June 25, 2026, 2:10 am
----------- Advertisement -----------
HomeNewsBreaking NewsAC ਕਰਦਾ ਸੀ ਘੱਟ ਕੂਲਿੰਗ, ਨਵਾਂ ਲਵਾਉਣ ਨੂੰ ਲੈ ਕੇ ਹੋਈ ਲੜਾਈ...

AC ਕਰਦਾ ਸੀ ਘੱਟ ਕੂਲਿੰਗ, ਨਵਾਂ ਲਵਾਉਣ ਨੂੰ ਲੈ ਕੇ ਹੋਈ ਲੜਾਈ ‘ਚ ਪੁੱਤ ਨੇ ਪਿਓ ਨੂੰ ਮਾਰੀ ਗੋ+ਲੀ

Published on

----------- Advertisement -----------
  • ਪੁੱਤ ਨੇ ਸ਼ਰਾਬ ਦੇ ਨਸ਼ੇ ਦੀ ਹਾਲਤ ‘ਚ ਪਿਓ ‘ਤੇ ਕੀਤੀ ਫਾਇਰਿੰਗ
  • ਬਜ਼ੁਰਗ ਦੀ ਹਾਲਤ ਗੰਭੀਰ
  • ਪਿਓ ਨੇ ਪੁੱਤ ‘ਤੇ ਕਾਰਵਾਈ ਕਰਵਾਉਣ ਤੋਂ ਕੀਤੀ ਨਾਂਹ

ਹੁਸ਼ਿਆਰਪੁਰ, 25 ਜੂਨ 2023 – ਹੁਸ਼ਿਆਰਪੁਰ ਜ਼ਿਲੇ ਦੇ ਦਸੂਹਾ ਬਲਾਕ ਦੇ ਪਿੰਡ ਜਲਾਲਚੱਕ ‘ਚ ਏ.ਸੀ. ਘੱਟ ਕੂਲਿੰਗ ਕਰਨ ‘ਤੇ ਨਵਾਂ ਲਵਾਉਣ ਨੂੰ ਲੈ ਕੇ ਹੋਈ ਮਾਮੂਲੀ ਲੜਾਈ ‘ਚ ਨੌਜਵਾਨ ਨੇ ਆਪਣੇ ਪਿਤਾ ਨੂੰ ਗੋਲੀ ਮਾਰ ਦਿੱਤੀ। ਸ਼ੁਕਰ ਹੈ ਕਿ ਗੋਲੀ ਬਜ਼ੁਰਗ ਦੀਆਂ ਦੋਵੇਂ ਲੱਤਾਂ ਵਿਚ ਲੱਗੀ, ਜਿਸ ਕਾਰਨ ਉਸ ਦੀ ਜਾਨ ਬਚ ਗਈ। ਜ਼ਖਮੀ ਹਾਲਤ ‘ਚ ਗੁਆਂਢ ‘ਚ ਰਹਿੰਦੇ ਰਿਸ਼ਤੇਦਾਰਾਂ ਨੇ ਉਸ ਨੂੰ ਜ਼ਖਮੀ ਹਾਲਤ ‘ਚ ਦਸੂਹਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ।

ਬਜ਼ੁਰਗ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਕਾਰਵਾਈ ਕਰਦੇ ਹੋਏ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ। ਜ਼ਖਮੀ ਪਿਤਾ ਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ‘ਚ ਲੱਗਾ ਏ.ਸੀ ਠੀਕ ਤਰ੍ਹਾਂ ਨਾਲ ਕਮਰਾ ਠੰਡਾ ਨਹੀਂ ਕਰ ਰਿਹਾ ਸੀ, ਜਿਸ ਬਾਰੇ ਉਨ੍ਹਾਂ ਆਪਣੇ ਲੜਕੇ ਅਮਰਜੀਤ ਸਿੰਘ ਨਾਲ ਗੱਲ ਕੀਤੀ, ਪਰ ਪੁੱਤਰ ਨਸ਼ੇ ਦੀ ਹਾਲਤ ‘ਚ ਸੀ।

