August 4, 2026, 5:07 am
----------- Advertisement -----------
HomeNewsBreaking Newsਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰੋਟਰੀ ਕਲੱਬ ਦੀ ਮਾਨਵਤਾ ਦੇ ਕੰਮਾਂ ਲਈ...

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰੋਟਰੀ ਕਲੱਬ ਦੀ ਮਾਨਵਤਾ ਦੇ ਕੰਮਾਂ ਲਈ ਕੀਤੀ ਸ਼ਲਾਘਾ

Published on

----------- Advertisement -----------

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਤਵਾਰ ਨੂੰ ਰੋਟਰੀ ਕਲੱਬ ਵੱਲੋਂ ਮਾਨਵਤਾ ਲਈ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਹ ਅੱਜ ਇੱਥੇ ਨਿਰਵਾਣਾ ਕਲੱਬ ਵਿਖੇ ਰੋਟਰੀ ਕਲੱਬ ਦੇ ਜ਼ਿਲ੍ਹਾ ਮੈਂਬਰਸ਼ਿਪ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਕਲੱਬ ਵੱਲੋਂ ਸਮਾਜ ਸੇਵਾ ਅਤੇ ਵਿਕਾਸ ਲਈ ਜੋ ਯੋਗਦਾਨ ਪਾਇਆ ਜਾ ਰਿਹਾ ਹੈ ਉਹ ਬੇਮਿਸਾਲ ਹੈ। ਸੰਧਵਾਂ ਨੇ ਜ਼ਿਕਰ ਕੀਤਾ ਕਿ ਉਹਨਾਂ ਦੇ ਮੈਂਬਰ ਲੋਕਾਂ ਨੂੰ ਸਿਹਤ ਸੰਭਾਲ, ਸਫਾਈ, ਭੋਜਨ ਆਦਿ ਪ੍ਰਦਾਨ ਕਰਕੇ ਉਹਨਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਵਿੱਚ ਮਦਦ ਕਰਦੇ ਹਨ ਅਤੇ ਜਿੱਥੇ ਜਦੋਂ ਲੋਕਾਂ ਨੂੰ ਸਭ ਤੋਂ ਵੱਧ ਲੋੜ ਹੁੰਦੀ ਹੈ।  ਉਨ੍ਹਾਂ ਕਿਹਾ ਕਿ ਕੋਵਿਡ ਦੇ ਸਮੇਂ ਦੌਰਾਨ ਰੋਟਰੀ ਕਲੱਬ ਨੇ ਬਹੁਤ ਸਾਰੇ ਮਾਨਵਤਾ ਦੇ ਕੰਮ ਕੀਤੇ ਜਿਸ ਨਾਲ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੀ।

 ਸਪੀਕਰ ਸੰਧਵਾਂ ਨੇ ਇਹ ਵੀ ਦੱਸਿਆ ਕਿ ਸਾਰੀਆਂ ਸਮਾਜਿਕ ਸਮੱਸਿਆਵਾਂ ਦਾ ਟਿਕਾਊ ਹੱਲ ਤਾਂ ਹੀ ਸੰਭਵ ਹੈ ਜਦੋਂ ਰੋਟਰੀ ਵਰਗੀਆਂ ਸੰਸਥਾਵਾਂ ਵੱਲੋਂ ਸਰਕਾਰੀ ਯਤਨਾਂ ਨੂੰ ਸਹਿਯੋਗ ਦਿੱਤਾ ਜਾਵੇ।

ਇਸ ਮੌਕੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਵੀ ਸੰਬੋਧਨ ਕੀਤਾ ਅਤੇ ਰੋਟਰੀ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

ਇਸ ਮੌਕੇ ਡਾ. ਤੇਜਿੰਦਰ ਪਾਲ ਸਿੰਘ, ਡਾ. ਪੀ.ਐਸ. ਗਰੋਵਰ, ਵਿਜੇ ਆਨੰਦ, ਰਮੇਸ਼ ਅਰੋੜਾ, ਬਲਬੀਰ ਸਿੰਘ, ਐਸ.ਐਸ.ਖੁਰਾਣਾ, ਪਰਵੀਨ ਚੱਢਾ, ਰਾਕੇਸ਼ ਮਹਿੰਦਰੂ, ਬ੍ਰਿਗੇਡੀਅਰ ਮਸਤਿੰਦਰ ਸਿੰਘ, ਡਾ. ਜੀ.ਅਵਸਥੀ, ਐਡਵੋਕੇਟ ਜੇ.ਐਸ. ਬਿੰਦਰਾ, ਡਾ. ਕਰਮਵੀਰ ਗੋਇਲਪੂਨਮ ਬਿੰਦਰਾ, ਨੀਰਜ ਸ਼ਰਮਾ, ਦੀਪਿਕਾ ਸ਼ਰਮਾ ਅਤੇ ਹੋਰ ਹਾਜ਼ਰ ਸਨ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...