June 28, 2026, 2:49 am
----------- Advertisement -----------
HomeNewsLatest Newsਫਰੀਦਕੋਟ: ਸਪੀਕਰ ਸੰਧਵਾਂ ਨੇ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ

ਫਰੀਦਕੋਟ: ਸਪੀਕਰ ਸੰਧਵਾਂ ਨੇ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ

Published on

----------- Advertisement -----------

ਫਰੀਦਕੋਟ 29 ਜੁਲਾਈ ()ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਜਿੱਥੇ ਸਮੇਂ ਸਮੇਂ ਤੋ ਲੋਕ ਮਿਲਣੀ ਪ੍ਰੋਗਰਾਮ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਦੇ ਹਨ, ਉੱਥੇ ਉਨ੍ਹਾਂ ਵੱਲੋਂ ਬੀਤੀ ਸ਼ਾਮ ਖੁਦ ਫੀਲਡ ਵਿੱਚ ਜਾ ਕੇ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਮਰੀਜਾਂ ਦਾ ਹਾਲ-ਚਾਲ ਜਾਣਿਆ ਗਿਆ।

ਇਸ ਮੌਕੇ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮੰਤਵ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਸੂਬੇ ਦੇ ਲੋਕ ਸਿਹਤਮੰਦ ਜੀਵਨ ਜੀਅ ਸਕਣ। ਉਨ੍ਹਾਂ ਦੱਸਿਆ ਕਿ ਉਨ੍ਹਾਂ ਖੁਦ ਯੂਰੋਲੋਜੀ, ਰੋਬੋਟਿਕਸ ਅਤੇ ਕਿਡਨੀ ਟਰਾਂਸਪਲਾਟ ਵਿਭਾਗ ਦਾ ਅਚਨਚੇਤ ਦੌਰਾ ਕੀਤਾ ਅਤੇ ਉੱਥੇ ਦਾਖਲ ਮਰੀਜਾਂ ਦਾ ਹਾਲ ਚਾਲ ਪੁੱਛਿਆ। ਉਨ੍ਹਾਂ ਦੱਸਿਆ ਕਿ ਮਰੀਜਾਂ ਵੱਲੋਂ ਇਲਾਜ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਆਈਸੋਲੇਸ਼ਨ ਵਾਰਡ ਦਾ ਵੀ ਜਾਇਜਾ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਅਤੇ ਹਸਪਤਾਲ ਨੂੰ ਹਰ ਪੱਖੋਂ ਬੁਨਿਆਦੀ ਸਹੂਲਤਾਂ ਨਾਲ ਲੈੱਸ ਹਸਪਤਾਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਹਸਪਤਾਲ ਵਿੱਚ ਫਰੀਦਕੋਟ ਅਤੇ ਆਸ ਪਾਸ ਦੇ ਇਲਾਕਿਆਂ ਦੇ ਲੋਕ ਆਪਣਾ ਇਲਾਜ ਕਰਵਾਉਣ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਵਿੱਚ ਮੈਡੀਕਲ ਹਸਪਤਾਲ ਵਿੱਚ ਏ.ਸੀ ਸਬੰਧੀ ਕੁਝ ਸ਼ਿਕਾਇਤਾਂ ਆਈਆਂ ਸਨ, ਜਿੰਨਾ ਨੂੰ ਤੁਰੰਤ ਪ੍ਰਭਾਵ ਦੂਰ ਕਰਦੇ ਹੋਏ ਨਵੇਂ ਏ.ਸੀ ਲਗਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਗੇ ਵੀ ਸਮੇਂ ਸਮੇਂ ਤੇ ਮੈਡੀਕਲ ਹਸਪਤਾਲ ਦੇ ਅਚਨਚੇਤ ਦੌਰੇ ਜਾਰੀ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...