ਵਿਖੇ ਵੀ ਇੱਕ ਵਿਸ਼ੇਸ਼ ਮੂਰਤੀ ਦੀ ਸਥਾਪਨਾ ਕਰਵਾਈ ਸੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਗੋਇਲ ਪਰਿਵਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ, ”ਇਹ ਸੋਲਰ ਟ੍ਰੀ ਪਟਿਆਲਾ ਦੇ ਲੈਂਡਸਕੇਪ ਵਿੱਚ ਇੱਕ ਮੀਲ ਪੱਧਰ ਸਾਬਤ ਹੋਵੇਗਾ ਅਤੇ ਉਹ ਤਾਨਿਆ ਗੋਇਲ ਅਤੇ ਕੈਰਲ ਗੋਇਲ ਵੱਲੋਂ ਪਟਿਆਲਾ ਵਿਖੇ ਇੱਕ ਨੇਕ ਨਾਗਰਿਕ ਮੈਡਮ ਧਬਲਾਨੀਆ ਦੀ ਯਾਦ ਨੂੰ ਕਾਇਮ ਰੱਖਣ ਵਿੱਚ ਪਾਏ ਯੋਗਦਾਨ ਦਾ ਸੁਆਗਤ ਕਰਦੇ ਹਨ। ਇਸ ਮੌਕ ਤਾਨਿਆ ਗੋਇਲ ਨੇ ਕਿਹਾ, ‘ਉਹ ਜਲਦੀ ਹੀ ਅੰਮ੍ਰਿਤਸਰ ਅਤੇ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਵੀ ਅਜਿਹੇ ਉਪਰਾਲੇ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...