ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਲੁਧਿਆਣਾ ਤੋਂ ਲੋਕ ਸਭਾ ਚੋਣ ਜਿੱਤੇ ਸਨ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਸਤੀਫਾ ਸਵੀਕਾਰ ਕਰਦਿਆਂ ਰਾਜਾ ਵੜਿੰਗ ਨੂੰ ਉਨ੍ਹਾਂ ਦੀ ਨਵੀਂ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਨਾਲ ਹੀ ਕਿਹਾ ਕਿ ਉਹ ਪੰਜਾਬ ਦੇ ਮੁੱਦੇ ਦੇਸ਼ ਦੀ ਪਾਰਲੀਮੈਂਟ ਵਿੱਚ ਉਠਾਉਣ।
ਦੱਸ ਦਈਏ ਕਿ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚੱਬੇਵਾਲ ਵਿਧਾਨ ਸਭਾ ਸੀਟ ਤੋਂ ‘ਆਪ’ ਆਗੂ ਰਾਜ ਕੁਮਾਰ ਚੱਬੇਵਾਲਨੇ ਵੀ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਉਨ੍ਹਾਂ ਦਾ ਅਸਤੀਫਾ ਵੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਵੀਕਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਉਮੀਦ ਜਤਾਈ ਜਾ ਰਹੀ ਹੈ ਕਿ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਵੀ ਜਲਦੀ ਹੀ ਅਸਤੀਫਾ ਦੇ ਦੇਣਗੇ। ਕਿਉਂਕਿ ਉਹ ਵੀ ਸੰਗਰੂਰ ਤੋਂ ਲੋਕ ਸਭਾ ਚੋਣ ਜਿੱਤੇ ਸਨ।