July 1, 2026, 4:01 pm
----------- Advertisement -----------
HomeNewsLatest Newsਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਪਕਾਉਣ ਲਈ...

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ

Published on

----------- Advertisement -----------

ਚੰਡੀਗੜ੍ਹ, 3 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ ਕੀਤੀ ਹੈ।

ਸੰਧਵਾਂ ਨੇ ਕਿਸਾਨਾਂ ਵੱਲੋਂ ਖ਼ਤਰਨਾਕ ਕੈਮੀਕਲ ਵਰਤਣ ਦੇ ਰੁਝਾਨ ਸਬੰਧੀ ਚਿੰਤਾ ਜ਼ਾਹਰ ਕਿਹਾ ਹੈ ਕਿ ਅੱਜ ਦੇ ਦੌਰ ਵਿੱਚ ਖੇਤੀ ਉਤਪਾਦਨ ਲਈ ਵੱਖ-ਵੱਖ ਰਸਾਇਣਾਂ ਦੀ ਵਧੇਰੇ ਵਰਤੋਂ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੁੱਝ ਕਿਸਾਨ ਮੂੰਗੀ ਦੀ ਫ਼ਸਲ ਨੂੰ ਕੁਦਰਤੀ ਤੌਰ ‘ਤੇ ਪਕਾਉਣ ਦੀ ਥਾਂ ‘ਪੈਰਾਕੁਆਟ’ ਕੈਮੀਕਲ ਦੀ ਸਪਰੇਅ ਕਰਕੇ ਸੁਕਾਉਣ ਨੂੰ ਤਰਜੀਹ ਦੇ ਲੱਗੇ ਹਨ। ਉਨ੍ਹਾਂ ਕਿਹਾ ਕਿ ਇਹ ਕੈਮੀਕਲ ਜਿੱਥੇ ਫ਼ਸਲ ਲਈ ਨੁਕਸਾਨਦੇਹ ਹੈ, ਉੱਥੇ ਹੀ ਮਨੁੱਖ ਦੀ ਸਿਹਤ ਲਈ ਵੀ ਬਹੁਤ ਖ਼ਤਰਨਾਕ ਹੈ।

ਸੰਧਵਾਂ ਨੇ ਅੱਗੇ ਕਿਹਾ ਕਿ ਛੇਤੀ ਝੋਨਾ ਲਾਉਣ ਲਈ ਕਿਸਾਨ ਮੂੰਗੀ ਨੂੰ ਵੱਢ ਕੇ ਸੁਕਾਉਣ ਦੀ ਥਾਂ ਖੜ੍ਹੀ ਫ਼ਸਲ ਉੱਪਰ ਸਪਰੇਅ ਕਰਕੇ 2-3 ਦਿਨ ਵਿੱਚ ਸੁਕਾਉਣ ਅਤੇ ਆਪਣਾ ਖ਼ਰਚ ਘਟਾਉਣ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ‘ਪੈਰਾਕੁਆਟ’ ਕੈਮੀਕਲ ਨਦੀਨਾਂ ਦੇ ਖਾਤਮੇ ਲਈ ਵਰਤਿਆਂ ਜਾਣ ਵਾਲਾ ਕੈਮੀਕਲ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਜਾਂ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਇਸ ਕੈਮੀਕਲ ਦੀ ਸਿਫ਼ਾਰਸ਼ ਨਹੀਂ ਕੀਤੀ, ਸਗੋਂ ਕਿਸਾਨ ਸਮੇਂ ਦੀ ਘਾਟ ਕਾਰਨ ਅਜਿਹਾ ਕਰ ਰਹੇ ਹਨ।

ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਵਡੇਰੇ ਲੋਕ ਹਿੱਤ ਮੁੱਖ ਰੱਖਦਿਆਂ ‘ਪੈਰਾਕੁਆਟ’ ਕੈਮੀਕਲ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਅਤੇ ਰਵਾਇਤੀ ਢੰਗ ਨਾਲ ਮੂੰਗੀ ਦੀ ਫ਼ਸਲ ਦਾ ਉਤਪਾਦਨ ਕਰਨ ਨੂੰ ਤਰਜੀਹ ਦੇਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...