September 12, 2026, 3:58 am
----------- Advertisement -----------
HomeNewsBreaking Newsਜਲੰਧਰ ਦੇ ਖੇਡ ਉਦਯੋਗ ਨੂੰ ਮਿਲ ਸਕਦੀ ਹੈ ਵੱਡੀ ਰਾਹਤ, ਖੇਡ ਉਤਪਾਦਾਂ...

ਜਲੰਧਰ ਦੇ ਖੇਡ ਉਦਯੋਗ ਨੂੰ ਮਿਲ ਸਕਦੀ ਹੈ ਵੱਡੀ ਰਾਹਤ, ਖੇਡ ਉਤਪਾਦਾਂ ‘ਤੇ GST ਦੀ ਦਰ 18 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ ਦੀ ਕੀਤੀ ਅਪੀਲ

Published on

----------- Advertisement -----------

ਵਧੀਆਂ ਜੀਐਸਟੀ ਦਰਾਂ ਨਾਲ ਪ੍ਰਭਾਵਿਤ ਜਲੰਧਰ ਦੇ ਖੇਡ ਉਦਯੋਗ ਨੂੰ ਜਲਦੀ ਹੀ ਵੱਡੀ ਰਾਹਤ ਮਿਲ ਸਕਦੀ ਹੈ ਕਿਉਂਕਿ ਜਲੰਧਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਖੇਡ ਉਤਪਾਦਾਂ ‘ਤੇ ਜੀਐਸਟੀ ਦੀ ਦਰ 18 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ ਦੀ ਅਪੀਲ ਕੀਤੀ ਹੈ। ਸਬੰਧਤ ਉਤਪਾਦਾਂ ਦੇ HSN ਕੋਡ ਸਮੇਤ ਵਿਸਤ੍ਰਿਤ ਵੇਰਵਾ ਦਿੱਤਾ ਗਿਆ ਹੈ। ਰਿੰਕੂ ਨੇ ਦੱਸਿਆ ਕਿ ਪਹਿਲਾਂ ਇਨ੍ਹਾਂ ਉਤਪਾਦਾਂ ‘ਤੇ ਜੀ.ਐੱਸ.ਟੀ. ਦੀ ਦਰ 5 ਫੀਸਦੀ ਹੁੰਦੀ ਸੀ ਪਰ ਬਾਅਦ ‘ਚ ਕੇਂਦਰ ਸਰਕਾਰ ਨੇ ਇਸ ਨੂੰ ਵਧਾ ਕੇ 18 ਫੀਸਦੀ ਕਰ ਦਿੱਤਾ, ਜਿਸ ਨਾਲ ਦੇਸ਼ ਭਰ ‘ਚ ਮਸ਼ਹੂਰ ਜਲੰਧਰ ਦੇ ਖੇਡ ਉਦਯੋਗ ਲਈ ਸੰਕਟ ਖੜ੍ਹਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਖੇਡ ਉਦਯੋਗ ਨੂੰ ਬਚਾਉਣ ਲਈ ਜੀਐਸਟੀ ਦਰ ਨੂੰ ਜਾਇਜ਼ ਠਹਿਰਾਉਣਾ ਸਮੇਂ ਦੀ ਲੋੜ ਹੈ, ਇਸ ਲਈ ਉਨ੍ਹਾਂ ਕੇਂਦਰੀ ਵਿੱਤ ਮੰਤਰੀ ਨੂੰ ਸਬੰਧਤ ਉਤਪਾਦਾਂ ਦੀ ਸੂਚੀ ਸੌਂਪ ਦਿੱਤੀ ਹੈ।

ਦੱਸ ਦਈਏ ਕਿ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸਤੰਬਰ ਮਹੀਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਸੀ, ਜਿਸ ‘ਚ ਉਨ੍ਹਾਂ ਜਲੰਧਰ ਦੇ ਖੇਡ ਉਦਯੋਗ ਦੀਆਂ ਸਮੱਸਿਆਵਾਂ ਉਨ੍ਹਾਂ ਸਾਹਮਣੇ ਰੱਖੀਆਂ ਸਨ ਅਤੇ ਉਨ੍ਹਾਂ ਨੂੰ ਖੇਡ ਉਦਯੋਗ ‘ਤੇ ਜੀਐੱਸਟੀ ਦਰ ਘਟਾਉਣ ਲਈ ਕਿਹਾ ਸੀ। ਹੁਣ ਸੁਸ਼ੀਲ ਰਿੰਕੂ ਨੇ ਡੇਢ ਦਰਜਨ ਦੇ ਕਰੀਬ ਉਤਪਾਦਾਂ ਦੇ ਐਚਐਸਐਨ ਕੋਡ ਵਿੱਤ ਮੰਤਰੀ ਨੂੰ ਸੌਂਪੇ ਹਨ, ਜਿਸ ’ਤੇ ਜੀਐਸਟੀ ਦੀ ਦਰ 18 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ ਦੀ ਮੰਗ ਕੀਤੀ ਗਈ ਹੈ। ਇਹਨਾਂ ਵਿੱਚ ਆਮ ਲੋਕਾਂ ਦੁਆਰਾ ਵਰਤੇ ਜਾਂਦੇ ਲਗਭਗ ਸਾਰੇ ਕਿਸਮ ਦੇ ਖੇਡ ਉਤਪਾਦ ਸ਼ਾਮਲ ਹੁੰਦੇ ਹਨ, ਭਾਵੇਂ ਇਹ ਸਪੋਰਟਸਵੇਅਰ, ਟ੍ਰੈਵਲਿੰਗ ਬੈਗ ਜਾਂ ਖੇਡਾਂ ਨਾਲ ਸਬੰਧਤ ਚੀਜ਼ਾਂ ਹੋਣ।

