July 24, 2024, 8:13 pm
----------- Advertisement -----------
HomeNewsAutomobilesਰੇਲ ਯਾਤਰੀਆਂ ਲਈ ਖੁਸ਼ਖਬਰੀ! ਮੁੰਬਈ ਸੈਂਟਰਲ ਤੋਂ ਅੰਮ੍ਰਿਤਸਰ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ,...

ਰੇਲ ਯਾਤਰੀਆਂ ਲਈ ਖੁਸ਼ਖਬਰੀ! ਮੁੰਬਈ ਸੈਂਟਰਲ ਤੋਂ ਅੰਮ੍ਰਿਤਸਰ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ, ਦੇਖੋ ਪੂਰਾ ਸ਼ੈਡਿਊਲ

Published on

----------- Advertisement -----------

ਗਰਮੀ ਦਾ ਮੌਸਮ ਅਤੇ ਛੁੱਟੀਆਂ ਹੋਣ ਕਾਰਨ ਕਈ ਰੂਟਾਂ ‘ਤੇ ਟਰੇਨਾਂ ‘ਚ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ। ਜਿਸ ਕਾਰਨ ਰੇਲਵੇ ਨੇ ਭਲਕੇ ਤੋਂ ਹਰਿਆਣਾ ਦੇ ਰਸਤੇ ਮੁੰਬਈ ਸੈਂਟਰਲ-ਅੰਮ੍ਰਿਤਸਰ ਵਿਚਕਾਰ ਸਪੈਸ਼ਲ ਟਰੇਨ ਚਲਾਉਣ ਦਾ ਫੈਸਲਾ ਕੀਤਾ ਹੈ। ਇਹ ਟਰੇਨ ਰੇਵਾੜੀ, ਰੋਹਤਕ, ਜੀਂਦ ਦੇ ਰਸਤੇ ਚੱਲੇਗੀ।
ਉੱਤਰ ਪੱਛਮੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਕੈਪਟਨ ਸ਼ਸ਼ੀ ਕਿਰਨ ਅਨੁਸਾਰ ਰੇਲ ਗੱਡੀ ਨੰਬਰ 09009, ਮੁੰਬਈ ਸੈਂਟਰਲ-ਅੰਮ੍ਰਿਤਸਰ ਸਪੈਸ਼ਲ ਟਰੇਨ 27 ਜੂਨ ਵੀਰਵਾਰ ਨੂੰ ਮੁੰਬਈ ਸੈਂਟਰਲ ਤੋਂ 23.30 ਵਜੇ ਰਵਾਨਾ ਹੋਵੇਗੀ ਅਤੇ ਸ਼ਨੀਵਾਰ ਨੂੰ 10.30 ਵਜੇ ਅੰਮ੍ਰਿਤਸਰ ਪਹੁੰਚੇਗੀ।
ਇਸੇ ਤਰ੍ਹਾਂ ਟਰੇਨ ਨੰਬਰ 09010, ਅੰਮ੍ਰਿਤਸਰ-ਮੁੰਬਈ ਸੈਂਟਰਲ ਸਪੈਸ਼ਲ ਟਰੇਨ 29 ਜੂਨ ਸ਼ਨੀਵਾਰ ਨੂੰ ਅੰਮ੍ਰਿਤਸਰ ਤੋਂ 15.00 ਵਜੇ ਰਵਾਨਾ ਹੋਵੇਗੀ ਅਤੇ ਐਤਵਾਰ ਨੂੰ 23.55 ਵਜੇ ਮੁੰਬਈ ਸੈਂਟਰਲ ਪਹੁੰਚੇਗੀ।
ਜਾਣਕਾਰੀ ਅਨੁਸਾਰ ਇਹ ਟਰੇਨ ਬੋਰੀਵਲੀ, ਵਾਪੀ, ਸੂਰਤ, ਭਰੂਚ, ਵਡੋਦਰਾ, ਆਨੰਦ, ਅਹਿਮਦਾਬਾਦ, ਮਹੇਸਾਣਾ, ਪਾਲਨਪੁਰ, ਆਬੂ ਰੋਡ, ਮਾਰਵਾੜ ਜੰ., ਅਜਮੇਰ, ਜੈਪੁਰ, ਅਲਵਰ, ਰੇਵਾੜੀ, ਰੋਹਤਕ, ਜੀਂਦ, ਜਾਖਲ, ਧੂਰੀ, ਲੁਧਿਆਣਾ, ਜਲੰਧਰ ਕੈਂਟ ਅਤੇ ਬਿਆਸ ਸਟੇਸ਼ਨ ਵਿਖੇ ਰੁਕੇਗੀ। ਟਰੇਨ ਵਿੱਚ 01 ਥਰਡ ਏਸੀ, 18 ਸੈਕਿੰਡ ਸਲੀਪਰ ਕਲਾਸ ਅਤੇ 02 ਗਾਰਡ ਕਲਾਸ ਦੇ ਕੁੱਲ 21 ਕੋਚ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਇਆ ਜਨਤਾ ਦਰਬਾਰ,  ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ...

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ...

ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ; ਚੁੱਕਿਆ ਇਹ ਵੱਡਾ ਮੁੱਦਾ

ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ...

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ‘ਓਲੰਪਿਕ ਆਰਡਰ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ।...

ਬਾਲ ਅਧਿਕਾਰ ਸੰਗਠਨ ਨੇ Netflix ਨੂੰ ਭੇਜਿਆ ਸੰਮਨ, 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (NCPCR) ਨੇ ਮੰਗਲਵਾਰ (23 ਜੁਲਾਈ) ਨੂੰ OTT...

ਹੁਣ ਵਟਸਐਪ ਰਾਹੀਂ ਹੀ ਸ਼ੇਅਰ ਕੀਤੀਆਂ ਜਾ ਸਕਣਗੀਆਂ ਵੱਡੀਆਂ ਫਾਈਲਾਂ, ਕਿਸੇ ਹੋਰ ਐਪ ਦੀ ਨਹੀਂ ਪਵੇਗੀ ਲੋੜ!

ਇੰਸਟੈਂਟ ਮਲਟੀਮੀਡੀਆ ਮੈਸੇਜਿੰਗ ਐਪ ਵਟਸਐਪ ਇਕ ਅਜਿਹੇ ਫੀਚਰ 'ਤੇ ਕੰਮ ਕਰ ਰਿਹਾ ਹੈ ਜਿਸ...

ਲੁਧਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ।...

ਫਰੀਦਕੋਟ ਜਿਲ੍ਹੇ ‘ਚ 4 ਲਿੰਕ ਸੜਕਾਂ ਦੀ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਹੋਵੇਗੀ ਅੱਪਗ੍ਰੇਡੇਸ਼ਨ

ਫਰੀਦਕੋਟ 24 ਜੁਲਾਈ: ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ...