ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ‘ਕੀਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਨੇ ਸ਼ਰਧਾ, ਪਿਆਰ, ਸਨੇਹ ਅਤੇ ਆਪਸੀ ਭਾਈਚਾਰੇ ਨਾਲ ਜਿਊਣਾ ਸਿਖਾਇਆ ਅਤੇ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ।
ਇਸ ਦੇ ਨਾਲ ਹੀ ਸੰਧਵਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦਰਸਾਏ ਸੇਵਾ ਅਤੇ ਨਿਮਰਤਾ ਦੇ ਮਾਰਗ ‘ਤੇ ਚੱਲਣ ਅਤੇ ਸ਼ਾਂਤੀਪੂਰਨ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਲੋਕਾਂ ਨੂੰ ਜਾਤ, ਰੰਗ, ਨਸਲ ਤੋਂ ਉਪਰ ਉਠ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਆਪਸੀ ਭਾਈਚਾਰੇ, ਏਕਤਾ ਅਤੇ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।
----------- Advertisement -----------
ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਦਿੱਤੀ ਵਧਾਈ
Published on
----------- Advertisement -----------
----------- Advertisement -----------












