ਕੋਟਕਪੂਰਾ 11 ਸਤੰਬਰ, 2024 – ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ “ਲੋਕ ਮਿਲਣੀ ਪ੍ਰੋਗਰਾਮ” ਤਹਿਤ ਨਗਰ ਕੌਂਸਲ ਕੋਟਕਪੂਰਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪ੍ਰਾਪਤ ਹੋਈਆਂ ਅਰਜ਼ੀਆਂ ਤੇ ਸਬੰਧਤ ਅਧਿਕਾਰੀਆਂ ਨੂੰ ਜਲਦ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।
ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੁੰਦੀ ਹੈ ਕਿ ਉਨ੍ਹਾਂ ਦੇ ਹਲਕੇ ਦੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਉਨ੍ਹਾਂ ਦਾ ਹੱਲ ਮੌਕੇ ਤੇ ਹੀ ਹੋ ਜਾਵੇ। ਇਸ ਲਈ ਉਨ੍ਹਾਂ ਨੂੰ ਜਦੋਂ ਵੀ ਮੌਕਾ ਮਿਲਦਾ ਹੈ, ਉਹ ਆਪਣੇ ਹਲਕੇ ਅਤੇ ਪਿੰਡਾਂ/ਸ਼ਹਿਰ ਦੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਲਈ ਉਨ੍ਹਾਂ ਦੇ ਰੂ-ਬ-ਰੂ ਹੁੰਦੇ ਰਹਿੰਦੇ ਹਨ ।
ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਵਿਚਲੀ ਸੀਵਰੇਜ ਪ੍ਰਬੰਧਾਂ, ਪਾਣੀ ਨਿਕਾਸੀ, ਸਾਫ਼ ਪਾਣੀ ਦੀ ਸਪਲਾਈ ਅਤੇ ਹੋਰ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਯਕੀਨੀ ਬਣਾਉਣ।
ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਸਰਕਾਰ ਵੱਲੋਂ ਲੋਕਾਂ ਨੂੰ ਹੋਰ ਸਹੂਲਤ ਦੇਣ ਲਈ ਪਿੰਡ ਪੱਧਰ ਤੇ ਸੁਵਿਧਾ ਕੈਂਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਨੇੜੇ ਲੱਗ ਰਹੇ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ।
----------- Advertisement -----------
“ਲੋਕ ਮਿਲਣੀ ਪ੍ਰੋਗਰਾਮ” ਤਹਿਤ ਸਪੀਕਰ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Published on
----------- Advertisement -----------
----------- Advertisement -----------