November 21, 2026, 9:57 pm
----------- Advertisement -----------
HomeNewsLatest Newsਏ.ਡੀ.ਜੀ.ਪੀ ਟ੍ਰੈਫਿਕ ਵੱਲੋਂ ਕਪੂਰਥਲਾ ਵਿਖੇ "ਸੜਕ ਸੁਰੱਖਿਆ ਫੋਰਸ" ਦੀ ਸਪੈਸ਼ਲ ਇੰਡਕਸ਼ਨ ਟ੍ਰੇਨਿੰਗ...

ਏ.ਡੀ.ਜੀ.ਪੀ ਟ੍ਰੈਫਿਕ ਵੱਲੋਂ ਕਪੂਰਥਲਾ ਵਿਖੇ “ਸੜਕ ਸੁਰੱਖਿਆ ਫੋਰਸ” ਦੀ ਸਪੈਸ਼ਲ ਇੰਡਕਸ਼ਨ ਟ੍ਰੇਨਿੰਗ ਦੀ ਸਮੀਖਿਆ

Published on

----------- Advertisement -----------

ਚੰਡੀਗੜ੍ਹ/ਕਪੂਰਥਲਾ, 27 ਅਕਤੂਬਰ (ਬਲਜੀਤ ਮਰਵਾਹਾ): ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟ੍ਰੈਫ਼ਿਕ, ਪੰਜਾਬ ਅਮਰਦੀਪ ਸਿੰਘ ਰਾਏ ਨੇ ਅੱਜ ਇੱਥੇ ਕਪੂਰਥਲਾ ਦੇ ਪੰਜਾਬ ਪੁਲਿਸ ਇਨ-ਸਰਵਿਸ ਟ੍ਰੇਨਿੰਗ ਸੈਂਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫਲੈਗਸ਼ਿਪ ਪ੍ਰਾਜੈਕਟ “ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.)” ਦੀ ਵਿਸ਼ੇਸ਼ ਇੰਡਕਸ਼ਨ ਟ੍ਰੇਨਿੰਗ ਦਾ ਜਾਇਜ਼ਾ ਲਿਆ।

ਸਿਖਲਾਈ ਅਧੀਨ ਪੁਲਿਸ ਕਰਮੀਆਂ ਨੂੰ ਸੰਬੋਧਨ ਕਰਦਿਆਂ ਏ.ਡੀ.ਜੀ.ਪੀ. ਰਾਏ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਸੜਕ ਹਾਦਸਿਆਂ ਨੂੰ ਘਟਾਉਣ ਦੇ ਨਾਲ-ਨਾਲ ਸੜਕਾਂ ‘ਤੇ ਕੀਮਤੀ ਮਨੁੱਖੀ ਜਾਨਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਫੋਰਸ ਦਾ ਇੱਕੋ ਇੱਕ ਉਦੇਸ਼ ਦੁਰਘਟਨਾਵਾਂ ਨੂੰ ਘਟਾ ਕੇ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਸੂਬੇ ਵਿੱਚ ਵਾਹਨਾਂ ਦੀ ਆਵਾਜਾਈ ਨੂੰ ਵੀ ਸੁਚਾਰੂ ਬਣਾਏਗਾ।
ਉਨ੍ਹਾਂ ਦੱਸਿਆ ਕਿ ਸਿਖਲਾਈ ਤੋਂ ਬਾਅਦ ਇਨ੍ਹਾਂ ਕਰਮਚਾਰੀਆਂ ਨੂੰ ਆਧੁਨਿਕ ਯੰਤਰਾਂ/ਉਪਕਰਨਾਂ ਨਾਲ ਲੈਸ ਵਾਹਨ ਮੁਹੱਈਆ ਕਰਵਾਏ ਜਾਣਗੇ ਅਤੇ ਡਿਊਟੀ ਅਨੁਸਾਰ ਇਨ੍ਹਾਂ ਕਰਮਚਾਰੀਆਂ ਦੀ ਵਰਦੀ ਵੀ ਪੁਲਿਸ ਦੀ ਰਵਾਇਤੀ ਵਰਦੀ ਤੋਂ ਵੱਖਰੀ ਹੋਵੇਗੀ। ਮੁੱਖ ਟਰੈਫਿਕ ਸਲਾਹਕਾਰ, ਪੰਜਾਬ ਡਾ. ਨਵਦੀਪ ਅਸੀਜਾ ਨੇ ਦੱਸਿਆ ਕਿ ਇਹ ਵਿਲੱਖਣ ਫੋਰਸ ਪੰਜਾਬ ਸੂਬੇ ਵਿੱਚ ਹੀ ਕਾਇਮ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੜਕ ਹਾਦਸਿਆਂ ‘ਚ ਰੋਜ਼ਾਨਾ ਔਸਤਨ 12 ਜਾਨਾਂ ਜਾਂਦੀਆਂ ਹਨ ਅਤੇ ਇਸ ਫੋਰਸ ਦਾ ਮੁੱਖ ਉਦੇਸ਼ ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾ ਕੇ ਜ਼ੀਰੋ ਕਰਨਾ ਹੈ।

ਸੜਕ ਸੁਰੱਖਿਆ ਫੋਰਸ ਦੀ ਸਿਖਲਾਈ ਸਬੰਧੀ ਏ.ਡੀ.ਜੀ.ਪੀ. ਰਾਏ ਦਾ ਧੰਨਵਾਦ ਕਰਦਿਆਂ ਕਮਾਂਡੈਂਟ ਇਨ-ਸਰਵਿਸ ਟ੍ਰੇਨਿੰਗ ਸੈਂਟਰ ਕਪੂਰਥਲਾ ਡਾ. ਸੰਦੀਪ ਕੁਮਾਰ ਸ਼ਰਮਾ ਨੇ ਭਰੋਸਾ ਦਿਵਾਇਆ ਕਿ ਉੱਚ ਰੈਂਕ ਦੇ ਮਾਹਿਰਾਂ/ਪੇਸ਼ੇਵਰਾਂ ਦੀਆਂ ਸੇਵਾਵਾਂ ਲੈ ਕੇ ਇਨ੍ਹਾਂ ਕਰਮਚਾਰੀਆਂ ਨੂੰ ਆਲਾ ਦਰਜੇ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਇਸ ਫੋਰਸ ਨੂੰ ਬਣਾਉਣ ਦੇ ਉਦੇਸ਼ ਨੂੰ ਪ੍ਰਾਪਤ ਕੀਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਐਸ.ਐਸ.ਐਫ. ਦੇ ਲਗਭਗ 1500 ਪੁਲਿਸ ਕਰਮੀਆਂ ਨੂੰ ਰੋਡ ਸੇਫ਼ਟੀ ਬਾਰੇ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਫੋਰਸ ਲਈ 121 ਨਵੇਂ ਟੋਇਟਾ ਹਿਲਕਸ ਅਤੇ 28 ਇੰਟਰਸੈਪਟਰ ਵਾਹਨ ਖਰੀਦਣ ਦੇ ਆਰਡਰ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਵਾਹਨ ਹਰ 30 ਕਿਲੋਮੀਟਰ ‘ਤੇ ਤਾਇਨਾਤ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...