ਇਸਤੋਂ ਇਲਾਵਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਸਕੂਲਾਂ ਵਿੱਚ ਜ਼ਿਆਦਾਤਰ ਖੇਡਾਂ ਦੇ ਸਾਮਾਨ ਦੀ ਵਰਤੋਂ ਬੱਚਿਆਂ ਅਤੇ ਗਰੀਬ ਵਰਗ ਵੱਲੋਂ ਕੀਤੀ ਜਾਂਦੀ ਹੈ ਅਤੇ ਜੀਐਸਟੀ ਦੀਆਂ ਦਰਾਂ ਵਿੱਚ ਵਾਧੇ ਕਾਰਨ ਇਹ ਸਾਰੇ ਵਰਗ ਸਿੱਧੇ ਤੌਰ ’ਤੇ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਖੇਡਾਂ ਦਾ ਜ਼ਿਆਦਾਤਰ ਸਾਮਾਨ ਸਕੂਲਾਂ ਵਿੱਚ ਬੱਚਿਆਂ ਵੱਲੋਂ ਵਰਤਿਆ ਜਾਂਦਾ ਹੈ।

ਨਾਲ ਹੀ ਰਿੰਕੂ ਨੇ ਕਿਹਾ ਕਿ ਇਨ੍ਹਾਂ ਉਤਪਾਦਾਂ ‘ਤੇ ਜੀਐਸਟੀ ਵਧਾਉਣਾ ਗਲਤ ਹੈ ਕਿਉਂਕਿ ਇਸ ਨਾਲ ਜਿੱਥੇ ਉਦਯੋਗ ਪ੍ਰਭਾਵਿਤ ਹੋਣਗੇ, ਉਥੇ ਗਰੀਬ ਵਰਗ ਦੇ ਲੋਕਾਂ ਨੂੰ ਵੀ ਨੁਕਸਾਨ ਹੋਵੇਗਾ। ਰਿੰਕੂ ਨੇ ਕਿਹਾ ਕਿ ਇੱਕ ਪਾਸੇ ਤਾਂ ਸਾਡੀ ਇੰਡਸਟਰੀ ਪਹਿਲਾਂ ਹੀ ਚੀਨ ਤੋਂ ਆਉਣ ਵਾਲੇ ਸਸਤੇ ਸਮਾਨ ਕਾਰਨ ਪ੍ਰੇਸ਼ਾਨ ਹੈ ਪਰ ਹੁਣ ਸਰਕਾਰ ਵੱਲੋਂ ਜੀਐਸਟੀ ਦੀ ਦਰ ਵਿੱਚ ਵਾਧਾ ਕਰਨ ਨਾਲ ਇਹ ਚੁਣੌਤੀ ਹੋਰ ਵਧ ਜਾਵੇਗੀ। ਸਾਡਾ ਉਦਯੋਗ ਚੀਨੀ ਉਦਯੋਗ ਨਾਲ ਕਿਵੇਂ ਮੁਕਾਬਲਾ ਕਰੇਗਾ, ਇਸ ਲਈ ਜਿੱਥੇ ਉਦਯੋਗ ਲਈ ਜੀਐਸਟੀ ਦੀ ਦਰ ਨੂੰ ਘਟਾਉਣਾ ਜ਼ਰੂਰੀ ਹੈ, ਉਥੇ ਆਮ ਲੋਕਾਂ ਨੂੰ ਵੀ ਇਸਦਾ ਫਾਇਦਾ ਹੋਵੇਗਾ। ਸੰਸਦ ਮੈਂਬਰ ਨੇ ਉਮੀਦ ਜਤਾਈ ਹੈ ਕਿ ਇਸ ਦਿਸ਼ਾ ਵਿੱਚ ਜਲਦੀ ਹੀ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...