January 23, 2025, 3:20 am
----------- Advertisement -----------
HomeNewsBreaking Newsਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸੂਬੇ ‘ਚੋਂ ਗੈਂਗ.ਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ...

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸੂਬੇ ‘ਚੋਂ ਗੈਂਗ.ਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨ.ਸ਼ਾ ਤਸ.ਕਰਾਂ ਦੇ ਸਫ਼ਾਏ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਈ

Published on

----------- Advertisement -----------

ਚੰਡੀਗੜ੍ਹ, 30 ਨਵੰਬਰ (ਬਲਜੀਤ ਮਰਵਾਹਾ): ਸਪੈਸ਼ਲ ਡੀਜੀਪੀ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਵੀ ਮੌਜੂਦ ਸਨ, ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਜਾਣਕਾਰੀ ਮੁਤਾਬਕ ਦੋਵੇਂ ਗੈਂਗਸਟਰਾਂ ਦੀ ਪਛਾਣ ਸੰਜੀਵ ਕੁਮਾਰ ਉਰਫ਼ ਸੰਜੂ ਬਾਹਮਣ (26) ਅਤੇ ਸ਼ੁਭਮ ਉਰਫ਼ ਗੋਪੀ (26) ਵਜੋਂ ਹੋਈ ਹੈ। ਇਹ ਦੋਵੇਂ ਗੈਂਗਸਟਰ ਲੁਧਿਆਣਾ ਦੇ ਇੱਕ ਸਨਅਤਕਾਰ ‘ਤੇ ਗੋਲੀਆਂ ਚਲਾਉਣ ਅਤੇ ਲੁੱਟ-ਖੋਹ ਦੇ ਮਾਮਲੇ ਵਿੱਚ ਲੋੜੀਂਦੇ ਸਨ, ਜਿਨ੍ਹਾਂ ਨੂੰ ਲੁਧਿਆਣਾ ਦੇ ਦੋਰਾਹਾ ਸਥਿਤ ਟਿੱਬਾ ਪੁਲ ਨੇੜੇ ਬੁੱਧਵਾਰ ਸ਼ਾਮ ਨੂੰ ਹੋਏ ਮੁਕਾਬਲੇ ਦੌਰਾਨ ਪੁਲਿਸ ਨੇ ਮਾਰ ਮੁਕਾਇਆ। ਇਨ੍ਹਾਂ ਗੈਂਗਸਟਰਾਂ ਦੇ ਪੰਜ ਸਾਥੀ 26 ਨਵੰਬਰ ਨੂੰ ਲੁਧਿਆਣਾ ਪੁਲਿਸ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਏ ਸਨ।

ਮੁਕਾਬਲੇ ਦੌਰਾਨ ਹੋਈ ਦੋ-ਤਰਫ਼ਾ ਗੋਲੀਬਾਰੀ ਦੌਰਾਨ ਏ.ਐਸ.ਆਈ. ਸੁਖਦੀਪ ਸਿੰਘ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ ਸਨ। ਇਸ ਸਬੰਧੀ ਪੁਲਿਸ ਨੇ ਥਾਣਾ ਸਾਹਨੇਵਾਲ ਵਿਖੇ ਇੰਸਪੈਕਟਰ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਆਈਪੀਸੀ ਦੀ ਧਾਰਾ 307, 332, 353 ਅਤੇ 186 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 285 ਦਰਜ ਕੀਤੀ ਹੈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮਾਰੇ ਗਏ ਦੋਵੇਂ ਗੈਂਗਸਟਰ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ, ਜੋ ਪੰਜਾਬ ਪੁਲਿਸ ਨੂੰ ਅਸਲਾ ਐਕਟ, ਚੋਰੀ/ਡਕੈਤੀ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਕੋਲੋਂ ਲੁਧਿਆਣਾ ਪੁਲਿਸ ਨੇ ਕੀਆ ਸੈਲਟੋਸ ਕਾਰ ਵੀ ਬਰਾਮਦ ਕਰ ਲਈ ਹੈ, ਜੋ ਉਕਤ ਵਿਅਕਤੀਆਂ ਨੇ ਫੈਕਟਰੀ ਮਾਲਕ ਤੋਂ ਖੋਹੀ ਸੀ।

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ‘ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੱਲੇਵਾਲ ਨੂੰ ਖ਼ਤਰੇ ਤੋਂ ਬਾਹਰ ਐਲਾਨੇ ਜਾਣ ‘ਤੇ ਸੁਪਰੀਮ ਕੋਰਟ ਕਿਹਾ ,  ਰਿਪੋਰਟ ਵਿੱਚੋਂ ਇਹ ਲਾਈਨ ਹਟਾਓ,

ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ 13 ਮੰਗਾਂ ਲਈ ਭੁੱਖ ਹੜਤਾਲ ‘ਤੇ...

