May 9, 2026, 8:17 pm
----------- Advertisement -----------
HomeNewsLatest Newsਸਪੀਕਰ ਸੰਧਵਾਂ ਨੇ ਕੀਤਾ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ

ਸਪੀਕਰ ਸੰਧਵਾਂ ਨੇ ਕੀਤਾ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ

Published on

----------- Advertisement -----------

ਫ਼ਰੀਦਕੋਟ 12 ਸਤੰਬਰ,2024: ਡਾਕਟਰ ਦੀ ਪਦਵੀ ਬਹੁਤ ਉੱਚੀ ਹੁੰਦੀ ਹੈ ਅਤੇ ਲੋਕ ਡਾਕਟਰ ਨੂੰ ਰੱਬ ਮੰਨਦੇ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਬਿਮਾਰ ਵਿਅਕਤੀ ਦਾ ਇਲਾਜ ਕਰਨਾ ਬਹੁਤ ਵੱਡੀ ਸੇਵਾ ਤੇ ਪੁੰਨ ਦਾ ਕੰਮ ਹੈ ਇਹ ਸੇਵਾ ਲਈ ਪ੍ਰਮਾਤਮਾ ਨੇ ਤੁਹਾਡੀ ਡਿਊਟੀ ਲਗਾਈ ਹੈ ।

ਉਨ੍ਹਾਂ ਦਫਤਰੀ ਅਮਲੇ ਨੂੰ ਕਿਹਾ ਕਿ ਕਿਸੇ ਵਿਅਕਤੀ ਦਾ ਕੰਮ ਪੈਡਿੰਗ ਨਾ ਰਹੇ ਅਤੇ ਅੰਗਹੀਣ ਵਿਅਕਤੀਆਂ ਦਾ ਕੰਮ ਪਹਿਲ ਦੇ ਅਧਾਰ ਤੇ ਕੀਤਾ ਜਾਵੇ। ਸਪੀਕਰ ਸੰਧਵਾਂ ਨੇ ਕਿਹਾ ਕਿ ਐਚ.ਐਮ.ਆਈ.ਐਸ ਦੇ ਕਰਮਚਾਰੀਆਂ ਨੂੰ ਪਿਛਲੇ ਕਈ ਮਹੀਨਿਆਂ ਤੋ ਤਨਖਾਹ ਨਹੀ ਮਿਲੀ ਸੀ ਤੇ ਉਹ ਕੰਮ ਛੋੜ ਹੜਤਾਲ ਤੇ ਚੱਲ ਰਹੇ ਸਨ ਉਨਾਂ ਨੂੰ ਬਕਾਇਆ ਸਾਰੀ ਤਨਖਾਹ ਮਿਲ ਗਈ ਹੈ ਤੇ ਉਹ ਕੰਮ ਤੇ ਪਰਤ ਆਏ ਹਨ । ਇਸ ਤੋਂ ਇਲਾਵਾ ਉਨ੍ਹਾਂ ਸਿਵਲ ਹਸਪਤਾਲ ਵਿਖੇ ਆਪਣੀਆਂ ਮੰਗਾਂ ਸੰਬੰਧੀ ਹੜਤਾਲ ਤੇ ਬੈਠੇ ਡਾਕਟਰਾਂ ਤੋ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਇਹ ਮਸਲਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਉਣਗੇ ।

ਉਨ੍ਹਾਂ ਸਿਵਲ ਹਸਪਤਾਲ ਦੇ ਬਲੱਡ ਸੈਂਟਰ ਵਿਖੇ ਸਮਾਜ ਸੇਵੀ ਸੰਸਥਾ ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫੇਅਰ ਸੁਸਾਇਟੀ ਵਲੋਂ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਵੀ ਕੀਤਾ । ਉਨ੍ਹਾਂ ਕਿਹਾ ਖੂਨ ਦੀ ਇਕ-ਇਕ ਬੂੰਦ ਕੀਮਤੀ ਹੈ, ਜੋ ਕਿਸੇ ਲੋੜਵੰਦ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ, ਜੋ ਕਿ ਕੀਮਤੀ ਜਾਨਾਂ ਬਚਾਉਣ ਲਈ ਇਕ ਬਹੁਤ ਵਧੀਆ ਉਪਰਾਲਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ, ਹਰਿਆਣਾ ਤੇ ਹਿਮਾਚਲ ਸਣੇ 10 ਸੂਬਿਆਂ ‘ਚ ਮੀਂਹ ਦੀ ਚਿਤਾਵਨੀ, ਰਾਜਸਥਾਨ-ਗੁਜਰਾਤ ‘ਚ ਗਰਮੀ ਦਾ ਅਲਰਟ

 ਉੱਤਰ-ਪੱਛਮੀ ਭਾਰਤ ਵਿੱਚ ਮੌਸਮ ਫਿਰ ਤੋਂ ਬਦਲਣ ਵਾਲਾ ਹੈ। ਐਤਵਾਰ ਤੋਂ ਪਹਾੜਾਂ ਵਿੱਚ ਇੱਕ...

ਸਰਕਾਰ ਬਣਾਉਣ ਲਈ ਜੱਦੋਜਹਿਦ! ਚੌਥੀ ਵਾਰ ਰਾਜਪਾਲ ਨੂੰ ਮਿਲਣ ਪਹੁੰਚੇ ਵਿਜੇ, 121 ਵਿਧਾਇਕਾਂ ਦੀ ਮਿਲੀ ਹਮਾਇਤ

 ਤਾਮਿਲਨਾਡੂ ਦੀ ਰਾਜਨੀਤੀ ਵਿੱਚ ਵਿਜੇ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਅਨਿਸ਼ਚਿਤਤਾ ਦੇ...

ਪੰਜਾਬ ਦੀ ਸਿਆਸਤ ਦਾ ਨਵਾਂ ਚਿਹਰਾ ਬਣਨਗੇ ਦਿਲਜੀਤ ਦੋਸਾਂਝ? ਸਿੰਗਰ ਨੇ ਦਿੱਤਾ ਜਵਾਬ

ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਜਿੱਥੇ ਵੀ ਜਾਂਦੇ ਹਨ, ਪੰਜਾਬ ਬਾਰੇ ਗੱਲ ਕਰਦੇ ਹਨ, ਪਰ ਉਨ੍ਹਾਂ...

‘ਈਡੀ, ਸੀਬੀਆਈ, ਇਨਕਮ ਟੈਕਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਹਥਿਆਰ:ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ  ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ. ਦੀ ਰੇਡ ਦੀ...

*ਬੇਅਦਬੀ ਦੇ ਮਾਮਲਿਆਂ ਵਿੱਚ ਹੁਣ ਮਾਨਸਿਕ ਰੋਗੀ ਹੋਣ ਦਾ ਬਹਾਨਾ ਨਹੀਂ ਚੱਲੇਗਾ:ਰੀ ਭਗਵੰਤ ਸਿੰਘ ਮਾਨ

* *ਬਠਿੰਡਾ, 8 ਮਈ , 2026*:ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ...

AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ,  ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ।

ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਸ਼ੁੱਕਰਵਾਰ (8 ਮਈ) ਨੂੰ ਕਿਸਨੇ ਨੇ...

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ (ਸ਼ੁੱਕਰਵਾਰ) ਸ੍ਰੀ ਅਕਾਲ ਤਖ਼ਤ ਸਾਹਿਬ...