July 29, 2026, 1:17 pm
----------- Advertisement -----------
HomeNewsLatest Newsਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ...

ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Published on

----------- Advertisement -----------

ਚੰਡੀਗੜ੍ਹ/ਲੁਧਿਆਣਾ, 13 ਅਗਸਤ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਅਰਪਿਤ ਸ਼ੁਕਲਾ ਨੇ ਅੱਜ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲੁਧਿਆਣਾ ਦੇ ਸਮੂਹ ਅਧਿਕਾਰੀਆਂ ਅਤੇ ਐਸਐਚਓਜ਼ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ।

ਲੁਧਿਆਣਾ ਦੇ ਐਸਸੀਡੀ ਸਰਕਾਰੀ ਕਾਲਜ ਦੇ ਗਰਾਊਂਡ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਪੈਸ਼ਲ ਡੀ.ਜੀ.ਪੀ. ਨੇ ਸੀ.ਪੀ. ਲੁਧਿਆਣਾ ਮਨਦੀਪ ਸਿੰਘ ਸਿੱਧੂ ਦੇ ਨਾਲ ਅਧਿਕਾਰੀਆਂ ਅਤੇ ਪੁਲਿਸ ਬਲ ਨੂੰ ਸੁਤੰਤਰਤਾ ਦਿਵਸ ਨਾਲ ਸਬੰਧਤ ਮਹੱਤਵਪੂਰਨ ਸੁਰੱਖਿਆ ਪਹਿਲੂਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਾਨੂੰਨ ਵਿਵਸਥਾ ਦੇ ਮੁੱਦਿਆਂ, ਪੁਲਿਸਿੰਗ ਵਿੱਚ ਹੋਰ ਸੁਧਾਰ ਲਈ ਸੁਝਾਵਾਂ ਅਤੇ ਪ੍ਰਭਾਵਸ਼ਾਲੀ ਕਾਨੂੰਨ ਲਾਗੂ ਕਰਨ ਲਈ ਮੌਜੂਦਾ ਲੋੜਾਂ ਬਾਰੇ ਵੀ ਜਾਣਕਾਰੀ ਦਿੱਤੀ।

ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਅਤੇ ਐਸਐਚਓਜ਼ ਨੂੰ ਹਦਾਇਤ ਕੀਤੀ ਕਿ ਉਹ ਜਨਤਕ ਤੌਰ ‘ਤੇ ਅਤੇ ਸੋਸ਼ਲ ਮੀਡੀਆ ‘ਤੇ ਸ਼ਰਾਰਤੀ ਅਨਸਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ। ਉਨ੍ਹਾਂ ਅਧਿਕਾਰੀਆਂ ਨਾਲ ਵੱਖ-ਵੱਖ ਸੁਰੱਖਿਆ ਅਲਰਟ ਅਤੇ ਇਨਪੁਟਸ ਵੀ ਸਾਂਝੇ ਕੀਤੇ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਸ਼ਾਂਤਮਈ ਜਸ਼ਨ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ 75 ਫ਼ੀਸਦ ਪੁਲਿਸ ਬਲ ਤਾਇਨਾਤ ਕੀਤਾ ਹੈ।
ਬਾਅਦ ਵਿੱਚ, ਸਪੈਸ਼ਲ ਡੀਜੀਪੀ ਨੇ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਕਰਨ ਅਤੇ ਉਹਨਾਂ ਨੂੰ ਪ੍ਰੇਰਿਤ ਕਰਨ ਲਈ ਡੀਜੀਪੀ ਪ੍ਰਸ਼ੰਸਾ ਡਿਸਕ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...