July 30, 2026, 10:39 pm
----------- Advertisement -----------
HomeNewsBreaking Newsਇਨਸਾਨੀਅਤ ਸ਼ਰਮਸਾਰ ! ਕਲਯੁੱਗੀ ਨਸ਼ੇੜੀ ਪੁੱਤ ਨੇ ਮਾਂ ਨੂੰ ਹੀ ਬਣਾਇਆ ਆਪਣੀ...

ਇਨਸਾਨੀਅਤ ਸ਼ਰਮਸਾਰ ! ਕਲਯੁੱਗੀ ਨਸ਼ੇੜੀ ਪੁੱਤ ਨੇ ਮਾਂ ਨੂੰ ਹੀ ਬਣਾਇਆ ਆਪਣੀ ਹਵਸ ਦਾ ਸ਼ਿਕਾਰ

Published on

----------- Advertisement -----------

ਅਬੋਹਰ, 18 ਅਪ੍ਰੈਲ 2023 – ਅਬੋਹਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਕਲਯੁਗੀ ਪੁੱਤ ਨੇ ਆਪਣੀ ਮਾਂ ਨਾਲ ਹੀ ਬਲਾਤਕਾਰ ਕੀਤਾ। ਮਾਂ ਨੂੰ ਰੱਬ ਦਾ ਦਰਜਾ ਦਿੱਤਾ ਜਾਂਦਾ ਹੈ, ਪਰ ਇੱਕ ਪੁੱਤਰ ਨੇ ਆਪਣੀ ਰੱਬ ਵਰਗੀ ਮਾਂ ਦੀ ਇੱਜ਼ਤ ਲੁੱਟ ਲਈ।

ਅਬੋਹਰ ਦੇ ਹਲਕਾ ਬੱਲੂਆਣਾ ਅਧੀਨ ਪੈਂਦੇ ਪਿੰਡ ਵਿੱਚ ਇੱਕ ਪੁੱਤਰ ਨੇ ਆਪਣੀ ਮਾਂ ਨੂੰ ਬਲਾਤਕਾਰ ਦਾ ਸ਼ਿਕਾਰ ਬਣਾਇਆ। ਪੀੜਤ ਬਜ਼ੁਰਗ ਔਰਤ ਦਾ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਉਸ ਦੇ ਬਿਆਨਾਂ ’ਤੇ ਥਾਣਾ ਬਹਾਵ-ਵਾਲਾ ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਕਰੀਬ 75 ਸਾਲਾ ਬਜ਼ੁਰਗ ਮਾਤਾ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਉਨ੍ਹਾਂ ਦੇ ਘਰ ਨੇੜੇ ਵਿਆਹ ਸਮਾਗਮ ਸੀ ਅਤੇ ਪੂਰਾ ਪਰਿਵਾਰ ਉਥੇ ਗਿਆ ਹੋਇਆ ਸੀ। ਰਾਤ ਕਰੀਬ ਦੋ ਵਜੇ ਉਸ ਦੇ 32 ਸਾਲਾ ਲੜਕੇ ਨੇ ਸ਼ਰਾਬ ਦੇ ਨਸ਼ੇ ਵਿਚ ਉਸ ਨਾਲ ਬਲਾਤਕਾਰ ਕੀਤਾ। ਇਸ ਦੌਰਾਨ ਜਦੋਂ ਉਸ ਦਾ ਦੂਜਾ ਲੜਕਾ ਮੌਕੇ ’ਤੇ ਆਇਆ ਤਾਂ ਉਸ ਨੂੰ ਛੁਡਵਾਇਆ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਅਣਵਿਆਹਿਆ ਹੈ ਅਤੇ ਨਸ਼ੇ ਦਾ ਆਦੀ ਹੈ।

ਇਧਰ ਘਟਨਾ ਤੋਂ ਬਾਅਦ ਪੀੜਤਾ ਦਾ ਸਰਕਾਰੀ ਹਸਪਤਾਲ ‘ਚ ਮੈਡੀਕਲ ਕਰਵਾਇਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਆਈ ਇੰਦਰਜੀਤ ਕੌਰ ਬਜ਼ੁਰਗ ਔਰਤ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪੁੱਜੇ। ਐਸ.ਆਈ ਇੰਦਰਜੀਤ ਕੌਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੌਜੂਦ ਸਨ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਕਿ ਇੱਕ ਔਰਤ ਸਰਕਾਰੀ ਹਸਪਤਾਲ ਵਿੱਚ ਦਾਖਲ ਹੈ। ਜਿਸ ਤੋਂ ਬਾਅਦ ਪੀੜਤ ਔਰਤ ਨੇ ਆਪਣੇ ਲੜਕੇ ‘ਤੇ ਬਲਾਤਕਾਰ ਦੇ ਦੋਸ਼ ਲਾਏ। ਜਿਸ ’ਤੇ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...