September 19, 2026, 10:53 pm
----------- Advertisement -----------
HomeNewsLatest Newsਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੇ ਅੰਦਰੂਨੀ ਹਿੱਸੇ ਦੀ ਕਾਰਸੇਵਾ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੇ ਅੰਦਰੂਨੀ ਹਿੱਸੇ ਦੀ ਕਾਰਸੇਵਾ ਸ਼ੁਰੂ

Published on

----------- Advertisement -----------

ਅੰਮ੍ਰਿਤਸਰ, 5 ਅਗਸਤ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੀ ਮੁਰੰਮਤ ਦੀ ਕਾਰਸੇਵਾ ਅੱਜ ਅਰਦਾਸ ਉਪਰੰਤ ਆਰੰਭ ਹੋਈ। ਸੇਵਾ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਬਾਬਾ ਪ੍ਰਦੀਪ ਸਿੰਘ ਬੋਰੇ ਵਾਲੇ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੀ ਮੁਰੰਮਤ ਨੂੰ ਲੈ ਕੇ ਅੰਤ੍ਰਿੰਗ ਕਮੇਟੀ ਨੇ ਫੈਸਲਾ ਕੀਤਾ ਸੀ। ਇਸ ਕਾਰਜ ਦੀ ਸੇਵਾ ਬਾਬਾ ਪ੍ਰਦੀਪ ਸਿੰਘ ਬੋਰੇ ਵਾਲਿਆਂ ਨੂੰ ਸੌਂਪੀ ਗਈ। ਉਨ੍ਹਾਂ ਕਿਹਾ ਕਿ ਦਰਸ਼ਨੀ ਡਿਓੜੀ ਦੇ ਅੰਦਰੂਨੀ ਹਿੱਸੇ ਦੀ ਮੁਰੰਮਤ ਪੁਰਾਤਨ ਦਿੱਖ ਅਨੁਸਾਰ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦਰਸ਼ਨੀ ਡਿਓੜੀ ਦੇ ਅੰਦਰ ਹੋਈ ਮੀਨਾਕਾਰੀ ਨੂੰ ਹੂਬਹੂ ਉਸੇ ਤਰ੍ਹਾਂ ਹੀ ਸੁਰੱਖਿਅਤ ਰੱਖਿਆ ਜਾਵੇਗਾ, ਜਿਸ ਕਾਰਜ ਲਈ ਰਾਜਸਥਾਨ ਦੇ ਕਾਰੀਗਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਦਰਸ਼ਨੀ ਡਿਓੜੀ ਦੇ ਬਾਹਰ ਪਿੱਤਲ ਦੇ ਜੰਗਲਿਆਂ ਦੀ ਵੀ ਕਾਰ ਸੇਵਾ ਕਰਵਾਈ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਮਰਜੀਤ ਸਿੰਘ ਬੰਡਾਲਾ, ਰਾਮਪਾਲ ਸਿੰਘ ਬਹਿਣੀਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਅਜੀਤ ਸਿੰਘ ਘੁੱਕੇਵਾਲੀ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਜੇਈ ਸ਼ਮਸ਼ੇਰ ਸਿੰਘ ਤੇ ਹੋਰ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...