September 28, 2026, 1:27 am
----------- Advertisement -----------
HomeNewsBreaking Newsਬੀਜੇਪੀ ਸਮਰਥਕਾਂ ਨੇ ਘੇਰਿਆ ਡਿਪਟੀ ਸੀਐਮ ਸੋਨੀ, ਲਵਾਏ 'ਮੋਦੀ ਜ਼ਿੰਦਾਬਾਦ' ਦੇ ਨਾਅਰੇ

ਬੀਜੇਪੀ ਸਮਰਥਕਾਂ ਨੇ ਘੇਰਿਆ ਡਿਪਟੀ ਸੀਐਮ ਸੋਨੀ, ਲਵਾਏ ‘ਮੋਦੀ ਜ਼ਿੰਦਾਬਾਦ’ ਦੇ ਨਾਅਰੇ

Published on

----------- Advertisement -----------

ਫਿਰੋਜ਼ਪੁਰ, 7 ਜਨਵਰੀ 2022 – ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਤੋਂ ਬਾਅਦ ਭਾਜਪਾ ਸਮਰਥਕਾਂ ਵੱਲੋਂ ਬੁੱਧਵਾਰ ਨੂੰ ਹੀ ਫਿਰੋਜ਼ਪੁਰ ‘ਚ ਪੰਜਾਬ ਦੇ ਡਿਪਟੀ ਸੀਐੱਮ ਓਪੀ ਸੋਨੀ ਨੂੰ ਘੇਰ ਲਿਆ ਗਿਆ ਸੀ। ਜਿੱਥੇ ਬੀਜੇਪੀ ਸਮਰਥਕਾਂ ਵੱਲੋਂ ਡਿਪਟੀ ਸੀਐਮ ਸੋਨੀ ਕੋਲੋਂ ‘ਮੋਦੀ ਜ਼ਿੰਦਾਬਾਦ’ ਦੇ ਨਾਅਰੇ ਲਾਵਏ ਗਏ। ਇਸ ਤੋਂ ਬਾਅਦ ਹੀ ਉਸ ਦੀ ਕਾਰ ਨੂੰ ਅੱਗੇ ਵਧਣ ਦਿੱਤਾ ਗਿਆ। ਸੋਨੀ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਗੈਰ-ਹਾਜ਼ਰੀ ਵਿੱਚ ਪੀਐਮ ਮੋਦੀ ਦੇ ਉਦਘਾਟਨੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਫ਼ਿਰੋਜ਼ਪੁਰ ਜਾ ਰਹੇ ਸਨ।

ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਭਾਜਪਾ ਸਮਰਥਕਾਂ ਨੇ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਕਾਰ ਨੂੰ ਘੇਰਿਆ ਹੋਇਆ ਸੀ ਅਤੇ ਪੰਜਾਬ ਪੁਲਿਸ ਵੀ ਉਥੇ ਤਾਇਨਾਤ ਸੀ। ਇਸ ਦੌਰਾਨ ਡਿਪਟੀ ਸੀਐਮ ਓਪੀ ਸੋਨੀ ਆਪਣੀ ਕਾਰ ਤੋਂ ਬਾਹਰ ਨਿਕਲ ਗਏ। ਉਨ੍ਹਾਂ ਮੋਦੀ ਜ਼ਿੰਦਾਬਾਦ ਦੇ ਨਾਅਰੇ ਲਾਵਏ ਗਏ। ਜਿਸ ਤੋਂ ਬਾਅਦ ਸੋਨੀ ਦੀ ਕਾਰ ਨੂੰ ਅੱਗੇ ਵਧਣ ਦਿੱਤਾ ਗਿਆ।

ਪੀਐਮ ਮੋਦੀ ਦੀ ਸੁਰੱਖਿਆ ਵਿੱਚ ਢਿੱਲ ਮੱਠ ਤੋਂ ਬਾਅਦ ਹੁਣ ਡਿਪਟੀ ਸੀਐਮ ਓਪੀ ਸੋਨੀ ਦੀ ਸੁਰੱਖਿਆ ਵਿੱਚ ਪੰਜਾਬ ਪੁਲਿਸ ਦੀ ਲਾਪਰਵਾਹੀ ਵੀ ਸਾਹਮਣੇ ਆ ਗਈ ਹੈ। ਪੰਜਾਬ ਪੁਲਿਸ ਵੀ ਉਸ ਥਾਂ ‘ਤੇ ਤਾਇਨਾਤ ਹੈ ਜਿੱਥੇ ਸੋਨੀ ਦੀ ਕਾਰ ਨੂੰ ਘੇਰਿਆ ਗਿਆ ਸੀ। ਉਹ ਪ੍ਰਦਰਸ਼ਨਕਾਰੀਆਂ ਨੂੰ ਦੂਰ ਕਰਨ ਵਿੱਚ ਅਸਫਲ ਜਾਪ ਰਹੀ ਹੈ।

ਭਾਜਪਾ ਨੇ ਫਿਰੋਜ਼ਪੁਰ ਵਿੱਚ ਚੋਣ ਰੈਲੀ ਕੀਤੀ। ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਉਣਾ ਸੀ। ਉਧਰ, ਅੰਮ੍ਰਿਤਸਰ, ਜਲੰਧਰ, ਫਰੀਦਕੋਟ ਸਮੇਤ ਪੰਜਾਬ ਵਿੱਚ ਕਈ ਥਾਵਾਂ ’ਤੇ ਭਾਜਪਾ ਵਰਕਰਾਂ ਦੀਆਂ ਬੱਸਾਂ ਨੂੰ ਰੋਕਿਆ ਗਿਆ। ਬੱਸਾਂ ਤੋਂ ਪੋਸਟਰ ਪਾੜ ਦਿੱਤੇ ਗਏ। ਕਈ ਥਾਵਾਂ ‘ਤੇ ਹਿੰਸਕ ਝੜਪਾਂ ਵੀ ਹੋਈਆਂ। ਜਿਸ ਤੋਂ ਬਾਅਦ ਭਾਜਪਾ ਸਮਰਥਕ ਵੀ ਭੜਕ ਗਏ ਅਤੇ ਪੰਜਾਬ ਪੁਲਿਸ ਖਿਲਾਫ ਗੁੱਸਾ ਦਿਖਾਉਣ ਲਈ ਡਿਪਟੀ ਸੀਐਮ ਓਪੀ ਸੋਨੀ ਨੂੰ ਘੇਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...