July 26, 2026, 3:37 am
----------- Advertisement -----------
HomeNewsBreaking Newsਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ...

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Published on

----------- Advertisement -----------

ਫ਼ਰੀਦਕੋਟ 28 ਜੁਲਾਈ,2024 -ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦੇ  ਹੱਲ ਦਾ ਆਸ਼ਵਾਸਨ ਵੀ ਦਿੱਤਾ ।

ਉਹਨਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਸੁਵਿਧਾਵਾਂ ਮੁੱਹਈਆ ਕਰਵਾਉਣ ਲਈ ਹਰ ਉਹ ਉਪਰਾਲਾ ਕਰ ਰਹੀ ਹੈ ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਨੂੰ ਘਟਾਇਆ ਜਾ ਸਕੇ । ਉਹਨਾਂ ਦੱਸਿਆ ਕਿ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਪਿੰਡ-ਪਿੰਡ ਕੈਂਪ ਲਗਾਏ ਜਾ ਰਹੇ ਹਨ ਜਿੱਥੇ ਅਫ਼ਸਰ ਅਤੇ ਦਫ਼ਤਰਾਂ ਦੇ ਕਰਮਚਾਰੀ ਖੁਦ ਹਾਜ਼ਰ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਹਨਾਂ ਦਾ ਨਿਪਟਾਰਾ ਕਰਦੇ ਹਨ । ਉਹਨਾਂ ਲੋਕਾਂ ਨੂੰ ਇਹਨਾਂ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ।

 ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ ਦੇ ਮਕਸਦ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰ ਲੋਕਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ।ਪਹਿਲਾਂ ਲੋਕਾਂ ਨੂੰ ਆਪਣੇ ਕੰਮਾਂ ਦੇ ਸਬੰਧ ਵਿਚ ਲੋਕਲ ਵੱਖ-ਵੱਖ ਦਫਤਰਾਂ ਜਾਂ ਚੰਡੀਗੜ੍ਹ ਵਿਖੇ ਸਥਾਪਿਤ ਦਫਤਰਾਂ ਦੇ ਗੇੜੇ ਮਾਰਨੇ ਪੈਂਦੇ ਸਨ, ਹੁਣ ਉਨ੍ਹਾਂ ਦੀ ਅਰਜ਼ੀ ਇਥੋਂ ਹੀ ਉੱਪਰ ਭੇਜੀ ਜਾ ਰਹੀ ਹੈ।

ਇਸ ਤੋਂ ਇਲਾਵਾ ਸਪੀਕਰ ਸੰਧਵਾਂ ਨੇ ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਸੇਖੋਂ ਪਰਿਵਾਰ ਵੱਲੋਂ ਰੱਖੇ ਗਏ ਆਖੰਡ ਪਾਠ ਵਿੱਚ ਸ਼ਿਰਕਤ ਕੀਤੀ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ।

ਇਸ ਉਪਰੰਤ ਉਹਨਾਂ ਬੱਤੀਆਂ ਵਾਲਾ ਚੌਂਕ ਕੋਟਕਪੂਰਾ ਵਿਖੇ ਦਫ਼ਤਰ ਐਲੀਗੈਂਸ ਵਿਖੇ ਵੀ ਵਿਜਟ ਕੀਤਾ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...