October 25, 2026, 5:33 pm
----------- Advertisement -----------
HomeNewsBreaking Newsਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ, ਖੇਡ ਮੰਤਰੀ ਨੇ 3 ਦਿਨਾਂ...

ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ, ਖੇਡ ਮੰਤਰੀ ਨੇ 3 ਦਿਨਾਂ ‘ਚ ਮੰਗੀ ਕਾਰਵਾਈ ਰਿਪੋਰਟ

Published on

----------- Advertisement -----------

ਚੰਡੀਗੜ੍ਹ 29 ਜੁਲਾਈ (ਬਲਜੀਤ ਮਰਵਾਹਾ) ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀਆਈਐਸ) ਮੋਹਾਲੀ ਸੈਂਟਰ ਵਿਖੇ ਖਾਣਾ ਖਾਣ ਉਪਰੰਤ ਖਿਡਾਰੀਆਂ ਦੇ ਬਿਮਾਰ ਹੋਣ ਦੀਆਂ ਮੀਡੀਆ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਤਿੰਨ ਦਿਨਾਂ ਵਿੱਚ ਕਾਰਵਾਈ ਦੀ ਰਿਪੋਰਟ ਮੰਗੀ ਹੈ।

ਦੱਸ ਦਈਏ ਕਿ ਮੀਤ ਹੇਅਰ ਨੇ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਨੂੰ ਪੂਰੇ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਹੈ। ਖੇਡ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੁਤਾਹੀ ਸਾਹਮਣੇ ਆਈ ਤਾਂ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਪੰਜਾਬ ਦੇ ਮੋਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀਆਈਐਸ) ‘ਚ ਦਲੀਆ ਖਾਣ ਤੋਂ ਬਾਅਦ ਖਿਡਾਰੀਆਂ ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ 48 ਖਿਡਾਰੀਆਂ ਨੂੰ ਮੁਹਾਲੀ ਦੇ ਫੇਜ਼ 6 ਸਥਿਤ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਮਲਟੀਪਰਪਜ ਖੇਡ ਸਟੇਡੀਅਮ ਵਿਖੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਅਧੀਨ ਬੱਚਿਆਂ ਨੂੰ ਵੱਖ ਵੱਖ ਖੇਡਾਂ ਦੀ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਬੱਚਿਆਂ ਨੂੰ ਖਾਣਾ ਵੀ ਇੱਥੇ ਹੀ ਦਿੱਤਾ ਜਾਂਦਾ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...