June 28, 2026, 1:54 am
----------- Advertisement -----------
HomeNewsਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਨੀਤਿਕ ਮੁੱਦਿਆਂ 'ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ...

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਨੀਤਿਕ ਮੁੱਦਿਆਂ ‘ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਦੀ ਵਕਾਲਤ

Published on

----------- Advertisement -----------

ਚੰਡੀਗੜ੍ਹ, 5 ਅਕਤੂਬਰ (ਬਲਜੀਤ ਮਰਵਾਹਾ): ਕੈਨੇਡਾ ਨਾਲ ਚੱਲ ਰਹੇ ਰੇੜਕੇ ਦਰਮਿਆਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੁੱਝ ਸਿਆਸੀ ਮੁੱਦਿਆਂ ‘ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ‘ਤੇ ਜ਼ੋਰ ਦਿੱਤਾ ਹੈ।

ਘਾਨਾ ਵਿਖੇ ਕਾਮਨਵੈਲਥ ਪਾਰਲੀਮੈਂਟਰੀ ਕਾਨਫਰੰਸ (ਸੀ.ਪੀ.ਸੀ.) ਦੌਰਾਨ ਸਪੀਕਰ ਨੇ ਕਿਹਾ ਕਿ ਕੁੱਝ ਮੁੱਦਿਆਂ ਨੂੰ ਬੇਲੋੜੀਆਂ ਦਲੀਲਾਂ ਦੇ ਕੇ ਉਭਾਰਿਆ ਗਿਆ ਹੈ। ਕਿਸੇ ਦੇਸ਼ ਦਾ ਨਾਂ ਲਏ ਬਗੈਰ ਉਨ੍ਹਾਂ ਕਿਹਾ ਕਿ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਨਾਲ ਇਸ ਰੁਝਾਨ ਨੂੰ ਸ਼ੁਰੂ ਵਿੱਚ ਹੀ ਠੱਲ੍ਹ ਪਾਉਣੀ ਚਾਹੀਦੀ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਗੈਰ-ਵਾਜਬ ਮੁੱਦੇ ਸਹਿਹੋਂਦ ਦੇ ਅਨੁਕੂਲ ਮਾਹੌਲ ਵਿਚ ਰੁਕਾਵਟ ਪੈਦਾ ਕਰਦੇ ਹਨ।

ਸਪੀਕਰ ਨੇ ਅੱਗੇ ਕਿਹਾ ਕਿ ਪੂਰੀ ਦੁਨੀਆਂ ਵਾਤਾਵਰਣ ਦੇ ਪੱਖ ਤੋਂ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ ਅਤੇ ਅਸੀਂ (ਰਾਸ਼ਟਰਮੰਡਲ ਦੇਸ਼) ਮਿਲ ਕੇ ਸਾਰਿਆਂ ਲਈ ਸਥਾਈ ਵਾਤਾਵਰਣ ਸਿਰਜਣ ਵਾਸਤੇ ਸਮਾਜ ਵਿੱਚ ਬਦਲਾਅ ਲਿਆ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਮੋਹਰੀ ਭੂਮਿਕਾ ਨਿਭਾਉਣ ਦਾ ਜ਼ਿੰਮਾ ਵਿਕਸਤ ਦੇਸ਼ਾਂ ਦੇ ਸਿਰ ਹੈ।

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਉਨ੍ਹਾਂ ਨੇ ਪ੍ਰਵਾਸੀ ਪੰਜਾਬੀਆਂ ਨਾਲ ਮੁਲਾਕਾਤ ਵੀ ਕੀਤੀ।

ਜ਼ਿਕਰਯੋਗ ਹੈ ਕਿ ਸਾਲਾਨਾ ਸਮਾਗਮ ਕਾਮਨਵੈਲਥ ਪਾਰਲੀਮੈਂਟਰੀ ਕਾਨਫਰੰਸ (ਸੀ.ਪੀ.ਸੀ.) ਵਿਸ਼ਵ ਰਾਜਨੀਤਿਕ ਮੁੱਦਿਆਂ ‘ਤੇ ਚਰਚਾ ਕਰਨ ਅਤੇ ਇਸ ‘ਤੇ ਸਹਿਮਤੀ ਬਣਾਉਣ ਲਈ ਰਾਸ਼ਟਰਮੰਡਲ ਦੇਸ਼ਾਂ ਦੇ ਸੰਸਦ ਮੈਂਬਰਾਂ ਨੂੰ ਇੱਕ ਮੰਚ ‘ਤੇ ਇੱਕਠਾ ਕਰਦਾ ਹੈ। ਦੱਸਣਯੋਗ ਹੈ ਕਿ ਕੈਨੇਡਾ ਪਹਿਲੀ ਵਾਰ 1931 ਵਿੱਚ ਬ੍ਰਿਟਿਸ਼ ਕਾਮਨਵੈਲਥ ਵਿੱਚ ਇੱਕ ਸੁਤੰਤਰ ਰਾਜ ਵਜੋਂ ਸ਼ਾਮਲ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...