March 23, 2025, 11:08 pm
----------- Advertisement -----------
HomeNewsBreaking News"ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਸਪੀਕਰ ਸੰਧਵਾਂ ਨੇ ਲਗਾਏ ਬੂਟੇ

“ਮੈਂ ਤੇ ਮੇਰਾ ਰੁੱਖ” ਮੁਹਿੰਮ ਤਹਿਤ ਸਪੀਕਰ ਸੰਧਵਾਂ ਨੇ ਲਗਾਏ ਬੂਟੇ

Published on

----------- Advertisement -----------
  • ਵਾਤਾਵਰਨ ਦੀ ਸੰਭਾਲ ਲਈ ਸਾਰੇ ਵਰਗਾਂ ਨੂੰ ਇਕਜੁੱਟ ਹੋ ਕੇ ਹੰਭਲਾ ਮਾਰਨ ਦੀ ਅਪੀਲ

ਕੋਟਕਪੂਰਾ, 11 ਸਤੰਬਰ 2024 – ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ “ਮੈਂ ਤੇ ਮੇਰਾ ਰੁੱਖ” ਮੁਹਿੰਮ ਤਹਿਤ ਪੌਦੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ ਦਿੰਦਿਆ ਕਿਹਾ ਕਿ ਇਹ ਪੌਦੇ ਵੱਡੇ ਹੋ ਕੇ ਰੁੱਖ ਦਾ ਰੂਪ ਧਾਰ ਕੇ ਜਿੱਥੇ ਸਾਰਿਆਂ ਨੂੰ ਸੰਘਣੀ ਛਾਂ ਦੇਣਗੇ ਉੱਥੇ ਆਕਸੀਜਨ ਦੀ ਘਾਟ ਨੂੰ ਵੀ ਪੂਰਾ ਕਰਨਗੇ । ਉਨ੍ਹਾਂ ਵਾਤਾਵਰਨ ਦੀ ਸੰਭਾਲ ਲਈ ਸਾਰੇ ਵਰਗਾਂ ਨੂੰ ਇਕਜੁੱਟ ਹੋ ਕੇ ਹੰਭਲਾ ਮਾਰਨ ਦੀ ਅਪੀਲ ਵੀ ਕੀਤੀ।

ਉਨ੍ਹਾਂ ਕਿਹਾ ਕਿ “ਮੈਂ ਤੇ ਮੇਰਾ ਰੁੱਖ” ਮੁਹਿੰਮ ਤਹਿਤ ਢਿੱਲੋਂ ਕੰਪਲੈਕਸ ਦੇ ਵਿੱਚ ਹੀ 750 ਦੇ ਕਰੀਬ ਬੂਟੇ ਲਗਾਏ ਜਾ ਚੁੱਕੇ ਹਨ । ਅਤੇ 51 ਹਜ਼ਾਰ ਵੱਖ-ਵੱਖ ਕਿਸਮਾਂ ਦੇ ਫਲਦਾਰ, ਛਾਂਦਾਰ, ਫੁੱਲਦਾਰ ਅਤੇ ਰਵਾਇਤੀ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਧੁੰਦਾਂ ਪੈਣ ਤੋਂ ਪਹਿਲਾਂ ਪਹਿਲਾਂ ਇਹ ਟੀਚਾ ਮੁਕੰਮਲ ਕਰ ਲਿਆ ਜਾਵੇਗਾ ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜਿੰਨੇ ਬੂਟੇ ਲਗਾਏ ਗਏ ਹਨ ਉਨ੍ਹਾਂ ਦੀ ਸਾਂਭ ਸੰਭਾਲ ਵੀ ਲਗਾਤਾਰ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਸਾਨੂੰ ਸਾਰਿਆਂ ਨੂੰ ਮਿਲ ਕੇ ਪੰਜਾਬ ਨੂੰ ਰੰਗਲਾ ਪੰਜਾਬ ਅਤੇ ਹਰਿਆ ਭਰਿਆ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਵੀ ਉਤਸ਼ਾਹਿਤ ਕਰਨਾ ਚਾਹੀਦਾ ਹੈ ਕਿ ਹਰੇਕ ਮਨੁੱਖ ਇੱਕ ਰੁੱਖ ਜ਼ਰੂਰ ਲਗਾਵੇ ਅਤੇ ਉਸਦੀ ਸੰਭਾਲ ਵੀ ਕਰੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਵੀ ਚੰਗੇ ਵਾਤਾਵਰਨ ਵਿਚ ਰਹਿਣ ਲਈ ਜਾਗਰੂਕ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਰੁੱਖਾਂ ਬਿਨਾਂ ਜ਼ਿੰਦਗੀ ਸੰਭਵ ਨਹੀਂ ਹੈ ਤੇ ਸਾਨੂੰ ਇਹ ਗੱਲ ਸਮਝਣ ਦੀ ਲੋੜ ਹੈ ਕਿ ਜਿੰਨੇ ਰੁੱਖ ਜ਼ਿਆਦਾ ਹੋਣਗੇ, ਓਨੇ ਹੀ ਮੀਂਹ ਜ਼ਿਆਦਾ ਪੈਣਗੇ। ਜੇਕਰ ਪੰਜਾਬ ਵਿੱਚ ਮੀਂਹ ਜ਼ਿਆਦਾ ਪੈਣਗੇ ਤਾਂ ਧਰਤੀ ਹੇਠਲੇ ਪਾਣੀ ਦੀ ਵਰਤੋਂ ਵੀ ਘੱਟ ਹੋਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਵੀ ਪੰਜਾਬ ਭਰ ਦੀਆਂ ਪੰਚਾਇਤਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ ਕੀਤੀ ਗਈ ਹੈ ਜੋ ਕਿ ਬਹੁਤ ਹੀ ਸ਼ਲਾਂਘਾਯੋਗ ਉਪਰਾਲਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਿਮਾਚਲੀ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਜਥੇਦਾਰ ਨਾਲ ਮੁਲਾਕਾਤ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਦਫ਼ਤਰ ਵਿਖੇ ਹਿਮਾਚਲ...

ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫਟ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਯਾਨੀ ਐਤਵਾਰ ਸਵੇਰੇ ਗੁਪਤ ਤੌਰ ‘ਤੇ ਜਲੰਧਰ...

ਐੱਨਸੀਬੀ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ PIT-NDPS ਐਕਟ ਤਹਿਤ ਹਿਰਾਸਤ ’ਚ ਲਿਆ, ਅਸਾਮ ਦੀ ਸਿਲਚਰ ਜੇਲ੍ਹ ’ਚ ਤਬਦੀਲ

 ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਪੰਜਾਬ ਦੇ ਬਦਨਾਮ ਗੈਂਗਸਟਰ ਅਤੇ ਨਸ਼ਾ ਤਸਕਰ ਜੱਗੂ ਭਗਵਾਨਪੁਰੀਆ...

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ, ਅੱਜ ਦੇ ਦਿਨ ਚੁੰਮਿਆ ਸੀ ਫਾਂਸੀ ਦਾ ਰੱਸਾ

ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼ ਭਰ ਵਿੱਚ ਮਨਾਇਆ...

ਬੱਸਾਂ ‘ਤੇ ਹਮਲਿਆਂ ਨੂੰ ਲੈ ਕੇ ਹਿਮਾਚਲ ਸਰਕਾਰ ਦਾ ਸਖਤ ਰੁਖ਼, ਪੰਜਾਬ ‘ਚ HRTC ਬੱਸਾਂ ਦੀ ਨਹੀਂ ਹੋਵੇਗੀ ਪਾਰਕਿੰਗ

ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿਚ ਬੱਸਾਂ ਦੀ ਐਂਟਰੀ ਬੰਦ ਹੋ ਸਕਦੀ ਹੈ। ਪੰਜਾਬ ਵਿਚ...

ਖਨੌਰੀ ਮੋਰਚੇ ਤੇ ਚੱਲ ਰਹੇ ਅਖੰਡ ਜਾਪ ਨੂੰ ਅੱਧ ਵਿਚਾਲੇ ਰੁਕਵਾਇਆ, CM ਮਾਨ ‘ਤੇ ਲੱਗੇ ਬੇਅਦਬੀ ਦੇ ਇਲਜ਼ਾਮ

ਬੀਤੇ ਦਿਨੀਂ ਪਿਛਲੇ 13 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ...

ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.

ਚੰਡੀਗੜ੍ਹ, 21 ਮਾਰਚ:  ਮੱਖੂ ਵਿਚ ਲੱਗਦੀ ਹਰੀਕੇ -ਜੀਰਾ-ਬਠਿੰਡਾ ਸੈਕਸ਼ਨ ਐਨ.ਐਚ. 54 ਰੇਲਵੇ ਲਾਈਨ ਉਤੇ...

20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ...