November 6, 2026, 10:45 pm
----------- Advertisement -----------
HomeNewsBreaking Newsਸ੍ਰੀ ਆਨੰਦਪੁਰ ਸਾਹਿਬ ਨੂੰ 'ਹੇਰੀਟੇਜ ਸਿਟੀ' ਦਾ ਦਰਜਾ ਦਿੱਤਾ ਜਾਵੇ - ਰਾਘਵ...

ਸ੍ਰੀ ਆਨੰਦਪੁਰ ਸਾਹਿਬ ਨੂੰ ‘ਹੇਰੀਟੇਜ ਸਿਟੀ’ ਦਾ ਦਰਜਾ ਦਿੱਤਾ ਜਾਵੇ – ਰਾਘਵ ਚੱਢਾ

Published on

----------- Advertisement -----------
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਪਵਿੱਤਰ ਧਰਤੀ ‘ਤੇ ਖਾਲਸਾ ਪੰਥ ਦੀ ਸਾਜਨਾ ਕੀਤੀ, ਇਸ ਸ਼ਹਿਰ ਦੇ ਵਿਕਾਸ ਲਈ ਕੇਂਦਰ ਸਰਕਾਰ ਦੇਵੇ ਵਿਸ਼ੇਸ਼ ਫੰਡ: ਰਾਘਵ ਚੱਢਾ
  • ਰਾਘਵ ਚੱਢਾ ਦੀ ਮੰਗ ‘ਤੇ ਕੇਂਦਰੀ ਮੰਤਰੀ ਨੇ ਧਿਆਨ ਦੇਣ ਦਾ ਦਿੱਤਾ ਭਰੋਸਾ

ਨਵੀਂ ਦਿੱਲੀ/ਚੰਡੀਗੜ੍ਹ, ਦਸੰਬਰ 23, 2022 – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸਦਨ ਵਿੱਚ ਸਿੱਖ ਇਤਿਹਾਸ ਨਾਲ ਜੁੜੇ ਅਹਿਮ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਦਾ ਮੁੱਦਾ ਰਾਜ ਸਭਾ ਵਿੱਚ ਉਠਾਇਆ ਅਤੇ ਇਸਨੂੰ ‘ਹੇਰੀਟੇਜ ਸਿਟੀ’ (ਵਿਰਾਸਤੀ ਸ਼ਹਿਰ) ਦਾ ਦਰਜਾ ਦੇਣ ਦੀ ਮੰਗ ਕੀਤੀ।

ਵੀਰਵਾਰ ਨੂੰ ਪ੍ਰਸ਼ਨਕਾਲ ਦੌਰਾਨ ‘ਆਪ’ ਸਾਂਸਦ ਨੇ ਕਿਹਾ ਕਿ ਉਨ੍ਹਾਂ ਦਾ ਅੱਜ ਦਾ ਸਵਾਲ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਦੀ ਆਸਥਾ ਨਾਲ ਜੁੜਿਆ ਹੈ। ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਉਹ ਪਵਿੱਤਰ ਅਸਥਾਨ ਹੈ ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699 ਨੂੰ ਖਾਲਸਾ ਪੰਥ ਦੀ ਸਾਜਨਾ ਕੀਤੀ। ਇੱਥੇ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਗੁਰੂ ਸਾਹਿਬ ਨੂੰ ਨਤਮਸਤਕ ਹੋਣ ਆਉਂਦੇ ਹਨ। ਇੱਥੇ ਹੋਲਾ ਮਹੱਲਾ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਲੱਖਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਜੁੜਦੀਆਂ ਹਨ।

ਚੱਢਾ ਨੇ ਕੇਂਦਰੀ ਮੰਤਰੀ ਨੂੰ ਸਵਾਲ ਕੀਤਾ ਕਿ ਸ੍ਰੀ ਆਨੰਦਪੁਰ ਸਾਹਿਬ ਜੀ ਨੂੰ ‘ਹੇਰੀਟੇਜ ਸਿਟੀ’ ਦਾ ਦਰਜਾ ਦੇ ਕੇ, ਖਾਸ ਫੰਡ ਦੇ ਕੇ ਇਸ ਸ਼ਹਿਰ ਦਾ ਵਿਕਾਸ ਕਰਕੇ ਇਸ ਨੂੰ ਇੱਕ ਵਿਸ਼ਵ ਪ੍ਰਸਿੱਧ ਹੇਰੀਟੇਜ ਸਿਟੀ ਬਣਾਉਣ ਲਈ ਕੀ ਕੋਈ ਕਦਮ ਉਠਾਇਆ ਜਾ ਰਿਹਾ ਹੈ? ਜੀ. ਕਿਸ਼ਨ ਰੈਡੀ, ਜੋ ਮੌਜੂਦਾ ਸੈਰ ਸਪਾਟਾ ਅਤੇ ਸੱਭਿਆਚਾਰ ਮੰਤਰੀ ਹਨ, ਤੋਂ ਰਾਘਵ ਚੱਢਾ ਨੂੰ ਸਕਾਰਾਤਮਕ ਜਵਾਬ ਮਿਲਿਆ ਜਿਸ ਵਿੱਚ ਉਨ੍ਹਾਂ ਨੇ ਇਸ ਪ੍ਰਸਤਾਵ ‘ਤੇ ਧਿਆਨ ਦੇਣ ਦਾ ਭਰੋਸਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...