August 15, 2026, 12:52 pm
----------- Advertisement -----------
HomeNewsLatest Newsਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਸਪੈਸ਼ਲ ਕੈਂਪ 5...

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਸਪੈਸ਼ਲ ਕੈਂਪ 5 ਫਰਵਰੀ ਨੂੰ

Published on

----------- Advertisement -----------

ਐਸ.ਏ.ਐਸ ਨਗਰ 1 ਫਰਵਰੀ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾ ਰਿਹਾ ਹੈ। ਇਸ ਮਹਿੰਮ ਨੂੰ ਜਾਰੀ ਰੱਖਦੇ ਹੋਏ ਡਿਪਟੀ ਕਮਿਸ਼ਨਰ-ਕਮ- ਜਿਲ੍ਹਾ ਚੋਣ ਅਫ਼ਸਰ ਐਸ.ਏ.ਐਸ ਨਗਰ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜਿਲ੍ਹਾ ਚੋਣ ਅਫ਼ਸਰ ਐਸ.ਏ.ਐਸ ਨਗਰ ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐਸ.ਡੀ.ਐਮ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਐਸ.ਏ.ਐਸ ਨਗਰ ਸਰਬਜੀਤ ਕੌਰ, ਐਸ.ਡੀ.ਐਮ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਡੇਰਾਬੱਸੀ ਹਿਮਾਂਸ਼ੂ ਗੂਪਤਾ ਅਤੇ ਐਸ.ਡੀ.ਐਮ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਖਰੜ ਰਵਿੰਦਰ ਸਿੰਘ ਵਲੋਂ ਆਪਣੇ ਆਪਣੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਇਆ ਅਤੇ ਇਸ ਨੂੰ ਪੂਰੀ ਤਰਾਂ ਸੁਰੱਖਿਅਤ ਦੱਸਦੇ ਹੋਏ ਜਾਣਕਾਰੀ ਦਿੱਤੀ ਗਈ ਕਿ ਬੀ.ਐਲ.ਓਜ਼ ਵਲੋਂ ਘਰ-ਘਰ ਜਾ ਕੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6ਬੀ ਭਰਵਾਏ ਜਾ ਰਹੇ ਹਨ

ਇਸ ਕੰਮ ਲਈ ਮਿਤੀ 05 ਫਰਵਰੀ ਨੂੰ ਸਮੂਹ ਪੋਲਿੰਗ ਸਟੇਸ਼ਨਾਂ ਤੇ ਸਪੈਸ਼ਲ ਕੈਂਪ ਵੀ ਲਗਾਏ ਜਾਣਗੇ। ਉਹਨਾਂ ਵਲੋਂ ਇਹ ਅਪੀਲ ਕੀਤੀ ਕਿ ਬੀ.ਐਲ.ਓ ਨੂੰ ਅਧਾਰ ਕਾਰਡ ਬਾਰੇ ਲੋੜੀਂਦੀ ਜਾਣਕਾਰੀ ਦੇ ਕੇ ਇਸ ਮੁੰਹਿਮ ਵਿੱਚ ਪੂਰਾ ਸਹਿਯੋਗ ਦਿੰਦੇ ਹੋਏ ਜਿਲ੍ਹਾ ਐਸ.ਏ.ਐਸ ਨਗਰ ਦੇ ਪ੍ਰਸ਼ਾਸ਼ਨ ਨੂੰ ਇਹ ਮੁੰਹਿਮ ਮੁਕੰਮਲ ਕਰਨ ਵਿੱਚ ਸਹਾਇਤਾ ਦੇਣ ਅਤੇ ਤਾਂ ਜੋ ਜਿਲ੍ਹੇ ਦੇ ਸਮੂਹ ਵੋਟਰਾਂ ਦਾ ਆਧਾਰ ਕਾਰਡ ਵੋਟਰ ਕਾਰਡ ਨਾਲ ਲਿੰਕ ਹੋ ਸਕੇ। ਵੋਟਰ ਆਪ ਵੀ ਆਪਣਾ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6 nvsp.in ਜਾਂ Voterhelpline App ਤੇ ਭਰ ਸਕਦੇ ਹਨ। ਆਧਾਰ ਕਾਰਡ ਲਿੰਕ ਕਰਨ ਦਾ ਉਦੇਸ਼ ਵੋਟਰਾਂ ਨੂੰ ਭਵਿੱਖ ਵਿਚ ਬਿਹੱਤਰ ਚੋਣ ਸੇਵਾਵਾਂ ਪ੍ਰਦਾਨ ਕਰਨਾ ਹੈ। ਵਧੇਰੇ ਜਾਣਕਾਰੀ ਲਈ 1950 ਟੋਲ ਫ੍ਰੀ ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...

ਸੀਬੀਜੀ ਪਲਾਂਟ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਜਾਣ ‘ਤੇ ਰੋਕ ਲੱਗੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ; 14 ਅਗਸਤ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ...

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਆਰਥਿਕ ਬੋਝ ਦੇ ਮੁਹੱਈਆ ਕਰਵਾ ਰਹੀ ਮਹੱਤਵਪੂਰਨ ਸਿਹਤ ਸੇਵਾਵਾਂ

ਚੰਡੀਗੜ੍ਹ; 14 ਅਗਸਤ, 2026:ਜਦੋਂ ਭਾਰਤ ਆਪਣਾ 80ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ, ਮਹਿੰਗੇ ਡਾਕਟਰੀ...

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...