February 3, 2026, 9:11 pm
----------- Advertisement -----------
HomeNewsBreaking Newsਪੁੱਤ ਨੇ ਕੀਤਾ ਪਿਓ ਦਾ ਕਤਲ: ਸਿਰ 'ਤੇ ਕੁਹਾੜੀ ਨਾਲ ਕੀਤੇ ਵਾਰ

ਪੁੱਤ ਨੇ ਕੀਤਾ ਪਿਓ ਦਾ ਕਤਲ: ਸਿਰ ‘ਤੇ ਕੁਹਾੜੀ ਨਾਲ ਕੀਤੇ ਵਾਰ

Published on

----------- Advertisement -----------
  • ਮ੍ਰਿਤਕ ਸ਼ਰਾਬ ਪੀ ਕੇ ਕਰਦਾ ਸੀ ਪਤਨੀ ਦੀ ਕੁੱਟਮਾਰ

ਬਠਿੰਡਾ, 17 ਸਤੰਬਰ 2024 – ਬਠਿੰਡਾ ਜ਼ਿਲ੍ਹੇ ਦੇ ਪਿੰਡ ਨਾਥਪੁਰਾ ਵਿੱਚ ਇੱਕ ਪੁੱਤ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਘਟਨਾ ਸੋਮਵਾਰ ਦੇਰ ਰਾਤ ਵਾਪਰੀ। ਦੋਸ਼ੀ ਪੁੱਤਰ ਨੇ ਆਪਣੇ ਪਿਤਾ ਨੂੰ ਸੁੱਤੇ ਪਏ ਸਮੇਂ ਕੁਹਾੜੀ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ।

ਪੁਲਿਸ ਵੱਲੋਂ ਕੀਤੀ ਗਈ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਸ਼ਰਾਬ ਪੀਣ ਦਾ ਆਦੀ ਸੀ ਅਤੇ ਅਕਸਰ ਸ਼ਰਾਬ ਪੀ ਕੇ ਆਪਣੀ ਪਤਨੀ ਅਤੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਦਾ ਸੀ। ਦੱਸਿਆ ਜਾਂਦਾ ਹੈ ਕਿ ਸੋਮਵਾਰ ਦੇਰ ਰਾਤ ਪਿੰਡ ਨਾਥਪੁਰਾ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਨੇ ਸ਼ਰਾਬ ਪੀ ਕੇ ਆਪਣੀ ਪਤਨੀ ਅਤੇ ਬੇਟੇ ਦੀ ਕੁੱਟਮਾਰ ਕੀਤੀ ਸੀ। ਇਸ ਲੜਾਈ ਤੋਂ ਗੁੱਸੇ ‘ਚ ਆ ਕੇ ਪਰਮਿੰਦਰ ਸਿੰਘ ਪੁੱਤਰ ਸੁਖਦੀਪ ਸਿੰਘ ਨੇ ਗੂੜ੍ਹੀ ਨੀਂਦ ਸੁੱਤੇ ਪਏ ਪਰਮਿੰਦਰ ‘ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਸਿਰ ‘ਤੇ ਕੁਹਾੜੀ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨਥਾਣਾ ਦੀ ਪੁਲਸ ਨੇ ਮੰਗਲਵਾਰ ਸਵੇਰੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਦੋਸ਼ੀ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਬਿਕਰਮ ਮਜੀਠੀਆ ਸਵੇਰੇ 10 ਵਜੇ ਨਿਊ ਨਾਭਾ ਜੇਲ ਵਿਚੋਂ ਹੋਣਗੇ ਰਿਹਾਅ

ਬਿਕਰਮ ਸਿੰਘ ਮਜੀਠੀਆ 3 ਫਰਵਰੀ ਨੂੰ ਸਵੇਰੇ 10 ਵਜੇ ਨਿਊ ਨਾਭਾ ਜੇਲ੍ਹ ਵਿਚੋਂ ਰਿਹਾ...

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

*ਚੰਡੀਗੜ੍ਹ 1 ਫਰਵਰੀ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ ’ਤੇ...

ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼: ਮੁੱਖ ਮੰਤਰੀ ਭਗਵੰਤ ਮਾਨ

*ਕਿਸਾਨਾਂ, ਨੌਜਵਾਨਾਂ, ਉਦਯੋਗਾਂ ਅਤੇ ਸੂਬੇ ਦੀ ਆਰਥਿਕਤਾ ਲਈ ਕੋਈ ਰਾਹਤ ਨਹੀਂ: ਸੀਐਮ ਮਾਨ* *ਚੰਡੀਗੜ੍ਹ, 1...

ਹਰਜੋਤ ਸਿੰਘ ਬੈਂਸ ਅਤੇ ਮੁਨੀਸ਼ ਸਿਸੋਦੀਆ ਨੇ ਵੇਦਿਕ ਸਿੱਖਿਆ ਨਾਲ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਦਿੱਤਾ ਸੱਦਾ

*ਲੁਧਿਆਣਾ, 31 ਜਨਵਰੀ 2026*:ਸਨਾਤਨ ਸੇਵਾ ਸਮਿਤੀ ਪੰਜਾਬ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਨੇ ਸਾਂਝੇ...

ਗੈਂਗਸਟਰਾਂ ਦੇ ਪਰਿਵਾਰਾਂ ਦੇ ਵਿਆਹਾਂ ‘ਚ ਜਾ ਰਹੇ ਅਕਾਲੀ ਆਗੂ, ਕੀ ਗੈਂਗਸਟਰਾਂ ਰਾਹੀਂ ਸੱਤਾ ‘ਚ ਆਉਣਾ ਚਾਹੁੰਦੇ ਸੁਖਬੀਰ ਬਾਦਲ?: ਧਾਲੀਵਾਲ

*ਚੰਡੀਗੜ੍ਹ, 31 ਜਨਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ...

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

*ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 30 ਜਨਵਰੀ 2026*ਮੋਹਾਲੀ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵੇਂ...

ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ

*ਚੰਡੀਗੜ੍ਹ, 29 ਜਨਵਰੀ 2026*:ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਛੇ ਸਦੀਆਂ ਪਹਿਲਾਂ ਸਮਾਜਿਕ-ਆਰਥਿਕ-ਰਾਜਨੀਤਿਕ ਬਰਾਬਰਤਾ ਦੇ...

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ*

*ਚੰਡੀਗੜ੍ਹ, 29 ਜਨਵਰੀ 2026*:ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ...