August 4, 2026, 11:14 am
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਚੋਣ 21 ਮਾਰਚ ਨੂੰ ਹੋਵੇਗੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਚੋਣ 21 ਮਾਰਚ ਨੂੰ ਹੋਵੇਗੀ

Published on

----------- Advertisement -----------

ਚੰਡੀਹੜ੍ਹ, 17 ਮਾਰਚ 2022 – ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਚੋਣ 21 ਮਾਰਚ ਨੂੰ ਕੀਤੀ ਜਾਵੇਗੀ। ਪੰਜਾਬ ਵਿਧਾਨ ਸਭਾ ਦਾ ਸੈਸ਼ਨ 3 ਦਿਨ ਚੱਲੇਗਾ। ਅੱਜ ਸਹੁੰ ਚੁੱਕਣ ਤੋਂ ਬਾਅਦ ਅਗਲੇ 3 ਦਿਨ ਛੁੱਟੀ ਰਹੇਗੀ। ਇਸ ਤੋਂ ਬਾਅਦ 21 ਮਾਰਚ ਨੂੰ ਸਪੀਕਰ ਦੀ ਚੋਣ ਹੋਵੇਗੀ। ਰਾਜਪਾਲ ਬੀਐਲ ਪੁਰੋਹਿਤ ਉਸੇ ਦਿਨ ਸੰਬੋਧਨ ਕਰਨਗੇ। 22 ਮਾਰਚ ਨੂੰ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਦਾ ਪ੍ਰਸਤਾਵ ਹੋਵੇਗਾ। ਇਸ ਦਿਨ ਮਾਨ ਸਰਕਾਰ ਦੇ ਵਿੱਤ ਮੰਤਰੀ 3 ਮਹੀਨਿਆਂ ਲਈ ਵੋਟ ਆਨ ਅਕਾਊਂਟ ਪੇਸ਼ ਕਰਨਗੇ।

ਪੰਜਾਬ ਵਿਧਾਨ ਸਭਾ ਨੂੰ ਪਹਿਲੀ ਮਹਿਲਾ ਸਪੀਕਰ ਮਿਲ ਸਕਦੀ ਹੈ। ਇਸ ਦੇ ਲਈ ਜਗਰਾਉਂ ਤੋਂ ਦੂਜੀ ਵਾਰ ਵਿਧਾਇਕ ਚੁਣੀ ਗਈ ਸਰਵਜੀਤ ਕੌਰ ਮਾਣੂੰਕੇ ਦਾ ਨਾਂ ਸਭ ਤੋਂ ਅੱਗੇ ਹੈ। ਉਨ੍ਹਾਂ ਤੋਂ ਇਲਾਵਾ ਤਲਵੰਡੀ ਸਾਬੋ ਤੋਂ ਦੂਜੀ ਵਾਰ ਵਿਧਾਇਕ ਬਣੇ ਪ੍ਰੋ. ਬਲਜਿੰਦਰ ਕੌਰ ਦਾ ਨਾਂ ਵੀ ਇਸ ਦੌੜ ਵਿੱਚ ਸ਼ਾਮਲ ਹੈ। ਇਸ ਸਮੇਂ ਸਹੁੰ ਚੁੱਕਣ ਲਈ ਸੀਨੀਅਰ ਵਿਧਾਇਕ ਡਾ: ਇੰਦਰਬੀਰ ਨਿੱਝਰ ਨੂੰ ਪ੍ਰੋ-ਟੈਮ ਸਪੀਕਰ ਬਣਾਇਆ ਗਿਆ ਹੈ।

ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਦੀ ਕਾਰਵਾਈ ਮੁਕੰਮਲ ਹੋ ਗਈ ਹੈ। ਪਹਿਲੇ ਦਿਨ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ ਗਈ। ਇਸ ਤੋਂ ਬਾਅਦ ਕਾਰਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਪ੍ਰੋਟਮ ਸਪੀਕਰ ਡਾ: ਇੰਦਰਬੀਰ ਸਿੰਘ ਨਿੱਝਰ ਨੇ ਵਿਧਾਇਕਾਂ ਨੂੰ ਸਹੁੰ ਚੁਕਾਈ। ਇਸ ਦੀ ਸ਼ੁਰੂਆਤ ਨਵੇਂ ਸੀਐਮ ਭਗਵੰਤ ਮਾਨ ਨੇ ਕੀਤੀ ਸੀ। ਇਸ ਤੋਂ ਬਾਅਦ ਹੋਰ ਵਿਧਾਇਕਾਂ ਨੂੰ ਸਹੁੰ ਚੁਕਾਈ ਗਈ।

ਸਹੁੰ ਚੁੱਕਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ। ਇਸ ਵਾਰ 90 ਵਿਧਾਇਕ ਪਹਿਲੀ ਵਾਰ ਜਿੱਤ ਕੇ ਪੰਜਾਬ ਵਿਧਾਨ ਸਭਾ ਪਹੁੰਚੇ ਹਨ। ਇਸ ਤੋਂ ਇਲਾਵਾ 17 ਵਿਧਾਇਕ ਦੂਜੀ ਵਾਰ, 6 ਤੀਜੀ ਵਾਰ, 3 ਚੌਥੀ ਵਾਰ ਅਤੇ 1 ਵਿਧਾਇਕ 5ਵੀਂ ਵਾਰ ਜਿੱਤੇ ਹਨ। ਹਾਲਾਂਕਿ ਭਾਜਪਾ ਦੇ ਦੋ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਜੰਗੀ ਲਾਲ ਮਹਾਜਨ ਅੱਜ ਸਹੁੰ ਨਹੀਂ ਚੁੱਕਣਗੇ। ਉਨ੍ਹਾਂ ਦਾ ਸਹੁੰ ਚੁੱਕ ਸੈਸ਼ਨ ਦੇ ਆਖਰੀ ਦਿਨ ਯਾਨੀ 22 ਮਾਰਚ ਨੂੰ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...