September 22, 2026, 2:02 pm
----------- Advertisement -----------
HomeNewsBreaking Newsਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ’ਚ ਕੀਤੀ ਜਾ ਰਹੀ ਹੈ ਫੁੱਲਾਂ...

ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ’ਚ ਕੀਤੀ ਜਾ ਰਹੀ ਹੈ ਫੁੱਲਾਂ ਨਾਲ ਸਜਾਵਟ

Published on

----------- Advertisement -----------
  • ਦੇਸੀ ਤੇ ਵਿਦੇਸ਼ੀ ਫੁੱਲ ਬਣ ਰਹੇ ਹਨ ਖਿੱਚ ਦਾ ਕੇਂਦਰ

ਅੰਮ੍ਰਿਤਸਰ, 29 ਅਕਤੂਬਰ 2023 – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣ ਰਹੀ ਹੈ। ਵੱਖ-ਵੱਖ ਤਰ੍ਹਾਂ ਦੇ ਦੇਸੀ ਤੇ ਵਿਦੇਸ਼ੀ ਫੁੱਲ ਸਜਾਵਟ ਲਈ ਵਰਤੇ ਜਾ ਰਹੇ ਹਨ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਾਈ ਇਕਬਾਲ ਸਿੰਘ ਮੁੰਬਈ ਵੱਲੋਂ ਫੁੱਲਾਂ ਦੀ ਸੇਵਾ ਆਰੰਭੀ ਗਈ ਹੈ। ਸਜਾਵਟ ਲਈ 31 ਟਨ ਤੋਂ ਵੱਧ ਫੁੱਲ ਲਗਾਏ ਜਾਣਗੇ।

ਇਨ੍ਹਾਂ ਫੁੱਲਾਂ ਵਿਚ ਆਰਕਿਡ, ਲਿਲੀਅਮ, ਕਾਰਨੇਸ਼ਨ, ਟਾਇਗਰ ਆਰਕਿਡ, ਸਿੰਗਾਪੁਰੀ ਡਰਾਫਟ, ਸੁਗੰਧੀ ਭਰਪੂਰ ਸੋਨ ਚੰਪਾ, ਗੁਲਾਬ, ਸਟਾਰ, ਮੈਰੀਗੋਲਡ, ਜਰਬਰਾ, ਐਲਕੋਨੀਆ, ਐਨਥੋਨੀਅਮ, ਹਾਈਡੇਂਜਰ ਵਿਸ਼ੇਸ਼ ਹਨ। ਭਾਰਤ ਦੇ ਪ੍ਰਮੁੱਖ ਸ਼ਹਿਰਾਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਫੁੱਲ ਮੰਗਵਾਏ ਗਏ ਹਨ ਜਿਨ੍ਹਾਂ ਵਿਚ ਕੋਲਕਾਤਾ, ਮੁੰਬਈ, ਪੂਨਾ, ਬੈਂਗਲੁਰੂ, ਹਾਲੈਂਡ, ਥਾਈਲੈਂਡ, ਮਲੇਸ਼ੀਆ ਮੁੱਖ ਹਨ।

ਫੁੱਲ ਲਗਾਉਣ ਲਈ ਕੋਲਕਾਤਾ ਤੋਂ 100 ਦੇ ਕਰੀਬ ਕਾਰੀਗਰ ਕੰਮ ਰਹੇ ਹਨ ਜਿਨ੍ਹਾਂ ਦਾ ਸਹਿਯੋਗ ਮੁੰਬਈ ਤੋਂ ਆਈਆਂ ਸੰਗਤਾਂ ਵੀ ਕਰ ਰਹੀਆਂ ਹਨ। ਮੁੰਬਈ ਤੋਂ 100 ਦੇ ਕਰੀਬ ਸੰਗਤਾਂ ਸਹਿਯੋਗ ਲਈ ਪੁੱਜੀਆਂ ਹੋਈਆਂ ਹਨ। ਫੁੱਲ ਲਗਾਉਣ ਦੀ ਆਰੰਭਤਾ ਕਰ ਦਿੱਤੀ ਗਈ ਹੈ ਜੋ 29 ਅਕਤੂਬਰ ਤੱਕ ਮੁਕੰਮਲ ਹੋ ਜਾਵੇਗੀ।

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਇੱਥੇ ਪੁੱਜਣ ਵਾਲੀਆਂ ਸੰਗਤਾਂ ਲਈ ਫੁੱਲਾਂ ਦੀ ਸਜਾਵਟ ਆਕਰਸ਼ਣ ਬਣ ਰਹੀ ਹੈ। ਫੁੱਲਾਂ ਦੀ ਸਜਾਵਟ ਜਿਥੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪਰਿਕਰਮਾ ਵਿਚ ਸਥਿਤ ਹੋਰ ਅਸਥਾਨਾਂ ਵਿਖੇ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...