August 7, 2026, 2:26 am
----------- Advertisement -----------
HomeNewsLatest Newsਜਲਦ ਹੀ ਹੋਰ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ: ਚੇਤਨ ਸਿੰਘ...

ਜਲਦ ਹੀ ਹੋਰ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ: ਚੇਤਨ ਸਿੰਘ ਜੌੜਾਮਾਜਰਾ

Published on

----------- Advertisement -----------

ਚੰਡੀਗੜ, 7 ਅਕਤੂਬਰ:“ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਲੋਕਾਂ ਲਈ ਘਰ ਦੇ ਨੇੜੇ ਅਤਿ-ਆਧੁਨਿਕ ਸਿਹਤ ਸੇਵਾਵਾਂ ਤੇ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਮੁਤਾਬਕ ਛੇਤੀ ਹੀ ਸੂਬੇ ਦੇ ਲੋਕਾਂ ਲਈ ਅਜਿਹੇ ਹੋਰ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ। ’’ ਪੰਜਾਬ ਕਿਸਾਨ ਵਿਕਾਸ ਭਵਨ, ਐਸ.ਏ.ਐਸ.ਨਗਰ ਵਿਖੇ ਪੰਜਾਬ ਸਿਵਲ ਮੈਡੀਕਲ ਸਰਵਿਸਿਜ ਡੈਂਟਲ ਕਾਲਜ ਦੇ ਮੈਡੀਕਲ ਅਫਸਰ (ਡੈਂਟਲ) ਲਈ ਸਾਲਾਨਾ ਰੀਓਰੀਅਨਟੇਸ਼ਨ ਸਿਖਲਾਈ ਸੈਸ਼ਨ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਅਜਿਹੇ ਹੋਰ ਕਲੀਨਿਕਾਂ ਦੀ ਸੁਰੂਆਤ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਹ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ।

ਸਿਖਲਾਈ ਪ੍ਰੋਗਰਾਮ ਬਾਰੇ ਬੋਲਦਿਆਂ ਉਨਾਂ ਕਿਹਾ ਕਿ ਡਾਕਟਰਾਂ ਲਈ ਅਜਿਹੇ ਓਰੀਐਂਟੇਸ਼ਨ ਪ੍ਰੋਗਰਾਮ ਅਕਸਰ ਕਰਵਾਏ ਜਾਣੇ ਚਾਹੀਦੇ ਹਨ। ਸਿਹਤ ਮੰਤਰੀ ਨੇ ਡੈਂਟਲ ਕੇਡਰ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਨਵੰਬਰ ਵਿੱਚ 34ਵਾਂ ਡੈਂਟਲ ਪੰਦਰਵਾੜਾ ਮਨਾਇਆ ਜਾਵੇਗਾ, ਜਿਸ ਵਿੱਚ ਸਮੂਹ ਮੈਡੀਕਲ (ਡੈਂਟਲ) ਅਫਸਰਾਂ ਨੂੰ ਤਨਦੇਹੀ ਨਾਲ ਕੰਮ ਕਰਨ ਅਤੇ ਸੂਬੇ ਦੇ ਲੋਕਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ ਹੈ।

ਸਿਹਤ ਮੰਤਰੀ ਨੇ ਸਮੂਹ ਮੈਡੀਕਲ (ਡੈਂਟਲ) ਅਫਸਰਾਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਅਗਲੇ ਵਰੇ ਤੋਂ ਪੰਜਾਬ ਵਿੱਚ ਸਭ ਤੋਂ ਜ਼ਿਆਦਾ ਸਰਜਰੀ ਕਰਨ ਵਾਲੇ ਮੈਡੀਕਲ (ਡੈਂਟਲ) ਅਫਸਰ ਨੂੰ ਸਲਾਨਾ ਰਿਉਰਿਐਟੇਸ਼ਨ ਟ੍ਰੇਨਿੰਗ ਸ਼ੈਸ਼ਨ ਦੌਰਾਨ 51 ਹਜ਼ਾਰ ਰੁਪਏ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਟਰੇਨਿੰਗ ਪ੍ਰੋਗਰਾਮ ਦੌਰਾਨ ਐਮ.ਡੀ (ਪੀ.ਐਚ.ਐਸ.ਸੀ.) ਸ੍ਰੀਮਤੀ ਨੀਲਿਮਾ ਸਿੰਘ, ਡਾਇਰੈਕਟਰ ਹੈਲਥ ਸਰਵਿਸਜ਼ ਪੰਜਾਬ ਡਾ. ਰਣਜੀਤ ਸਿੰਘ, ਡਾਇਰੈਕਟਰ ਫੈਮਲੀ ਵੈਲਫੇਅਰ ਪੰਜਾਬ ਡਾ. ਰਵਿੰਦਰਪਾਲ ਕੌਰ, ਡਿਪਟੀ ਡਾਇਰੈਕਟਰ ਡੈਂਟਲ ਡਾ. ਸੁਰਿੰਦਰ ਮੱਲ ਅਤੇ ਡਿਪਟੀ ਡਾਇਰੈਕਟਰ ਡਾ. ਜਗਦੀਸ਼ ਸਿੰਘ ਤੋਂ ਇਲਾਵਾ ਪੰਜਾਬ ਦੇ ਸਮੂਹ ਜਿਲਿਆਂ ਤੋਂ ਮੈਡੀਕਲ ਅਫਸਰ ਡੈਟਲ ਅਤੇ ਜ਼ਿਲਾ ਡੈਟਲ ਸਿਹਤ ਅਫਸਰ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...