October 29, 2026, 9:34 am
----------- Advertisement -----------
HomeNewsLatest Newsਲੌਂਗੋਵਾਲ ਵਿਖੇ ਬਣੇਗਾ 3.96 ਕਰੋੜ ਰੁਪਏ ਦੀ ਲਾਗਤ ਵਾਲਾ ਸਟੇਡੀਅਮ: ਮੀਤ ਹੇਅਰ

ਲੌਂਗੋਵਾਲ ਵਿਖੇ ਬਣੇਗਾ 3.96 ਕਰੋੜ ਰੁਪਏ ਦੀ ਲਾਗਤ ਵਾਲਾ ਸਟੇਡੀਅਮ: ਮੀਤ ਹੇਅਰ

Published on

----------- Advertisement -----------

ਚੰਡੀਗੜ੍ਹ, 25 ਫਰਵਰੀ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਲੌਂਗੋਵਾਲ (ਸੁਨਾਮ) ਵਿਖੇ ਅਤਿ ਆਧੁਨਿਕ ਖੇਡ ਸਟੇਡੀਅਮ ਬਣੇਗਾ। 3.96 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਸਟੇਡੀਅਮ ਦੀ ਖੇਡ ਵਿਭਾਗ ਨੇ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਲੌਂਗੋਵਾਲ ਵਿਖੇ ਬਣਨ ਵਾਲੇ ਖੇਡ ਸਟੇਡੀਅਮ ਲਈ ਲਿਖਤੀ ਰੂਪ ਵਿੱਚ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡ ਵਿਭਾਗ ਨੂੰ ਸੂਬੇ ਵਿੱਚ ਖੇਡਾਂ ਪੱਖੀ ਸਾਜਗਾਰ ਅਤੇ ਖਿਡਾਰੀਆਂ ਲਈ ਢੁੱਕਵਾਂ ਮਾਹੌਲ ਸਿਰਜਣ ਲਈ ਦਿੱਤੇ ਜਾ ਰਹੇ ਨਿਰਦੇਸ਼ਾਂ ਤਹਿਤ ਖੇਡ ਵਿਭਾਗ ਵੱਲੋਂ ਸੁਨਾਮ ਹਲਕੇ ਦੇ ਖਿਡਾਰੀਆਂ ਨੂੰ ਬਿਹਤਰੀਨ ਖੇਡ ਸਹੂਲਤਾਂ ਦੇਣ ਲਈ ਲੌਂਗੋਵਾਲ ਵਿਖੇ ਅਤਿ ਆਧੁਨਿਕ ਖੇਡ ਸਟੇਡੀਅਮ ਬਣਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ।

ਖੇਡ ਮੰਤਰੀ ਨੇ ਦੱਸਿਆ ਕਿ ਜਿੱਥੇ ਖੇਡ ਵਿਭਾਗ ਵੱਲੋਂ ਕਦਵਾਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਸੂਬੇ ਵਿੱਚ ਵੱਡੇ ਪੱਧਰ ਉੱਤੇ ਖਿਡਾਰੀਆਂ ਦੀ ਸਮਰੱਥਾ ਪਤਾ ਲੱਗੀ ਉੱਥੇ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕਰਵਾਈਆਂ ਗਈਆਂ ‘ਖੇਡਾਂ ਹਲਕਾ ਸੁਨਾਮ ਦੀਆਂ’ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਇਸ ਖੇਤਰ ਦੇ ਖਿਡਾਰੀਆਂ ਵਿੱਚ ਅਥਾਹ ਸਮਰੱਥਾ ਹੈ। ਸਿਰਫ਼ ਮੌਕਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਨੇ ਪਦਮ ਸ੍ਰੀ ਕੌਰ ਸਿੰਘ ਅਤੇ ਪਦਮ ਸ੍ਰੀ ਸੁਨੀਤਾ ਰਾਣੀ ਵਰਗੇ ਵੱਡੇ ਖਿਡਾਰੀ ਪੈਦਾ ਕੀਤੇ ਹਨ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨਵੀਂ ਖੇਡ ਨੀਤੀ ਜਲਦ ਹੀ ਲੈ ਕੇ ਆ ਰਹੀ ਹੈ ਜਿਸ ਵਿੱਚ ਖਿਡਾਰੀਆਂ ਨੂੰ ਵਿਸ਼ੇਸ਼ ਇਨਾਮ, ਨੌਕਰੀਆਂ ਤੋਂ ਇਲਾਵਾ ਲੰਬੇ ਸਮੇਂ ਲਈ ਅਜਿਹਾ ਖਾਕਾ ਤਿਆਰ ਕਰਨਾ ਹੈ ਤਾਂ ਜੋ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...