September 2, 2026, 2:24 pm
----------- Advertisement -----------
HomeNewsLatest Newsਸਪੀਕਰ ਸੰਧਵਾਂ ਨੇ ਅਥਲੀਟ ਵੀਰਪਾਲ ਕੌਰ ਦੀ ਅਗਲੇਰੀ ਪੜ੍ਹਾਈ ਲਈ ਦਿੱਤੇ 1...

ਸਪੀਕਰ ਸੰਧਵਾਂ ਨੇ ਅਥਲੀਟ ਵੀਰਪਾਲ ਕੌਰ ਦੀ ਅਗਲੇਰੀ ਪੜ੍ਹਾਈ ਲਈ ਦਿੱਤੇ 1 ਲੱਖ ਰੁਪਏ

Published on

----------- Advertisement -----------

ਫਰੀਦਕੋਟ 22 ਜੁਲਾਈ, ਪੰਜਾਬ ਸਰਕਾਰ ਹਮੇਸ਼ਾ ਖਿਡਾਰੀਆਂ ਦੀ ਬਿਹਤਰੀ ਲਈ ਵਚਨਬੱਧ ਹੈ। ਪੰਜਾਬ ਸਰਕਾਰ ਜਿੱਥੇ ਖਿਡਾਰੀਆਂ ਨੂੰ ਵਧੀਆਂ ਖੇਡਾਂ ਖੇਡਣ ਲਈ ਸਟੇਡੀਅਮ, ਡਾਈਟ ਅਤੇ ਖੇਡਾਂ ਦਾ ਸਮਾਨ ਉਪਲਬਧ ਕਰਵਾ ਰਹੀ ਹੈ, ਉੱਥੇ ਹੀ ਉਹ ਖਿਡਾਰੀਆਂ ਦੀ ਪੜ੍ਹਾਈ ਲਈ ਵੀ ਹਰ ਸੰਭਵ ਯਤਨ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਅਜਿਤ ਗਿੱਲ, ਬਲਾਕ ਜੈਤੋ ਦੀ ਅਥਲੀਟ ਵੀਰਪਾਲ ਕੌਰ ਦੀ ਅਗਲੇਰੀ ਪੜ੍ਹਾਈ ਲਈ 1 ਲੱਖ ਰੁਪਏ ਦੇਣ ਮੌਕੇ ਕੀਤਾ।

ਇਸ ਮੌਕੇ ਸਪੀਕਰ ਸੰਧਵਾਂ ਨੇ ਸੰਬੋਧਿਤ ਹੁੰਦਿਆਂ ਦੱਸਿਆ ਕਿ ਪਿੰਡ ਦੀ ਹੋਣਹਾਰ ਵੀਰਪਾਲ ਕੌਰ ਪੁੱਤਰੀ ਸੁਖਦੇਵ ਸਿੰਘ ਜੋ ਕਿ ਅਥਲੀਟ ਹੈ ਅਤੇ ਪੜ੍ਹਾਈ ਵਿੱਚ ਵੀ ਹੋਣਹਾਰ ਹੈ, ਆਪਣੀ ਪੜ੍ਹਾਈ ਦੀ ਫੀਸ ਦੇਣ ਲਈ ਝੋਨਾ ਲਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ, ਉਹ ਤੁਰੰਤ ਵੀਰਪਾਲ ਕੌਰ ਦੇ ਗ੍ਰਹਿ ਵਿਖੇ ਬੱਚੀ ਦੀ ਹੌਂਸਲਾ ਅਫਜਾਈ ਲਈ ਆਏ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਖਿਡਾਰੀਆਂ ਨੂੰ ਖੇਡਾਂ ਸਬੰਧੀ ਹਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ, ਉੱਥੇ ਹੀ ਖੇਡਾਂ ਖੇਡਣ ਵਾਲੇ ਅਤੇ ਪੜ੍ਹਾਈ ਵਿੱਚ ਹੋਣਹਾਰ ਬੱਚਿਆਂ ਦੀ ਪੜ੍ਹਾਈ ਅਤੇ ਭਵਿੱਖ ਲਈ ਵੀ ਚਿੰਤਤ ਹੈ। ਇਸ ਮੌਕੇ ਉਨ੍ਹਾਂ ਵੀਰਪਾਲ ਕੌਰ ਨੂੰ ਵਧੀਆ ਖੇਡਾਂ ਖੇਡਣ ਦੇ ਨਾਲ ਨਾਲ ਉਚੇਰੀ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਖਿਡਾਰੀਆਂ ਦੇ ਨਾਲ ਖੜ੍ਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...

“ਜ਼ਰੂਰਤ ਨਹੀਂ ਹੈ ਤਾਂ ਸੋਨੇ ਦੀ ਖਰੀਦਦਾਰੀ ਨਾ ਕਰੋ…”, PM ਮੋਦੀ ਨੇ ਮੁੜ ਦੇਸ਼ ਵਾਸੀਆਂ ਨੂੰ ਕੀਤੀ ਖਾਸ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਉੱਚ ਆਰਥਿਕ ਵਿਕਾਸ ਦਰ ਦੀ ਪ੍ਰਸ਼ੰਸਾ ਕੀਤੀ।...

ਸੱਜਣ ਕੁਮਾਰ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣ ’ਤੇ ਹੰਗਾਮਾ; ‘ਆਪ’ ਵੱਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਦਿੱਲੀ ਵਿੱਚ ਵਿਵਾਦਿਤ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਅੰਤਿਮ ਸਸਕਾਰ ਵਿੱਚ ਕੁਝ ਭਾਰਤੀ ਜਨਤਾ...

ਅਮਰੀਕਾ ’ਚ ਜਬਰ-ਜ਼ਨਾਹ ਦੇ ਦੋਸ਼ੀ ਪੰਜਾਬੀ ਵਿਅਕਤੀ ਦੀ ਨਾਗਰਿਕਤਾ ਰੱਦ; 20 ਸਾਲ ਦੀ ਕੈਦ

ਅਮਰੀਕਾ ਦੀ Eastern District of New York ਦੀ ਅਦਾਲਤ ਨੇ ਭਾਰਤੀ ਮੂਲ ਦੇ ਨਾਗਰਿਕ...