October 19, 2026, 4:17 am
----------- Advertisement -----------
HomeNewsਖੇਡ ਮੰਤਰੀ ਨੇ ਖਿਡਾਰੀਆਂ ਦੀ ਨਗਦ ਇਨਾਮ ਰਾਸ਼ੀ ਨਾਲ ਹੌਸਲਾ ਅਫਜ਼ਾਈ ਲਈ...

ਖੇਡ ਮੰਤਰੀ ਨੇ ਖਿਡਾਰੀਆਂ ਦੀ ਨਗਦ ਇਨਾਮ ਰਾਸ਼ੀ ਨਾਲ ਹੌਸਲਾ ਅਫਜ਼ਾਈ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ

Published on

----------- Advertisement -----------

ਚੰਡੀਗੜ੍ਹ, 23 ਸਤੰਬਰ (ਬਲਜੀਤ ਮਰਵਾਹਾ) ਚੀਨ ਦੇ ਸ਼ਹਿਰ ਹਾਂਗਜ਼ੂ ਵਿਖੇ ਅੱਜ 23 ਸਤੰਬਰ ਤੋਂ 8 ਅਕਤੂਬਰ ਤੱਕ ਹੋਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਭਾਰਤ ਦਾ 653 ਮੈਂਬਰੀ ਖੇਡ ਦਲ ਹਿੱਸਾ ਲਵੇਗਾ ਜਿਸ ਵਿੱਚ 48 ਖਿਡਾਰੀ ਪੰਜਾਬ ਦੇ ਹਨ। ਇਸ ਤੋਂ ਇਲਾਵਾ 10 ਪੰਜਾਬੀ ਖਿਡਾਰੀ ਪੈਰਾ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣਗੇ ਜੋ ਅਗਲੇ ਮਹੀਨੇ 22 ਤੋਂ 28 ਅਕਤੂਬਰ ਤੱਕ ਹਾਂਗਜ਼ੂ ਵਿਖੇ ਹੋ ਰਹੀਆਂ ਹਨ। ਪੰਜਾਬ ਸਰਕਾਰ ਨੇ ਆਪਣੀ ਨਵੀਂ ਖੇਡ ਨੀਤੀ ਨੂੰ ਲਾਗੂ ਕਰਦਿਆਂ 58 ਖਿਡਾਰੀਆਂ ਨੂੰ ਤਿਆਰੀ ਲਈ 4.64 ਕਰੋੜ ਰੁਪਏ ਦੀ ਨਗਦ ਰਾਸ਼ੀ ਦਿੱਤੀ ਗਈ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ਿਆਈ ਖੇਡਾਂ ਲਈ ਭਾਰਤੀ ਖੇਡ ਦਲ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਆਉਣ ਵਾਲੇ ਦੋ ਹਫ਼ਤੇ ਇਹ ਖਿਡਾਰੀ ਪੂਰੀ ਜੀਅ ਜਾਨ ਨਾਲ ਖੇਡਦੇ ਹੋਏ ਦੇਸ਼ ਦਾ ਨਾਮ ਰੌਸ਼ਨ ਕਰਨਗੇ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਵੀ ਏਸ਼ਿਆਈ ਖੇਡਾਂ ਤੋਂ ਜ਼ਮੀਨੀ ਪੱਧਰ ਉਤੇ ਲਾਗੂ ਹੋ ਗਈ ਹੈ ਅਤੇ ਇਨਾਂ ਖੇਡਾਂ ਵਿੱਚ ਹਿੱਸਾ ਲੈਣ ਜਾ ਰਹੇ ਪੰਜਾਬ ਦੇ 58 ਖਿਡਾਰੀਆਂ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਗਏ। ਪਹਿਲੀ ਵਾਰ ਖਿਡਾਰੀਆਂ ਨੂੰ ਤਿਆਰੀ ਲਈ ਨਗਦ ਇਨਾਮ ਰਾਸ਼ੀ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਖੇਡ ਮੰਤਰੀ ਨੇ ਖਿਡਾਰੀਆਂ ਨੂੰ ਹੌਸਲਾ ਅਫਜ਼ਾਈ ਲਈ ਨਗਦ ਇਨਾਮ ਰਾਸ਼ੀ ਦੇਣ ਲਈ ਮੁੱਖ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ ਜਿਨਾਂ ਸਦਕਾ ਪੰਜਾਬ ਖੇਡਾਂ ਦੀ ਤਿਆਰੀ ਲਈ ਨਗਦ ਰਾਸ਼ੀ ਦੇਣ ਵਾਲਾ ਪਹਿਲਾ ਸੂਬਾ ਬਣਿਆ। ਉਨਾਂ ਕਿਹਾ ਕਿ ਏਸ਼ਿਆਈ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਇਨਾਮ ਰਾਸ਼ੀ ਵਜੋਂ ਕ੍ਰਮਵਾਰ ਇਕ ਕਰੋੜ ਰੁਪਏ, 75 ਲੱਖ ਤੇ 50 ਲੱਖ ਰੁਪਏ ਮਿਲਣਗੇ।

