August 11, 2026, 6:47 am
----------- Advertisement -----------
HomeNewsNational-Internationalਪੰਜਾਬ ਵਿਧਾਨ ਸਭਾ ਦੇ ਸਪੀਕਰ 13 ਵਿਧਾਇਕਾਂ ਨਾਲ ਪਹੁੰਚੇ ਪਾਕਿਸਤਾਨ, ਸ੍ਰੀ ਕਰਤਾਰਪੁਰ...

ਪੰਜਾਬ ਵਿਧਾਨ ਸਭਾ ਦੇ ਸਪੀਕਰ 13 ਵਿਧਾਇਕਾਂ ਨਾਲ ਪਹੁੰਚੇ ਪਾਕਿਸਤਾਨ, ਸ੍ਰੀ ਕਰਤਾਰਪੁਰ ਸਾਹਿਬ ਵਿਖੇ ਟੇਕਿਆ ਮੱਥਾ

Published on

----------- Advertisement -----------

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 13 ਵਿਧਾਇਕਾਂ ਨਾਲ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ। ਸਵੇਰੇ ਸਪੀਕਰ ਸੰਧਵਾਂ ਸਾਰੇ ਵਿਧਾਇਕਾਂ ਨਾਲ ਡੇਰਾ ਬੇਬਾ ਨਾਨਕ ਸਥਿਤ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਪੁੱਜੇ। ਜਿੱਥੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ।

 ਦੱਸ ਦਈਏ ਕਿ ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਕੰਪਲੈਕਸ ਵਿੱਚ ਹਾਲ ਹੀ ਵਿੱਚ ਨੌਨ-ਵੈਜ ਅਤੇ ਡਾਂਸ ਪਾਰਟੀਆਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਬਾਰੇ ਵੀ ਚਰਚਾ ਕੀਤੀ। ਜਿਸ ਵਿੱਚ ਭਾਈ ਗੋਬਿੰਦ ਸਿੰਘ ਜੀ ਨੇ ਇਸ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਹੈ। ਸ੍ਰੀ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਨੇ ਸਪੱਸ਼ਟ ਕੀਤਾ ਕਿ ਇਸ ਸਮਾਗਮ ਦਾ ਆਯੋਜਨ ਗੁਰੂਘਰ ਤੋਂ ਕਰੀਬ 2 ਕਿਲੋਮੀਟਰ ਦੀ ਦੂਰੀ ‘ਤੇ ਕੀਤਾ ਗਿਆ ਸੀ।

ਭਾਈ ਗੋਬਿੰਦ ਸਿੰਘ ਨੇ ਦੋਸ਼ ਲਾਇਆ ਕਿ ਕੁਝ ਲੋਕ ਸ੍ਰੀ ਕਰਤਾਰਪੁਰ ਸਾਹਿਬ ਦੀ ਤਸਵੀਰ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅੱਜ ਵੀ 550 ਦੇ ਕਰੀਬ ਲੋਕ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਤੋਂ ਪਾਕਿਸਤਾਨ ਆਏ ਹਨ। ਇਸ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਪਿਆਰ ਵਧਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਪੀਕਰ ਸੰਧਵਾਂ ਨੇ ਵੀ ਸਾਰੀ ਸਥਿਤੀ ਬਾਰੇ ਸਪੱਸ਼ਟੀਕਰਨ ਦਿੱਤਾ ਹੈ। ਉਸ ਨੇ ਦੱਸਿਆ ਕਿ ਜਿਵੇਂ ਹੀ ਉਹ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਪੁੱਜੇ ਤਾਂ ਸਭ ਤੋਂ ਪਹਿਲਾਂ ਇਸ ਘਟਨਾ ਬਾਰੇ ਭਾਈ ਗੋਬਿੰਦ ਸਿੰਘ ਨਾਲ ਗੱਲ ਕੀਤੀ। ਭਾਈ ਗੋਬਿੰਦ ਸਿੰਘ ਨੇ ਸਪੱਸ਼ਟ ਕੀਤਾ ਕਿ ਇਸ ਪੂਰੇ ਪ੍ਰੋਗਰਾਮ ਨਾਲ ਗੁਰੂਘਰ ਦੀ ਮਰਿਆਦਾ ਨੂੰ ਕੋਈ ਠੇਸ ਨਹੀਂ ਪਹੁੰਚੀ ਹੈ। ਭਾਈ ਗੋਬਿੰਦ ਸਿੰਘ ਨੇ ਗੁਰੂਘਰ ਵਿਚ ਬੈਠ ਕੇ ਇਹ ਗੱਲ ਸਪੱਸ਼ਟ ਕੀਤੀ ਹੈ।

‘ ਭਾਈ ਗੋਬਿੰਦ ਸਿੰਘ ਨੇ ਦੋਸ਼ ਲਾਇਆ ਕਿ ਕੁਝ ਲੋਕ ਸ੍ਰੀ ਕਰਤਾਰਪੁਰ ਸਾਹਿਬ ਦੀ ਤਸਵੀਰ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅੱਜ ਵੀ 550 ਦੇ ਕਰੀਬ ਲੋਕ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਤੋਂ ਪਾਕਿਸਤਾਨ ਆਏ ਹਨ। ਇਸ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਪਿਆਰ ਵਧਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਪੀਕਰ ਸੰਧਵਾਂ ਨੇ ਵੀ ਸਾਰੀ ਸਥਿਤੀ ਬਾਰੇ ਸਪੱਸ਼ਟੀਕਰਨ ਦਿੱਤਾ ਹੈ। ਉਸ ਨੇ ਦੱਸਿਆ ਕਿ ਜਿਵੇਂ ਹੀ ਉਹ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਪੁੱਜੇ ਤਾਂ ਸਭ ਤੋਂ ਪਹਿਲਾਂ ਇਸ ਘਟਨਾ ਬਾਰੇ ਭਾਈ ਗੋਬਿੰਦ ਸਿੰਘ ਨਾਲ ਗੱਲ ਕੀਤੀ। ਭਾਈ ਗੋਬਿੰਦ ਸਿੰਘ ਨੇ ਸਪੱਸ਼ਟ ਕੀਤਾ ਕਿ ਇਸ ਪੂਰੇ ਪ੍ਰੋਗਰਾਮ ਨਾਲ ਗੁਰੂਘਰ ਦੀ ਮਰਿਆਦਾ ਨੂੰ ਕੋਈ ਠੇਸ ਨਹੀਂ ਪਹੁੰਚੀ ਹੈ। ਭਾਈ ਗੋਬਿੰਦ ਸਿੰਘ ਨੇ ਗੁਰੂਘਰ ਵਿਚ ਬੈਠ ਕੇ ਇਹ ਗੱਲ ਸਪੱਸ਼ਟ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...