June 19, 2026, 5:19 am
----------- Advertisement -----------
HomeNewsLatest Newsਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ...

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੀਟਿੰਗ

Published on

----------- Advertisement -----------

ਚੰਡੀਗੜ੍ਹ, 14 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪ੍ਰਭਾਵੀ ਢੰਗ ਨਾਲ ਨਿਭਾਉਣ ਦੀ ਅਪੀਲ ਕੀਤੀ। ਵਿਧਾਨ ਸਭਾ ਦੇ ਕਮੇਟੀ ਰੂਮ ਵਿੱਚ ਮੀਟਿੰਗ ਦੌਰਾਨ ਸੰਧਵਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਸਾਰੀਆਂ ਕਮੇਟੀਆਂ ਵਿਧਾਨ ਸਭਾ ਦੇ ਕਾਰਜ ਸੰਚਾਲਨ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣਗੀਆਂ ਤਾਂ ਜੋ ਜਵਾਬਦੇਹੀ ਪ੍ਰਣਾਲੀ ਨੂੰ ਹੋਰ ਪੁਖ਼ਤਾ ਬਣਾਇਆ ਜਾ ਸਕੇ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਕਮੇਟੀਆਂ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਇਸ ਕਰਕੇ ਕਮੇਟੀਆਂ ਦੀ ਨਿਯਮਿਤ ਮੀਟਿੰਗਾਂ ਕੀਤੀਆਂ ਜਾਣ। ਉਨ੍ਹਾਂ ਨਾਲ ਹੀ ਅਹੁਦੇਦਾਰਾਂ ਨੂੰ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਨਿਰੰਤਰ ਸ਼ਾਮਲ ਹੋਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਖ-ਵੱਖ ਕਮੇਟੀਆਂ ਨਾਲ ਤਾਇਨਾਤ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਉਹ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਸਾਹਿਬਾਨ ਨੂੰ ਮੀਟਿੰਗਾਂ ਸਬੰਧੀ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਵਿਧਾਨ ਸਭਾ ਦੀਆਂ ਕਮੇਟੀਆਂ ਦੀ ਕਾਰਜ ਨਿਯਮਾਂਵਲੀ ਤੋਂ ਵੀ ਜਾਣੂ ਕਰਵਾਉਣ। ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨੇ ਸਪੀਕਰ ਨੂੰ ਭਰੋਸਾ ਦਿਵਾਇਆ ਕਿ ਉਹ ਕਮੇਟੀਆਂ ਦਾ ਕਾਰਜ ਸਹੀ ਤਰੀਕੇ ਨਾਲ ਚਲਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...