ਬਦਲੇਗਾ ਪੰਜਾਬ ਦਾ ਮੌਸਮ, 17 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਹੇਠਾਂ ਡਿੱਗਿਆ ਪਾਰਾ

ਪੰਜਾਬ ਦੇ ਮੌਸਮ ਵਿਚ ਅੱਜ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਪੰਜਾਬ...

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੋਵੇਗੀ 30 ਜਨਵਰੀ ਨੂੰ, ਪ੍ਰਸ਼ਾਸਨ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ। ਡੀਸੀ ਨਿਸ਼ਾਂਤ...

ਕਾਂਗਰਸ ਦੇ ਵਿਧਾਇਕ ਦੀ ਪੰਜਾਬ ’ਤੇ ਵਿਵਾਦਤ ਬਿਆਨ, ਹਿਮਾਚਲ ’ਚ ਨਸ਼ੇ ਲਈ ਪੰਜਾਬ ਨੂੰ ਠਹਿਰਾਇਆ ਜ਼ਿਮੇਵਾਰ

ਧਰਮਪੁਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਿਧਾਇਕ ਚੰਦਰਸ਼ੇਖਰ ਨੇ ਹਿਮਾਚਲ ਪ੍ਰਦੇਸ਼ ਵਿੱਚ ਨੌਜਵਾਨਾਂ ਵਿੱਚ ਵੱਧ...

ਸਿਗਨਲ ਟੱਪਣ, ਹੈਲਮੇਟ ਨਾ ਪਾਉਣ ਵਾਲੇ ਸਾਵਧਾਨ! ਪੰਜਾਬ ‘ਚ ਹੁਣ ਕੱਟਣਗੇ Online ਚਲਾਨ

ਪੰਜਾਬ ਵਿਚ ਕੈਮਰਿਆਂ ਰਾਹੀਂ ਚਲਾਨ ਪੇਸ਼ ਕਰਨ ਦੀ ਸਕੀਮ 26 ਜਨਵਰੀ ਤੋਂ ਸ਼ੁਰੂ ਹੋਣ...

14 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ‘ਤੇ ਡੱਲੇਵਾਲ ਦਾ ਬਿਆਨ, ਕਿਹਾ- “ਜੇਕਰ ਸਿਹਤ ਠੀਕ ਹੋਈ ਤਾਂ ਜਾਵਾਂਗਾ”

ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ...

ਸਕੂਲ ਬੱਸਾਂ ਚਲਾਉਣ ਵਾਲੇ ਡਰਾਈਵਰਾਂ ਤੇ ਡਿੱਗੀ ਗਾਜ਼, ਲਾਜ਼ਮੀ ਹੋਇਆ ਡੋਪ ਟੈਸਟ

ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸੇਫ਼ ਸਕੂਲ...

ਈਡੀ ਦੀ ਪੰਜਾਬ-ਹਰਿਆਣਾ ਚ 11 ਥਾਵਾਂ ‘ਤੇ ਛਾਪੇਮਾਰੀ

ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ-ਹਰਿਆਣਾ ਅਤੇ ਮੁੰਬਈ ਵਿੱਚ ਕੁੱਲ 11...

CM ਮਾਨ ਨੇ ਮਹਿਲਾਵਾਂ ਨੂੰ 1100 ਰੁਪਏ ਦੇਣ ਦਾ ਕੀਤਾ ਐਲਾਨ ! ਦੱਸਿਆ ਕਦੋਂ ਮਿਲਣੇ ਸ਼ੁਰੂ ਹੋਣਗੇ

ਦਿੱਲੀ ਵਿਧਾਨਸਭਾ ਚੋਣਾਂ ਵਿੱਚ ਔਰਤਾਂ ਨੂੰ 2100 ਤੋਂ 2500 ਤੱਕ ਹਰ ਮਹੀਨੇ ਦੇਣ ਦਾ...