October 13, 2026, 9:45 am
----------- Advertisement -----------
HomeNewsBreaking Newsਜਵਾਈ ਨੇ ਚਾਕੂ ਮਾਰ ਕੇ ਕੀਤਾ ਆਪਣੀ ਸਾਬਕਾ ਸੱਸ ਦਾ ਕਤਲ, ਗੁਆਂਢਣ...

ਜਵਾਈ ਨੇ ਚਾਕੂ ਮਾਰ ਕੇ ਕੀਤਾ ਆਪਣੀ ਸਾਬਕਾ ਸੱਸ ਦਾ ਕਤਲ, ਗੁਆਂਢਣ ਨੂੰ ਵੀ ਕੀਤਾ ਗੰਭੀਰ ਜ਼ਖਮੀ

Published on

----------- Advertisement -----------

ਬਰਨਾਲਾ, 11 ਅਪ੍ਰੈਲ 2022 – ਬਰਨਾਲਾ ਜ਼ਿਲੇ ਦੇ ਪਿੰਡ ਗਹਿਲ ‘ਚ ਤਲਾਕਸ਼ੁਦਾ ਵਿਅਕਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਆਪਣੀ ਸਾਬਕਾ ਸੱਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਹਮਲੇ ਦੌਰਾਨ ਮੁਲਜ਼ਮ ਵੱਲੋਂ ਇਕ ਹੋਰ ਔਰਤ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਹੈ।

ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਔਰਤ ਦੀਆਂ ਦੋਵੇਂ ਧੀਆਂ ਅਤੇ ਭਰਾ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਲੜਕੀ ਦਾ ਕਾਫੀ ਸਮਾਂ ਪਹਿਲਾਂ ਮੁਲਜ਼ਮ ਨਾਲ ਵਿਆਹ ਹੋਇਆ ਸੀ ਅਤੇ ਦੋਸ਼ੀ ਨਸ਼ੇ ਦਾ ਆਦੀ ਸੀ। ਮੁਲਜ਼ਮ ਆਪਣੀ ਪਤਨੀ ਨਾਲ ਕੁੱਟਮਾਰ ਕਰਦਾ ਸੀ, ਜਿਸ ਤੋਂ ਬਾਅਦ ਕਰੀਬ 8 ਸਾਲ ਪਹਿਲਾਂ ਮੁਲਜ਼ਮ ਦਾ ਆਪਣੀ ਪਤਨੀ ਨਾਲੋਂ ਤਲਾਕ ਹੋ ਗਿਆ ਸੀ ਅਤੇ ਦੋਵਾਂ ਦੇ ਦੋਵੇਂ ਬੱਚੇ ਮੁਲਜ਼ਮ ਨਾਲ ਰਹਿ ਰਹੇ ਸਨ। ਜਦੋਂ ਮ੍ਰਿਤਕ ਔਰਤ ਦੀ ਲੜਕੀ ਦਾ ਦੂਜਾ ਵਿਆਹ ਵੀ ਹੋ ਗਿਆ ਹੈ ਅਤੇ ਕੁਝ ਦਿਨ ਪਹਿਲਾਂ ਮੁਲਜ਼ਮ ਉਸ ਦੇ ਘਰ ਆਇਆ ਅਤੇ ਉਸ ਦੀ ਮਾਂ ਨੂੰ ਧਮਕੀਆਂ ਦਿੰਦਾ ਹੋਇਆ ਫ਼ਰਾਰ ਹੋ ਗਿਆ। ਜਿਸ ਦੀ ਸੂਚਨਾ ਉਸ ਨੇ ਤੁਰੰਤ ਥਾਣਾ ਸਦਰ ਨੂੰ ਦਿੱਤੀ, ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਤੋਂ ਬਾਅਦ ਮੁਲਜ਼ਮ ਘਰ ਦਾ ਗੇਟ ਤੋੜ ਕੇ ਅੰਦਰ ਆਇਆ ਅਤੇ ਅਤੇ ਆਪਣੀ ਸੱਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਉਸ ਨੂੰ ਬਚਾਉਣ ਲਈ ਆਈ ਇਕ ਹੋਰ ਔਰਤ ‘ਤੇ ਵੀ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ।

ਇਸ ਦੇ ਨਾਲ ਹੀ ਇਸ ਮਾਮਲੇ ਦੇ ਮੁਲਜ਼ਮ ਨੂੰ ਫੜਨ ਵਾਲੀ ਔਰਤ ਊਸ਼ਾ ਰਾਣੀ ਨੇ ਦੱਸਿਆ ਕਿ ਮੁਲਜ਼ਮ ਵੱਲੋਂ ਔਰਤ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਔਰਤ ਹੇਠਾਂ ਡਿੱਗ ਪਈ ਅਤੇ ਮੁਲਜ਼ਮ ਹਮਲਾ ਕਰਕੇ ਫਰਾਰ ਹੋ ਰਿਹਾ ਸੀ, ਫਿਰ ਉਸ ਨੇ ਮੁਲਜ਼ਮ ਦਾ ਮੋਟਰਸਾਈਕਲ ਫੜ੍ਹ ਲਿਆ, ਜਿਸ ਤੋਂ ਬਾਅਦ ਉਸ ਨੇ ਆਪਣੇ ਬੱਚਿਆਂ ਦੀ ਮਦਦ ਨਾਲ ਮੁਲਜ਼ਮ ਨੂੰ ਫੜ ਲਿਆ ਅਤੇ ਕਮਰੇ ‘ਚ ਬੰਦ ਕਰ ਦਿੱਤਾ।

ਇਸ ਸਬੰਧੀ ਥਾਣਾ ਮਹਿਲ ਕਲਾਂ ਦੇ ਡੀਐਸਪੀ ਨੇ ਦੱਸਿਆ ਕਿ ਮੁਲਜ਼ਮ ਦਾ ਕਰੀਬ 8 ਸਾਲ ਪਹਿਲਾਂ ਮ੍ਰਿਤਕ ਔਰਤ ਦੀ ਲੜਕੀ ਨਾਲ ਤਲਾਕ ਹੋ ਗਿਆ ਸੀ ਅਤੇ ਉਸ ਦੇ ਦੋਵੇਂ ਬੱਚੇ ਮੁਲਜ਼ਮ ਨਾਲ ਉਸ ਦੇ ਪਿੰਡ ਵਿੱਚ ਰਹਿ ਰਹੇ ਸਨ। ਦੂਜੇ ਪਾਸੇ ਮ੍ਰਿਤਕ ਔਰਤ ਨੇ ਆਪਣੀ ਤਲਾਕਸ਼ੁਦਾ ਲੜਕੀ ਦਾ ਦੂਸਰਾ ਵਿਆਹ ਕਿਤੇ ਹੋਰ ਕੀਤਾ ਹੋਇਆ ਸੀ ਅਤੇ ਅੱਜ ਕਥਿਤ ਦੋਸ਼ੀਆਂ ਨੇ ਮ੍ਰਿਤਕ ਔਰਤ ‘ਤੇ ਚਾਕੂ ਨਾਲ ਹਮਲਾ ਕਰਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਇਕ ਔਰਤ ਨੂੰ ਗੰਭੀਰ ਰੂਪ ‘ਚ ਜ਼ਖਮੀ ਕਰ ਦਿੱਤਾ, ਜਿਸ ‘ਤੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...