ਵੀਰ ਸਿੰਘ ਨੇ ਦੱਸਿਆ ਕਿ ਏ.ਸੀ ਦੀ ਮੁਰੰਮਤ ਕਰਵਾਉਣ ਅਤੇ ਇਸ ਦੀ ਥਾਂ ਨਵਾਂ ਏ.ਸੀ ਲਗਾਉਣ ਨੂੰ ਲੈ ਕੇ ਗਰਮਾ-ਗਰਮ ਬਹਿਸ ਹੋਈ। ਗੁੱਸੇ ‘ਚ ਆਏ ਬੇਟੇ ਨੇ ਆਪਣੀ ਲਾਇਸੈਂਸੀ ਰਾਈਫਲ ਨਾਲ ਮੇਰੇ ‘ਤੇ ਗੋਲੀ ਚਲਾ ਦਿੱਤੀ, ਜੋ ਸਿੱਧੀ ਮੇਰੀਆਂ ਦੋਹਾਂ ਲੱਤਾਂ ‘ਤੇ ਲੱਗੀ। ਅਮਰਜੀਤ ਸਿੰਘ ਫੌਜ ਵਿੱਚ ਸੀ। ਕੁਝ ਪਹਿਲਾਂ ਹੀ ਪੈਨਸ਼ਨ ‘ਤੇ ਘਰ ਆਇਆ ਸੀ। ਪਤਨੀ ਦੀ 14 ਸਾਲ ਪਹਿਲਾਂ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਅਸੀਂ ਇਕੱਠੇ ਰਹਿ ਰਹੇ ਸੀ। ਅਮਰਜੀਤ ਸਿੰਘ ਸ਼ਰਾਬ ਦਾ ਆਦੀ ਹੈ।

ਹਸਪਤਾਲ ਵਿੱਚ ਇਲਾਜ ਅਧੀਨ ਜ਼ਖ਼ਮੀਆਂ ਦੇ ਬਿਆਨ ਦਰਜ ਕਰਨ ਆਈ ਪੁਲੀਸ ਨੂੰ ਉਸ ਨੇ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ। ਬਿਆਨ ਦਰਜ ਕਰਨ ਲਈ ਕੁਝ ਦਿਨਾਂ ਦਾ ਸਮਾਂ ਮੰਗਿਆ। ਉਨ੍ਹਾਂ ਮੌਕੇ ‘ਤੇ ਪਹੁੰਚੇ ਮੀਡੀਆ ਨੂੰ ਦੱਸਿਆ ਕਿ ਮੇਰੇ ਪੁੱਤਰ ਨੇ ਨਸ਼ੇ ਦੀ ਹਾਲਤ ‘ਚ ਗਲਤੀ ਕੀਤੀ ਹੈ ਪਰ ਮੈਂ ਪਿਤਾ ਹੋਣ ਦੇ ਨਾਤੇ ਉਸ ਨੂੰ ਗ੍ਰਿਫਤਾਰ ਕਰਵਾ ਕੇ ਮਾਮਲਾ ਦਰਜ ਕਰਵਾਉਣ ਦੀ ਗਲਤੀ ਨਹੀਂ ਕਰਾਂਗਾ। ਮੈਂ ਪੁਲਿਸ ਨੂੰ ਵੀ ਬੇਨਤੀ ਕਰਦਾ ਹਾਂ ਕਿ ਮੇਰੇ ਪੁੱਤਰ ਨੂੰ ਰਿਹਾਅ ਕੀਤਾ ਜਾਵੇ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਗਿਆ ਹੈ। ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ ਗਿਆ ਹਥਿਆਰ ਵੀ ਪੁਲਿਸ ਨੇ ਜ਼ਬਤ ਕਰ ਲਿਆ ਹੈ। ਪੀੜਤਾ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੀੜਤ ਨੂੰ ਦਸੂਹਾ ਤੋਂ ਰੈਫਰ ਕਰਕੇ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ‘ਚ ਇਲਾਜ ਅਧੀਨ ਰੱਖਿਆ ਗਿਆ ਹੈ ਪਰ ਪਿਤਾ ਨੇ ਕਾਰਵਾਈ ਨਾ ਕਰਨ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...