September 21, 2026, 10:48 pm
----------- Advertisement -----------
HomeNewsBreaking Newsਪੁੱਤ ਨੇ ਕੀਤਾ ਮਾਂ ਦਾ ਕ+ਤ+ਲ: ਭਰਾ 'ਤੇ ਵੀ ਕੀਤਾ ਜਾ+ਨਲੇਵਾ ਹਮਲਾ

ਪੁੱਤ ਨੇ ਕੀਤਾ ਮਾਂ ਦਾ ਕ+ਤ+ਲ: ਭਰਾ ‘ਤੇ ਵੀ ਕੀਤਾ ਜਾ+ਨਲੇਵਾ ਹਮਲਾ

Published on

----------- Advertisement -----------

ਖੰਨਾ, 26 ਅਕਤੂਬਰ 2023 – ਖੰਨਾ ‘ਚ ਜਾਇਦਾਦ ਦੇ ਝਗੜੇ ਕਾਰਨ ਬੇਟੇ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁੱਤ ਵੱਲੋਂ ਬਜ਼ੁਰਗ ਮਾਂ ਦੇ ਪੇਟ ਵਿੱਚ ਇੱਕ ਤੋਂ ਬਾਅਦ ਇੱਕ ਕਈ ਵਾਰ ਕੀਤੇ ਗਏ। ਜਿਸ ਕਾਰਨ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਬਜ਼ੁਰਗ ਮਾਤਾ ਦੀ ਮੌਤ ਹੋ ਗਈ। ਇੰਨਾ ਹੀ ਨਹੀਂ ਕਾਤਲ ਨੇ ਆਪਣੇ ਦੇ ਭਰਾ ‘ਤੇ ਵੀ ਜਾਨਲੇਵਾ ਹਮਲਾ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਬਲਜੀਤ ਕੌਰ (77) ਵਜੋਂ ਹੋਈ ਹੈ।

ਬਲਜੀਤ ਕੌਰ ਪੁੱਤਰ ਜੰਗ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਆਪਣੇ ਪਿੰਡ ਵਿੱਚ ਕਿਰਤ ਵੈਸ਼ਨੋ ਢਾਬੇ ਦੇ ਨਾਂ ਹੇਠ ਕੰਮ ਕਰ ਰਿਹਾ ਹੈ। ਉਹ ਆਪਣੀ ਮਾਂ ਨਾਲ ਢਾਬੇ ‘ਤੇ ਮੌਜੂਦ ਸੀ ਅਤੇ ਇਸੇ ਦੌਰਾਨ ਉਸ ਦਾ ਭਰਾ ਪਰਮਿੰਦਰ ਸਿੰਘ ਆ ਗਿਆ। ਜਿਸ ਨੇ ਆ ਕੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਪਰਮਿੰਦਰ ਨੇ ਇਤਰਾਜ਼ ਕੀਤਾ ਤਾਂ ਉਸ ਨੇ ਢਾਬੇ ਦੀ ਬਿਜਲੀ ਬੰਦ ਕਰ ਦਿੱਤੀ।

ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਪਰਮਿੰਦਰ ਨੇ ਧੱਕਾ-ਮੁੱਕੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਦੋਂ ਉਸ ਦੀ ਮਾਂ ਨੇ ਦਖਲ ਦੇਣ ਦੀ ਕੋਸ਼ਿਸ਼ ਕੀਤੀ ਤਾਂ ਗੁੱਸੇ ‘ਚ ਆਏ ਪਰਮਿੰਦਰ ਸਿੰਘ ਨੇ ਉਸ ਦੀ ਮਾਂ ਦੇ ਪੇਟ ‘ਚ ਚਾਕੂ ਨਾਲ ਕਈ ਵਾਰ ਕਰਕੇ ਜ਼ਖਮੀ ਕਰ ਦਿੱਤਾ। ਜਦੋਂ ਜੰਗ ਸਿੰਘ ਨੇ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ‘ਤੇ ਵੀ ਕਈ ਵਾਰ ਹਮਲਾ ਕੀਤਾ ਗਿਆ। ਹਮਲੇ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।

ਬਜ਼ੁਰਗ ਬਲਜੀਤ ਕੌਰ ਦੀ ਹਾਲਤ ਕਾਫੀ ਗੰਭੀਰ ਸੀ। ਜਿਸ ਕਾਰਨ ਉਸ ਨੂੰ ਸਿਵਲ ਹਸਪਤਾਲ ‘ਚ ਮੁੱਢਲੀ ਸਹਾਇਤਾ ਤੋਂ ਬਾਅਦ ਸੈਕਟਰ 32 ਹਸਪਤਾਲ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਉਥੇ ਇਲਾਜ ਦੌਰਾਨ ਬਜ਼ੁਰਗ ਦੀ ਮੌਤ ਹੋ ਗਈ।

ਡੀਐਸਪੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਹਮਲੇ ਵਿੱਚ ਜ਼ਖ਼ਮੀ ਹੋਏ ਜੰਗ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪਰਮਿੰਦਰ ਸਿੰਘ ਖ਼ਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਕਤਲ ਅਤੇ ਇਰਾਦਾ ਕਤਲ ਦੀਆਂ ਦੋਵੇਂ ਧਾਰਾਵਾਂ ਲਗਾਈਆਂ ਗਈਆਂ ਹਨ। ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...