ਖੇਡ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਹਿੱਸਾ ਲੈਣ ਜਾ ਰਹੇ ਪੰਜਾਬ ਦੇ ਖਿਡਾਰੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਹਾਕੀ ਖੇਡ ਵਿੱਚ 10 ਖਿਡਾਰੀ ਕਪਤਾਨ ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਜਰਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਕ੍ਰਿਸ਼ਨ ਬਹਾਦਰ ਪਾਠਕ ਤੇ ਸੁਖਜੀਤ ਸਿੰਘ, ਨਿਸ਼ਾਨੇਬਾਜ਼ੀ ਵਿੱਚ 9 ਖਿਡਾਰੀ ਜ਼ੋਰਾਵਾਰ ਸਿੰਘ ਸੰਧੂ, ਗਨੀਮਤ ਸੇਖੋਂ, ਅੰਗਦਵੀਰ ਸਿੰਘ ਬਾਜਵਾ, ਗੁਰਜੋਤ ਸਿੰਘ ਖੰਗੂੜਾ, ਪਰੀਨਾਜ਼ ਧਾਲੀਵਾਲ, ਰਾਜੇਸ਼ਵਰੀ ਕੁਮਾਰੀ, ਸਿਫ਼ਤ ਕੌਰ ਸਮਰਾ, ਵਿਜੈਵੀਰ ਸਿੱਧੂ ਤੇ ਅਰਜੁਨ ਸਿੰਘ ਚੀਮਾ, ਰੋਇੰਗ ਵਿੱਚ ਪੰਜ ਖਿਡਾਰੀ ਚਰਨਜੀਤ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਖਮੀਤ ਸਿੰਘ ਤੇ ਸਤਨਾਮ ਸਿੰਘ, ਕ੍ਰਿਕਟ ਵਿੱਚ ਪੰਜ ਖਿਡਾਰੀ ਕਪਤਾਨ ਹਰਮਨਪ੍ਰੀਤ ਕੌਰ, ਕਨਿਕਾ ਅਹੂਜਾ, ਅਮਨਜੋਤ ਕੌਰ, ਅਰਸ਼ਦੀਪ ਸਿੰਘ ਤੇ ਪ੍ਰਭਸਿਮਰਨ ਸਿੰਘ, ਬਾਸਕਟਬਾਲ ਵਿੱਚ ਪੰਜ ਖਿਡਾਰੀ ਸਹਿਜਪ੍ਰੀਤ ਸਿੰਘ ਸੇਖੋਂ, ਪਿ੍ਰੰਸਪਾਲ ਸਿੰਘ, ਮਨਮੀਤ ਕੌਰ, ਯਸ਼ਨੀਤ ਕੌਰ ਤੇ ਅਨਮੋਲਪ੍ਰੀਤ ਕੌਰ, ਅਥਲੈਟਿਕਸ ਵਿੱਚ ਚਾਰ ਖਿਡਾਰੀ ਤੇਜਿੰਦਰ ਪਾਲ ਸਿੰਘ ਤੂਰ, ਹਰਮਿਲਨ ਬੈਂਸ, ਮੰਜੂ ਰਾਣੀ, ਤੇ ਅਕਸ਼ਦੀਪ ਸਿੰਘ, ਤੀਰਅੰਦਾਜ਼ੀ ਵਿੱਚ ਤਿੰਨ ਖਿਡਾਰੀ ਪ੍ਰਨੀਤ ਕੌਰ, ਅਵਨੀਤ ਕੌਰ ਤੇ ਸਿਮਰਨਜੀਤ ਕੌਰ, ਤਲਵਾਰਬਾਜ਼ੀ ਵਿਚ ਦੋ ਖਿਡਾਰੀ ਈਨਾ ਅਰੋੜਾ ਤੇ ਅਰਜੁਨ, ਸਾਈਕਲਿੰਗ ਵਿੱਚ ਦੋ ਖਿਡਾਰੀ ਹਰਸ਼ਵੀਰ ਸਿੰਘ ਸੇਖੋਂ ਤੇ ਵਿਸ਼ਵਜੀਤ ਸਿੰਘ, ਬੈਡਮਿੰਟਨ ਵਿੱਚ ਇਕ ਖਿਡਾਰੀ ਧਰੁਵ ਕਪਿਲਾ, ਜੂਡੋ ਵਿੱਚ ਇਕ ਖਿਡਾਰੀ ਅਵਤਾਰ ਸਿੰਘ, ਕੁਸ਼ਤੀ ਵਿੱਚ ਇਕ ਖਿਡਾਰੀ ਨਰਿੰਦਰ ਚੀਮਾ ਸ਼ਾਮਲ ਹਨ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪੰਜਾਬ ਦੇ 58 ਖਿਡਾਰੀਆਂ ਵਿੱਚ 10 ਪੈਰਾ ਖਿਡਾਰੀ ਵੀ ਸ਼ਾਮਲ ਹਨ। ਇਨ੍ਹਾਂ ਵਿੱਚ ਪੈਰਾ ਪਾਵਰ ਲਿਫਟਿੰਗ ਵਿੱਚ ਚਾਰ ਖਿਡਾਰੀ ਪਰਮਜੀਤ ਕੁਮਾਰ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ ਤੇ ਸੀਮਾ ਰਾਣੀ, ਪੈਰਾ ਅਥਲੈਟਿਕਸ ਵਿੱਚ ਤਿੰਨ ਖਿਡਾਰੀ ਮੁਹੰਮਦ ਯਾਸੀਰ, ਮਿਥੁਨ ਤੇ ਜਸਪ੍ਰੀਤ ਕੌਰ ਸਰਾਂ, ਪੈਰਾ ਬੈਡਮਿੰਟਨ ਵਿੱਚ ਦੋ ਖਿਡਾਰੀ ਪਲਕ ਕੋਹਲੀ ਤੇ ਰਾਜ ਕੁਮਾਰ ਹਨ ਅਤੇ ਪੈਰਾ ਤਾਇਕਵਾਂਡੋ ਵਿੱਚ ਇਕ ਖਿਡਾਰੀ ਵੀਨਾ ਅਰੋੜਾ ਭਾਰਤੀ ਖੇਡ ਦਲ ਵਿੱਚ ਪੰਜਾਬ ਦੀ ਨੁਮਾਇੰਦਗੀ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...