September 5, 2026, 10:56 am
----------- Advertisement -----------
HomeNewsLatest Newsਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ

Published on

----------- Advertisement -----------

ਅੰਮ੍ਰਿਤਸਰ, 4 ਸਤੰਬਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਿੱਖ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਪੰਜ ਪਿਆਰੇ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਪੁੱਜੀਆਂ ਹੋਈਆਂ ਸਨ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਪਣੇ ਹੱਥੀਂ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਪੰਜਵੇਂ ਪਾਤਸ਼ਾਹ ਜੀ ਨੇ ਬਾਬਾ ਬੁੱਢਾ ਜੀ ਨੂੰ ਸੇਵਾ ਸੰਭਾਲ ਲਈ ਪਹਿਲੇ ਗ੍ਰੰਥੀ ਥਾਪਿਆ, ਜਿਸ ਨਾਲ ਗ੍ਰੰਥੀ ਪ੍ਰੰਪਰਾ ਦੀ ਆਰੰਭਤਾ ਹੋਈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਇਕੱਤਰ ਹੁੰਦੀਆਂ ਹਨ ਅਤੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਉਨ੍ਹਾਂ ਸੰਗਤਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨੂੰ ਆਪਣੇ ਜੀਵਨ ਵਿਚ ਢਾਲ ਕੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ।
ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਵੱਲੋਂ ਗਤਕਾ ਪ੍ਰਦਰਸ਼ਨ ਦੇ ਨਾਲ-ਨਾਲ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਰਸਤੇ ਵਿਚ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਰਹੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਦੀਪਮਾਲਾ ਨਾਲ ਸਜਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗੁਰਮਤਿ ਸਮਾਗਮ ਅੰਦਰ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ।
ਪਹਿਲੇ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਗੁਰਮਤਿ ਰਹਿਣੀ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਂਦੀ ਹੈ ਅਤੇ ਹਰ ਪ੍ਰਾਣੀ ਮਾਤਰ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਇਕ ਅਹਿਮ ਮਾਰਗ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਬਾਣੀ ਦੀਆਂ ਮੁੱਲਵਾਨ ਕਦਰਾਂ-ਕੀਮਤਾਂ ’ਤੇ ਪਹਿਰਾ ਦੇਣ ਦੀ ਪ੍ਰੇਰਣਾ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...