June 9, 2026, 9:02 pm
----------- Advertisement -----------
HomeNewsLatest Newsਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਰੋਧੀ ਧਿਰ ਦੇ ਨੇਤਾ ਨੂੰ ਇਜਲਾਸ ਦੌਰਾਨ ਸਾਰਿਆਂ...

ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਰੋਧੀ ਧਿਰ ਦੇ ਨੇਤਾ ਨੂੰ ਇਜਲਾਸ ਦੌਰਾਨ ਸਾਰਿਆਂ ਨੂੰ ਢੁਕਵਾਂ ਸਮਾਂ ਦੇਣ ਦਾ ਭਰੋਸਾ

Published on

----------- Advertisement -----------

• ਵਿਰੋਧੀ ਧਿਰ ਦੇ ਨੇਤਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ

ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਵਿਖੇ ਆਪਣੇ ਚੈਂਬਰ ਵਿੱਚ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ.) ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੱਤਾ ਧਿਰ ਦੇ ਨਾਲ ਨਾਲ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਲੋਕ ਹਿੱਤ ਸਬੰਧੀ ਮੁੱਦਿਆਂ ਨੂੰ ਉਠਾਉਣ ਲਈ ਨਿਰਪੱਖ ਅਤੇ ਢੁਕਵੇਂ ਮੌਕੇ ਪ੍ਰਦਾਨ ਕੀਤੇ ਜਾਣਗੇ।

ਇਸ ਮੀਟਿੰਗ ਦੌਰਾਨ ਸਪੀਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਬੇਹੱਦ ਅਹਿਮ ਹੁੰਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੀ ਪਾਰਟੀ ਵਡੇਰੇ ਜਨਤਕ ਹਿੱਤਾਂ ਵਿੱਚ ਜਨਤਾ ਨਾਲ ਸਬੰਧਤ ਮੁੱਦਿਆਂ ‘ਤੇ ਉਸਾਰੂ ਬਹਿਸ ਕਰਵਾਉਣ ਅਤੇ ਇਜਲਾਸ ਨੂੰ ਸਫ਼ਲਤਾਪੂਰਵਕ ਚਲਾਉਣ ਵਿੱਚ ਸਮਰਥਨ ਦੇਵੇਗੀ।

ਇਸ ਉਤੇ ਵਿਰੋਧੀ ਧਿਰ ਦੇ ਨੇਤਾ ਨੇ ਸਪੀਕਰ ਸੰਧਵਾਂ ਨੂੰ ਭਰੋਸਾ ਦਿੱਤਾ ਕਿ ਉਹ ਸਦਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰਨ ਸਹਿਯੋਗ ਦੇਣਗੇ। ਇਸ ਮੌਕੇ ਡਿਪਟੀ ਸੀ.ਐਲ.ਪੀ. ਡਾ. ਰਾਜ ਕੁਮਾਰ ਚੱਬੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰਪਾਲ ਸਿੰਘ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...