ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ ਮਿਲੀ ਹੈ। ਉਨ੍ਹਾਂ ਨੇ ਅਮਰੀਕਾ ‘ਚ ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਜਾਣਾ ਸੀ। ਇਸ ਬਾਰੇ ਕੁਲਤਾਰ ਸੰਧਵਾ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਇਜਾਜ਼ਤ ਨਾ ਦੇਣ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 3 ਤੋਂ 9 ਅਗਸਤ ਤੱਕ ਪੈਰਿਸ ਓਲੰਪਿਕ ਵਿੱਚ ਜਾਣਾ ਚਾਹੁੰਦੇ ਸਨ। ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅਤੇ ਕੁਝ ਸੁਰੱਖਿਆ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਜਾਣਾ ਚਾਹੁੰਦੇ ਸਨ। ਪਰ ਕੇਂਦਰ ਨੇ ਇਸ ਲਈ ਸੀਐਮ ਭਗਵੰਤ ਮਾਨ ਨੂੰ ਸਿਆਸੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਦਲੀਲ ਦਿੱਤੀ ਕਿ ਸੀਐਮ ਦਫ਼ਤਰ ਵੱਲੋਂ ਅਰਜ਼ੀ ਦੇਣ ਵਿੱਚ ਦੇਰੀ ਹੋਈ।
ਸੀਐਮ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੇ 19 ਖਿਡਾਰੀ ਇਸ ਸਮੇਂ ਓਲੰਪਿਕ ਵਿੱਚ ਹਨ। ਜਿਨ੍ਹਾਂ ਵਿੱਚੋਂ 10 ਖਿਡਾਰੀ – ਮਿਡਫੀਲਡਰ ਮਨਦੀਪ ਸਿੰਘ, ਸੁਖਜੀਤ ਸਿੰਘ, ਮਿਡਫੀਲਡਰ ਮਨਪ੍ਰੀਤ ਸਿੰਘ ਅਤੇ ਹਾਰਦਿਕ ਜਲੰਧਰ ਤੋਂ, ਅੰਮ੍ਰਿਤਸਰ ਤੋਂ ਹਰਮਨਪ੍ਰੀਤ ਸਿੰਘ, ਮਿਡਫੀਲਡਰ ਗੁਰਜੰਟ ਸਿੰਘ, ਡਿਫੈਂਡਰ ਜਰਮਨਪ੍ਰੀਤ ਸਿੰਘ, ਮਿਡਫੀਲਡਰ ਸ਼ਮਸ਼ੇਰ ਸਿੰਘ, ਬਦਲਵੇਂ ਖਿਡਾਰੀ ਪਾਠਕ ਅਤੇ ਕਪੂਰਥਲਾ ਤੋਂ ਯੁਗਰਾਜ ਹਨ। ਮਾਨ ਨੇ ਕਿਹਾ ਕਿ ਇਸ ਲਈ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਜਾ ਕੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦਾ ਹੌਂਸਲਾ ਵਧਾਉਣ।
----------- Advertisement -----------
CM ਮਾਨ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੂੰ ਵੀ ਨਹੀਂ ਮਿਲੀ ਵਿਦੇਸ਼ ਜਾਣ ਦੀ ਇਜਾਜ਼ਤ
Published on
----------- Advertisement -----------
----------- Advertisement -----------












