ਦੀਨਾਨਗਰ – ਲੋਕ ਸਭਾ ਚੋਣਾਂ-2024 ਦੌਰਾਨ ਵਿਧਾਨ ਸਭਾ ਹਲਕਾ ਦੀਨਾਨਗਰ ਵਿੱਚ ਬਿਹਤਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਏ.ਆਰ.ਓ.-ਕਮ-ਐੱਸ.ਡੀ.ਐੱਮ. ਦੀਨਾਨਗਰ ਗੁਰਦੇਵ ਸਿੰਘ ਧਾਮ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਦੀਨਾਨਗਰ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨ ਪੱਤਰ ਦਿੰਦਿਆਂ ਏ.ਆਰ.ਓ. ਗੁਰਦੇਵ ਸਿੰਘ ਧਾਮ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਦੌਰਾਨ ਵਿਧਾਨ ਸਭਾ ਹਲਕਾ ਦੀਨਾਨਗਰ ਵਿੱਚ ਚੋਣਾਂ ਦੇ ਕੰਮ ਵਿੱਚ ਲੱਗੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੀ ਚੋਣ ਡਿਊਟੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਨਿਰਪੱਖਤਾ ਨਾਲ ਨਿਭਾਇਆ ਹੈ, ਜਿਸ ਸਦਕਾ ਸਮੁੱਚਾ ਚੋਣ ਅਮਲ ਸਫਲਤਾ ਪੂਰਵਕ ਮੁਕੰਮਲ ਹੋ ਸਕਿਆ ਹੈ।
ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸੇਵਾਵਾਂ ਸ਼ਲਾਘਾਯੋਗ ਸਨ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਪਾਏ ਯੋਗਦਾਨ ਸਦਕਾ ਇਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਕੋਲੋਂ ਭਵਿੱਖ ਵਿੱਚ ਵੀ ਅਜਿਹੇ ਯੋਗਦਾਨ ਦੀ ਆਸ ਹੈ।