October 25, 2026, 12:19 am
----------- Advertisement -----------
HomeNewsLatest Newsਸਪੀਕਰ ਸੰਧਵਾਂ ਵਲੋਂ ਦੀਵਾਨ ਟੋਡਰਮੱਲ ਦੀ ਹਵੇਲੀ ਸਬੰਧੀ ਕੇਸ ਦੇ ਨਿਪਟਾਰੇ ਹਿੱਤ...

ਸਪੀਕਰ ਸੰਧਵਾਂ ਵਲੋਂ ਦੀਵਾਨ ਟੋਡਰਮੱਲ ਦੀ ਹਵੇਲੀ ਸਬੰਧੀ ਕੇਸ ਦੇ ਨਿਪਟਾਰੇ ਹਿੱਤ ਚਾਰਾਜੋਈ ਤੇਜ਼ ਕਰਨ ਲਈ ਉੱਚ ਪੱਧਰੀ ਮੀਟਿੰਗ

Published on

----------- Advertisement -----------

ਚੰਡੀਗੜ੍ਹ, 13 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬਘਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਨ ਟੋਡਰਮੱਲ ਜੀ ਦੀ ਯਾਦਗਾਰੀ ਹਵੇਲੀ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚਲ ਰਹੇ ਕੇਸ ਦੇ ਨਿਪਟਾਰੇ ਲਈ ਚਾਰਾਜੋਈ ਤੇਜ਼ ਕਰਨ।

ਵਿਧਾਨ ਸਭਾ ਵਿਖੇ ਦੀਵਾਨ ਟੋਡਰਮੱਲ ਜੀ ਦੀ ਹਵੇਲੀ ਦੀ ਸਾਂਭ-ਸੰਭਾਲ ਅਤੇ ਰੱਖ-ਰਖਾਅ ਸਬੰਧੀ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵਿਚਾਰ-ਵਟਾਂਦਰੇ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਵਿਚਾਰਧਾਰਾ ‘ਤੇ ਚੱਲ ਕੇ ਦੀਵਾਨ ਟੋਡਰਮੱਲ ਜੀ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਵਾਜ਼ ਚੁੱਕੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਵਾਨ ਟੋਡਰਮੱਲ ਜੀ ਦੀ ਹਵੇਲੀ ਦੀ ਸਾਂਭ-ਸੰਭਾਲ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਭਾਈ ਸੁਖਵਿੰਦਰ ਸਿੰਘ ਅਤੇ ਉਨ੍ਹਾਂ ਦੀ ਲੀਗਲ ਟੀਮ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵੱਲੋਂ ਕੇਸ ਦੇ ਨਿਪਟਾਰੇ ਲਈ ਕਾਰਵਾਈ ਕਰਨ ਤੋਂ ਇਲਾਵਾ, ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਅਦਾਲਤ ਵਿੱਚ ਅਰਜ਼ੀ ਦਾਖ਼ਲ ਕਰਕੇ ਹਵੇਲੀ ਦੀ ਲੋੜੀਂਦੀ ਸਾਂਭ-ਸੰਭਾਲ ਵਾਸਤੇ ਯਤਨ ਕੀਤੇ ਜਾਣਗੇ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬਘਰ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੂੰ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਇਸ ਸਬੰਧੀ ਹਾਈਕੋਰਟ ਵਿੱਚ ਮਾਮਲੇ ਦੀ ਜਲਦ ਸੁਣਵਾਈ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਪ੍ਰਨੀਤ ਸ਼ੇਰਗਿੱਲ ਨੂੰ ਵੀ ਹਦਾਇਤ ਕੀਤੀ ਕਿ ਉਹ ਹਵੇਲੀ ਦੇ ਦਰਸ਼ਨ ਕਰਨ ਆਉਂਦੀ ਸੰਗਤ ਲਈ ਪਖ਼ਾਨਿਆਂ ਦਾ ਪ੍ਰਬੰਧ, ਚਾਰਦੀਵਾਰੀ, ਪਾਰਕਿੰਗ ਅਤੇ ਸਾਫ਼ ਸਫ਼ਾਈ ਲਈ ਯੋਗ ਪ੍ਰਬੰਧ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਪ੍ਰਬੰਧ ਕੀਤੇ ਜਾ ਰਹੇ ਹਨ।

ਕੁਲਤਾਰ ਸਿੰਘ ਸੰਧਵਾਂ ਨੇ ਵਧੀਕ ਐਡਵੋਕੇਟ ਜਨਰਲ ਸੁਮਨਦੀਪ ਸਿੰਘ ਵਾਲੀਆ ਰਾਹੀਂ ਐਡਵੋਕੇਟ ਜਨਰਲ ਦਫ਼ਤਰ ਨੂੰ ਹਦਾਇਤ ਕੀਤੀ ਕਿ ਅਦਾਲਤ ਵਿੱਚ ਇਸ ਕੇਸ ਦੀ ਸੁਚੱਜੀ ਪੈਰਵਾਈ ਲਈ ਸਮਰਪਿਤ ਵਧੀਕ ਐਡਵੋਕੇਟ ਜਨਰਲ ਤੈਨਾਤ ਕੀਤਾ ਜਾਵੇ। ਯਾਦਗਾਰੀ ਹਵੇਲੀ ਦੀ ਸੇਵਾ ਕਰਨ ਵਾਲੀ ਸੰਸਥਾ ਦੀਵਾਨ ਟੋਡਰਮੱਲ ਵਿਰਾਸਤੀ ਫ਼ਾਊਂਡੇਸ਼ਨ ਪੰਜਾਬ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਹਨੇਕੇ ਨੇ ਸਪੀਕਰ ਦੇ ਧਿਆਨ ਵਿੱਚ ਲਿਆਂਦਾ ਕਿ ਜੇਕਰ ਇਸ ਵਿਰਾਸਤੀ ਇਮਾਰਤ ਨੂੰ ਸੰਭਾਲਣ ਦੇ ਕੰਮ ਵਿੱਚ ਤੇਜ਼ੀ ਨਾ ਲਿਆਂਦੀ ਗਈ ਤਾਂ ਇਹ ਰਹਿੰਦੀ ਇਮਾਰਤ ਵੀ ਛੇਤੀ ਡਿੱਗ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...