September 28, 2026, 3:14 pm
----------- Advertisement -----------
HomeNewsLatest Newsਸਪੀਕਰ ਸੰਧਵਾ ਵੱਲੋਂ ਫ਼ਰੀਦਕੋਟ ਹਸਪਤਾਲ ਦਾ ਦੌਰਾ, ਆਈਸੋਲੇਸ਼ਨ ਵਾਰਡ ਦਾ ਕੀਤਾ ਉਦਘਾਟਨ

ਸਪੀਕਰ ਸੰਧਵਾ ਵੱਲੋਂ ਫ਼ਰੀਦਕੋਟ ਹਸਪਤਾਲ ਦਾ ਦੌਰਾ, ਆਈਸੋਲੇਸ਼ਨ ਵਾਰਡ ਦਾ ਕੀਤਾ ਉਦਘਾਟਨ

Published on

----------- Advertisement -----------

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਬੁੱਧਵਾਰ ਨੂੰ ਫਰੀਦਕੋਟ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ 10 ਬਿਸਤਰਿਆਂ ਵਾਲੇ ਆਈਸੋਲੇਸ਼ਨ ਵਾਰਡ ਦਾ ਉਦਘਾਟਨ ਕੀਤਾ। ਹਸਪਤਾਲ ਪ੍ਰਸ਼ਾਸਨ ਨੂੰ ਏਸੀ ਸਮੇਤ ਹੋਰ ਸਹੂਲਤਾਂ ਲਈ 2 ਲੱਖ 30 ਹਜ਼ਾਰ ਰੁਪਏ ਦਾ ਚੈੱਕ ਵੀ ਦਿੱਤਾ ਗਿਆ।
ਸੰਧਵਾ ਨੇ ਦੱਸਿਆ ਕਿ ਹਸਪਤਾਲ ਦੇ ਐਮਸੀਐਚ ਬਲਾਕ ਦਾ ਕੰਮ ਸ਼ੁਰੂ ਹੋ ਗਿਆ ਹੈ। ਹਸਪਤਾਲ ਵਿੱਚ ਅਪਰੇਸ਼ਨ ਥੀਏਟਰ ਨੂੰ ਅਪਗ੍ਰੇਡ ਕਰਕੇ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਆਈਸੋਲੇਸ਼ਨ ਵਾਰਡ ਦਾ ਕੰਮ ਵੀ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਇਲਾਜ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਡਾਕਟਰ ਅਤੇ ਹੋਰ ਸਟਾਫ਼ ਤਾਇਨਾਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਮਰੀਜ਼ਾਂ ਨੂੰ ਇਲਾਜ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।
ਸਪੀਕਰ ਨੇ ਦੱਸਿਆ ਕਿ ਹਸਪਤਾਲ ਵਿੱਚ 250 ਬੈੱਡ ਬਣਾਉਣ ਲਈ 20 ਕਰੋੜ ਰੁਪਏ ਦੀ ਮੰਗ ਭੇਜੀ ਗਈ ਹੈ। ਇਸ ਤੋਂ ਇਲਾਵਾ ਇੱਕ ਨਿੱਜੀ ਫੈਕਟਰੀ ਨੇ 2 ਲੱਖ ਰੁਪਏ ਦੀ ਰਾਸ਼ੀ ਨਾਲ ਹਸਪਤਾਲ ਵਿੱਚ ਵੱਡਾ ਆਰ.ਓ ਸਿਸਟਮ ਲਗਾਇਆ ਹੈ। ਸੰਧਵਾ ਨੇ ਕਿਹਾ ਕਿ ਹਸਪਤਾਲ ਵਿੱਚ ਮਰੀਜ਼ਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...