November 15, 2026, 3:21 pm
----------- Advertisement -----------
HomeNewsLatest Newsਪਿੰਡ-ਪਿੰਡ ਖੇਡ ਸਭਿਆਚਾਰ ਨੂੰ ਪ੍ਰਫੁਲਿਤ ਕਰਾਂਗੇ- ਮੀਤ ਹੇਅਰ

ਪਿੰਡ-ਪਿੰਡ ਖੇਡ ਸਭਿਆਚਾਰ ਨੂੰ ਪ੍ਰਫੁਲਿਤ ਕਰਾਂਗੇ- ਮੀਤ ਹੇਅਰ

Published on

----------- Advertisement -----------

ਰੁੜਕਾ ਕਲਾਂ (ਜਲੰਧਰ), 04 ਅਕਤੂਬਰ : ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਪਿੰਡ-ਪਿੰਡ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰੇਗੀ ਜਿਸ ਦੇ ਸਿੱਟੇ ਵਜੋਂ ਸੂਬੇ ਅੰਦਰ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਨਾਮਣਾ ਖੱਟਣ ਵਾਲੇ ਖਿਡਾਰੀ ਪੈਦਾ ਹੋਣਗੇ। ਦੋਹਾ ਵਿਖੇ 7 ਤੋਂ 15 ਅਕਤੂਬਰ ਤੱਕ ਹੋਣ ਵਾਲੇ ਸਟਰੀਟ ਚਾਈਲਡ ਵਰਲਡ ਕੱਪ ਵਿੱਚ ਹਿੱਸਾ ਲੈਣ ਜਾ ਰਹੀ ਯੂਥ ਫੁੱਟਬਾਲ ਕਲੱਬ, ਰੁੜਕਾ ਕਲਾਂ ਦੀ ਟੀਮ ਦੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਨ ਪਹੁੰਚੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡਾਂ ਨੂੰ ਪੂਰੀ ਤਵੱਜੋਂ ਦੇ ਕੇ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਮੋਹਰੀ ਬਣਾਉਣਾ ਪੰਜਾਬ ਸਰਕਾਰ ਦਾ ਟੀਚਾ ਹੈ ਜਿਸ ਨੂੰ ਖਿਡਾਰੀਆਂ ਅਤੇ ਸੂਬਾ ਵਾਸੀਆਂ ਦੇ ਸਹਿਯੋਗ ਨਾਲ ਸਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਵਾਈ.ਐਫ.ਸੀ.ਰੁੜਕਾ ਕਲਾਂ ਦੇ ਖਿਡਾਰੀ ਦੋਹਾ ਵਿਖੇ ਸਟਰੀਟ ਚਾਈਲਡ ਵਰਲਡ ਕੱਪ ਲਈ ਜਾ ਰਹੇ ਹਨ ਅਤੇ ਅਜਿਹੇ ਉਪਰਾਲੇ ਹਰ ਪਿੰਡ ਵਿੱਚ ਅਪਣਾਉਣਾ ਸਮੇਂ ਦੀ ਮੁੱਖ ਮੰਗ ਹੈ । ਉਨ੍ਹਾਂ ਕਿਹਾ ਕਿ ਵਾਈ.ਐਫ.ਸੀ. ਮਾਡਲ ਨੂੰ ਅਪਣਾਕੇ ਪੰਜਾਬ ਦੇ ਹੋਰਨਾਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਜਾ ਸਕਦੀਆਂ ਹਨ।

ਰੁੜਕਾ ਕਲਾਂ ਵਿਖੇ 65 ਰੈਜੀਡੈਂਸ਼ੀਅਲ ਅਤੇ 40 ਡੇ ਸਕਾਲਰ ਸਪੋਰਟਸ ਵਿੰਗ ਦੀ ਸਥਾਪਤੀ ਦਾ ਐਲਾਨ ਕਰਦਿਆਂ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ ਵਿੱਚ ਇੰਡੋਰ ਖੇਡਾਂ ਲਈ ਬਹੁਮੰਤਵੀ ਸਪੋਰਟਸ ਹਾਲ ਵੀ ਬਣਾਇਆ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਵਾਈ.ਐਫ.ਸੀ. ਵਲੋਂ ਕੀਤੇ ਜਾ ਰਹੇ ਉਪਰਾਲਿਆਂ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਖੇਡਾਂ ਅਤੇ ਖਿਡਾਰੀਆਂ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡ-ਪਿੰਡ ਖੇਡ ਸਭਿਆਚਾਰ ਦੇ ਪਸਾਰ ਲਈ ਸਿਰਤੋੜ ਯਤਨ ਕੀਤੇ ਜਾਣਗੇ ਕਿਉਂਕਿ ਜਮੀਨੀ ਪੱਧਰ ਤੱਕ ਖੇਡਾਂ ਨੂੰ ਉਤਸ਼ਾਹਿਤ ਕਰਕੇ ਸਮਾਜਿਕ ਅਲਾਮਤਾਂ ਨੂੰ ਖ਼ਤਮ ਕੀਤਾ ਜਾ ਸਕਦਾ ਹੈ।

ਖੇਡ ਮੰਤਰੀ ਨੇ ਦੋਹਾ ਵਿਖੇ ਸਟਰੀਟ ਚਾਈਲਡ ਵਰਲਡ ਕੱਪ ਲਈ ਜਾਣ ਵਾਲੇ ਖਿਡਾਰੀਆਂ ਅਤੇ ਕੋਚਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਵਲੋਂ ਭਵਿੱਖ ਵਿੱਚ ਹੋਰ ਪ੍ਰਾਪਤੀਆਂ ਦੀ ਕਾਮਨਾ ਕੀਤੀ। ਮੀਤ ਹੇਅਰ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਅਵੱਲ ਆਉਣ ਵਾਲੀ ਰੁੜਕਾ ਕਲਾਂ ਦੀ ਟੀਮ ਨੂੰ ਵੀ ਸਨਮਾਨਿਤ ਕੀਤਾ। ਦੋਹਾ ਵਿਖੇ ਜਾਣ ਵਾਲੇ ਖਿਡਾਰੀਆਂ ਨਾਲ ਕੁਝ ਪਲ ਖੇਡ ਮੰਤਰੀ ਨੇ ਗਰਾਊਂਡ ਵਿੱਚ ਫੁੱਟਬਾਲ ਵੀ ਖੇਡਿਆ। ਖੇਡ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲਿਆਂ ਨੂੰ ਵੀ ਇਸ ਮੌਕੇ ਸਨਮਾਨਿਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...