June 28, 2026, 1:54 am
----------- Advertisement -----------
HomeNewsLatest Newsਸਪੀਕਰ ਸੰਧਵਾਂ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਸਪੀਕਰ ਸੰਧਵਾਂ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

Published on

----------- Advertisement -----------

ਫਰੀਦਕੋਟ 20 ਅਗਸਤ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਾਤਰ ਸਿੰਘ ਸੰਧਵਾਂ ਨੇ ਪਿੰਡ ਧੂੜਕੋਟ, ਚੰਦਬਾਜਾ, ਮਚਾਕੀ ਮੱਲ ਸਿੰਘ ਵਿਖੇ ਗਲੀਆਂ ਨਾਲੀਆਂ ਦੀ ਉਸਾਰੀ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।

ਇਸ ਮੌਕੇ ਆਪਣੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਉਨ੍ਹਾਂ ਦੇ ਜਿਲ੍ਹੇ ਦੇ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਦੀ ਵੀ ਦਿੱਖ ਬਦਲੀ ਜਾਵੇ ਅਤੇ ਪਿੰਡਾਂ ਦਾ ਵੱਧ ਤੋਂ ਵੱਧ ਵਿਕਾਸ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਉਹ ਖੁਦ ਸਮੇਂ ਸਮੇਂ ਤੇ ਪਿੰਡਾਂ ਵਿੱਚ ਜਾਂਦੇ ਹਨ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਕਰਨ ਦੀ ਕੋਸ਼ਿਸ਼ ਕਰਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਪਿੰਡਾਂ ਵਿੱਚ ਗਲੀਆਂ ਨਾਲੀਆਂ ਦੀ ਉਸਾਰੀ ਤੋਂ ਬਿਨ੍ਹਾਂ ਪਿੰਡ ਮਚਾਕੀ ਮੱਲ ਸਿੰਘ ਵਿਖੇ ਪਾਣੀ ਦੇ ਨਿਕਾਸ ਲਈ ਪਾਈਪ ਲਾਈਨ ਦਾ ਵੀ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਕਤ ਪਿੰਡਾਂ ਵਿੱਚ ਗਲੀਆਂ ਨਾਲੀਆਂ ਦੇ ਨਿਰਮਾਣ ਨਾਲ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੇ ਨਾਲ ਨਾਲ ਨਵੀਂਆਂ ਗਲੀਆਂ ਦੇ ਨਿਰਮਾਣ ਨਾਲ ਪਿੰਡਾਂ ਦੀ ਦਿੱਖ ਵੀ ਬਦਲੇਗੀ। ਉਨ੍ਹਾਂ ਕਿਹਾ ਕਿ ਪਿੰਡ ਮਚਾਕੀ ਮੱਲ਼ ਸਿੰਘ ਵਾਲਾ ਵਿਖੇ ਪਾਈਪ ਲਾਈਨ ਪੈਣ ਨਾਲ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚੇਗਾ, ਜਿਸ ਨਾਲ ਫਸਲ ਦਾ ਝਾੜ ਵਧੀਆ ਹੋਵੇਗਾ।

ਇਸ ਉਪਰੰਤ ਸਪੀਕਰ ਸੰਧਵਾਂ ਨੇ ਪਿੰਡ ਕੰਮੇਆਣਾ ਵਿਖੇ ਬਣੀਆਂ ਗਲੀਆਂ ਨਾਲੀਆਂ ਅਤੇ ਧਰਮਸ਼ਾਲਾ, ਆਂਗਣਵਾੜੀ ਸੈਂਟਰ, ਪੰਚਾਇਤ ਘਰ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਕੰਮੇਆਣਾ ਦੇ ਵਸਨੀਕਾਂ ਦੀ ਲੰਮੇ ਸਮੇਂ ਤੋਂ ਧਰਮਸ਼ਾਲਾ, ਆਂਗਣਵਾੜੀ ਸੈਂਟਰ ਅਤੇ ਪੰਚਾਇਤ ਘਰ ਦੀ ਉਸਾਰੀ ਕਰਨ ਦੀ ਮੰਗ ਸੀ, ਜਿਸ ਤੇ ਪੰਜਾਬ ਸਰਕਾਰ ਵੱਲੋਂ ਕਾਰਵਾਈ ਕਰਦਿਆਂ ਪਿੰਡ ਵਿੱਚ ਹੁਣ ਤਿੰਨੇ ਚੀਜਾਂ ਦਾ ਨਿਰਮਾਣ ਕੀਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਾਲ ਆਸ ਪਾਸ ਦੇ ਪਿੰਡ ਵਾਸੀਆਂ ਅਤੇ ਇਸ ਪਿੰਡ ਦੇ ਲੋਕਾਂ ਨੂੰ ਉਚੇਚੇ ਤੌਰ ਤੇ ਲਾਭ ਪਹੁੰਚੇਗਾ।

ਉਨ੍ਹਾਂ ਮੁੜ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...